You are here

ਬੀ. ਬੀ. ਐੱਸ. ਬੀ. ਕਾਨਵੈਂਟ ਸਕੂਲ ਸਿੱਧਵਾਂ ਬੇਟ ਦੇ ਬੱਚਿਆਂ ਨੇ ਮਾਰੀਆਂ ਮੱਲ੍ਹਾਂ

ਪੂਰੇ ਭਾਰਤ ਵਿੱਚੋਂ ਹਾਸਿਲ ਕੀਤੀ ਦੂਜੀ ਤੇ ਤੀਜੀ ਪੁਜੀਸ਼ਨ

ਜਗਰਾਓ,ਹਠੂਰ, ਮਾਰਚ 2021-(ਕੌਸ਼ਲ ਮੱਲ੍ਹਾ,ਮਨਜਿੰਦਰ ਗਿੱਲ)-ਇਲਾਕੇ ਦੀ ਨਾਮਵਰ ਵਿਿਦਅਕ ਸੰਸਥਾ ਬੀ. ਬੀ. ਐਸ. ਬੀ. ਕਾਨਵੈਂਟ ਸਕੂਲ ਸਿੱਧਵਾਂ ਬੇਟ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਸਕੂਲ ਵਿਖੇ ਵੱਖ–ਵੱਖ ਤਰ੍ਹਾਂ ਦੀਆਂ ਗਤੀਵਿਧੀਆਂ ਕਰਵਾਉਂਦੀ ਰਹਿੰਦੀ ਹੈ, ਇਸੇ ਲੜੀ ਤਹਿਤ ਅਰਿਹੰਤ ਗਰੁੱਪ ਇੰਡੀਆ ਵੱਲੋਂ ਬਲੂਮ ਕੈਂਪ ਦੇ ਨਾਂ ਹੇਠ ਨੌਵੀਂ ਜਮਾਤ ਦੇ ਸਾਇੰਸ ਵਿਸ਼ੇ ਤੇ ਕਰਵਾਏ ਆਨਲਾਈਨ ਕੰਪੀਟੀਸ਼ਨ ਵਿੱਚ ਬੀ. ਬੀ. ਐਸ. ਬੀ. ਕਾਨਵੈਂਟ ਸਕੂਲ ਦੇ ਬੱਚਿਆਂ ਅਸ਼ਮਨਦੀਪ ਕੌਰ ਗਰੇਵਾਲ ਅਤੇ ਸਹਿਜਰੀਤ ਕੌਰ ਮਾਨ ਨੇ ਪੂਰੇ ਭਾਰਤ ਵਿੱਚੋਂ ਦੂਜੀ ਤੇ ਤੀਜੀ ਪੁਜੀਸ਼ਨ ਹਾਸਿਲ ਕਰਕੇ ਆਪਣੇ ਸਕੂਲ, ਮਾਪਿਆਂ ਅਤੇ ਅਧਿਆਪਕਾਂ ਦਾ ਨਾਮ ਰੌਸ਼ਨ ਕੀਤਾ।ਇਸ ਮੌਕੇ ਸਕੂਲ ਪ੍ਰਿੰ੍ਰੰਸੀਪਲ ਮੈਡਮ ਅਨੀਤਾ ਕੁਮਾਰੀ ਨੇ ਕਿਹਾ ਕਿ ਸਕੂਲ ਸਮੇਂ ਸਮੇਂ ਤੇ ਬੱਚਿਆ ਦੇ ਸਰਵਪੱਖੀ ਵਿਕਾਸ ਲਈ ਵੱਖ–ਵੱਖ ਤਰ੍ਹਾਂ ਦੀਆਂ ਗਤੀਵਿਧੀਆ ਕਰਵਾਉਂਦਾ ਰਹਿੰਦਾ ਹੈ।ਇਸ ਮੌਕੇ ਚੇਅਰਮੈਨ ਸਤੀਸ਼ ਕਾਲੜਾ ਅਤੇ ਪ੍ਰਿੰ੍ਰੰਸੀਪਲ ਅਨੀਤਾ ਕੁਮਾਰੀ ਨੇ ਬੱਚਿਆਂ ਦੀ ਇਸ ਉਪਲਬਧੀ ਤੇ ਸਾਇੰਸ ਟੀਚਰ ਪ੍ਰਿੰਸ ਅਤੇ ਸਮੂਹ ਸਟਾਫ ਨੂੰ ਵਧਾਈਆਂ ਦਿੱਤੀਆਂ।ਇਸ ਮੌਕੇ ਉਨ੍ਹਾ ਨਾਲ ਚੇਅਰਮੈਨ ਸਤੀਸ਼ ਕਾਲੜਾ, ਪ੍ਰਾਧਾਨ ਰਜਿੰਦਰ ਬਾਵਾ, ਵਾਈਸ ਚੇਅਰਮੈਨ ਹਰਕ੍ਰਿਸ਼ਨ ਭਗਵਾਨਦਾਸ ਬਾਵਾ, ਮੈਨੇਜਿੰਗ ਡਾਇਰੈਕਟਰ ਸ਼ਾਮ ਸੁੰਦਰ ਭਾਰਦਵਾਜ, ਵਾਈਸ ਪ੍ਰੈਜ਼ੀਡੈਂਟ ਸਨੀ ਅਰੋੜਾ, ਡਇਰੈਕਟਰ ਰਾਜੀਵ ਸੱਗੜ ਹਾਜ਼ਰ ਸਨ।