101 ਮਰੀਜ਼ਾਂ ਦਾ ਇਕੋ ਸਮੇਂ ਹੋ ਸਕੇਗਾ ਡਾਇਲਸਿਸ, ਛੇਤੀ ਹੀ ਸਮਰਥਾ 1000 ਬੈਡ ਕਰਾਂਗੇ - ਮਨਜਿੰਦਰ ਸਿੰਘ ਸਿਰਸਾ, ਹਰਮੀਤ ਸਿੰਘ ਕਾਲਕਾ
ਗਿਆਨੀ ਹਰਪ੍ਰੀਤ ਸਿੰਘ ਅਤੇ ਗਿਆਨੀ ਰਣਜੀਤ ਸਿੰਘ ਇਹ ਆਖਿਆ ਇਹ ਸਿੱਖ ਕੌਮ ਲਈ ਮਾਣ ਵਾਲਾ ਸਮਾਂ ਹੈ
ਨਵੀਂ ਦਿੱਲੀ, ਮਾਰਚ 2021-(ਇਕਬਾਲ ਸਿੰਘ ਰਸੂਲਪੁਰ ਮਨਜਿੰਦਰ ਗਿੱਲ )- 20 ਸਾਲ ਤੱਕ ਬੰਦ ਰਹਿਣ ਤੋਂ ਬਾਅਦ ਬਾਲਾ ਸਾਹਿਬ ਹਸਪਤਾਲ ਅੱਜ ਇਥੇ ਸ਼ੁਰੂ ਹੋ ਗਿਆ ਜਿਸ ਵਿਚ ਪੰਥ ਰਤਨ ਬਾਬਾ ਹਰਬੰਸ ਸਿੰਘ ਜੀ ਕਾਰ ਸੇਵਾ ਵਾਲਿਆਂ ਦੇ ਨਾਂ 'ਤੇ ਬਣਾਏ ਦੇਸ਼ ਦੇ ਸਭ ਤੋਂ ਵੱਡੇ ਕਿਡਨੀ ਡਾਇਲਸਿਸ ਹਸਪਤਾਲ ਦਾ ਉਦਘਾਟਨ ਬਾਬਾ ਬਚਨ ਸਿੰਘ ਜੀ ਨੇ ਗੁਰਦੁਆਰਾ ਬਾਲਾ ਸਾਹਿਬ ਕੰਪਲੈਕਸ ਵਿਚ ਕੀਤਾ। ਇਹ ਹਸਪਤਾਲ 24 ਘੰਟੇ ਕੰਮ ਕਰੇਗਾ। ਰਸਮੀ ਉਦਘਾਟਨ ਤੋਂ ਪਹਿਲਾਂ ਗੁਰਦੁਆਰਾ ਬੰਗਲਾ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਰਣਜੀਤ ਸਿੰਘ ਜੀ ਨੇ ਅਰਦਾਸ ਕੀਤੀ। ਉਸ ਸਮੇਂ ਕਿਸਾਨ ਆਗੂ ਰਾਕੇਸ਼ ਟਿਕੈਤ ਨੂੰ ਇਸ ਪ੍ਰਮੁੱਖ ਸਮੇਂ ਸਿੱਖ ਕੌਮ ਵੱਲੋਂ ਸੱਦਾ ਦੇ ਕੇ ਉਸ ਦਾ ਮਾਣ ਸਨਮਾਨ ਕੀਤਾ ਗਿਆ ।