ਮਹਿਲ ਕਲਾਂ/ਬਰਨਾਲਾ (ਗੁਰਸੇਵਕ ਸਿੰਘ ਸੋਹੀ) ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ (ਰਜਿ:295) ਤੇ ਬਲਾਕ ਮਹਿਲ ਕਲਾਂ ਦੀ ਮਹੀਨਾਵਾਰ ਮੀਟਿੰਗ ਬਲਾਕ ਪ੍ਰਧਾਨ ਡਾ. ਬਲਿਹਾਰ ਸਿੰਘ ਗੋਬਿੰਦਗਡ਼੍ਹ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਮਹਿਲ ਕਲਾਂ ਵਿਖੇ ਹੋਈ। ਜਿਸ ਵਿਚ ਸੂਬਾ ਸੀਨੀਅਰ ਮੀਤ ਪ੍ਰਧਾਨ ਡਾ. ਮਿੱਠੂ ਮੁਹੰਮਦ ਅਤੇ ਜ਼ਿਲ੍ਹਾ ਆਗੂ ਡਾ. ਕੇਸਰ ਖ਼ਾਨ ਮਾਂਗੇਵਾਲ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ । ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸੂਬਾ ਸੀਨੀਅਰ ਮੀਤ ਪ੍ਰਧਾਨ ਡਾ ਮਿੱਠੂ ਮੁਹੰਮਦ ਨੇ ਸੂਬਾ ਕਮੇਟੀ ਦੀਆਂ ਹੋਈਆਂ ਗਤੀਵਿਧੀਆਂ ਦੀ ਭਰਪੂਰ ਜਾਣਕਾਰੀ ਦਿੱਤੀ।ਉਨ੍ਹਾਂ ਹੋਰ ਕਿਹਾ ਕਿ ਕਿਸਾਨੀ ਸੰਘਰਸ਼ ਦੀ ਹਮਾਇਤ ਵਿਚ 25 ਸਤੰਬਰ 2020 ਤੋਂ ਲੈ ਕੇ ਹੁਣ ਤੱਕ ,ਜਥੇਬੰਦੀ ਦੇ ਡਾਕਟਰ ਸਹਿਬਾਨਾਂ ਵੱਲੋਂ ਦਿੱਤੀ ਹਮਾਇਤ ਦਾ ਧੰਨਵਾਦ ਕਰਦੇ ਹਾਂ ,ਜਿਨ੍ਹਾਂ ਨੇ ਟੋਲ ਪਲਾਜ਼ਾ ਮਹਿਲ ਕਲਾਂ ,ਸੰਘੇੜਾ,, ਬਰਨਾਲਾ ਅਤੇ ਦਿੱਲੀ ਵਿਖੇ ਭਰਵੀਂ ਸ਼ਮੂਲੀਅਤ ਕੀਤੀ ਅਤੇ ਫਰੀ ਮੈਡੀਕਲ ਕੈਂਪਾਂ ਵਿੱਚ ਵੀ ਆਪਣੀ ਡਿਊਟੀ ਨੂੰ ਬਾਖੂਬੀ ਨਿਭਾਇਆ । ਜ਼ਿਲ੍ਹਾ ਆਗੂ ਡਾ ਕੇਸਰ ਖ਼ਾਨ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜਿਨ੍ਹਾਂ ਟਾਇਮ ਕਿਸਾਨੀ ਸੰਘਰਸ਼ ਚੱਲੇਗਾ, ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਮਹਿਲ ਕਲਾਂ ਦੇ ਡਾਕਟਰ ਆਪਣੀਆਂ ਸੇਵਾਵਾਂ ਲਗਾਤਾਰ ਜਾਰੀ ਰੱਖਣਗੇ ।
ਬਲਾਕ ਪ੍ਰਧਾਨ ਡਾ ਬਲਿਹਾਰ ਸਿੰਘ ਗੋਬਿੰਦਗਡ਼੍ਹ ਨੇ ਕਿਹਾ ਕਿ ਕਿਸਾਨੀ ਸੰਘਰਸ਼ ਵਿਚ ਜਥੇਬੰਦੀ ਦੇ ਬੈਨਰ ਹੇਠ ਡਾਕਟਰ ਸਹਿਬਾਨਾਂ ਵੱਲੋਂ ਸਮੇਂ ਸਮੇਂ ਤੇ ਕੀਤੀ ਸ਼ਮੂਲੀਅਤ ਕਾਬਲੇ ਤਾਰੀਫ਼ ਸੀ।ਡਾ ਸੁਰਜੀਤ ਸਿੰਘ ਛਾਪਾ ਨੇ ਜਥੇਬੰਦੀ ਵੱਲੋਂ ਕੀਤੇ ਕਾਰਜਾਂ ਦਾ ਵਿਸ਼ਲੇਸ਼ਣ ਕੀਤਾ ।
ਇਸ ਉਪਰੰਤ ਪਹੁੰਚੇ ਸਾਰੇ ਮੈਂਬਰ ਸਹਿਬਾਨਾਂ ਨੇ ਆਪੋ ਆਪਣੇ ਵਿਚਾਰ ਪੇਸ਼ ਕੀਤੇ ਅਤੇ ਮੈਂਬਰਾਂ ਨੂੰ ਹੌਂਸਲਾ ਅਫਜ਼ਾਈ ਦੀ ਵਿਚਾਰ ਚਰਚਾ ਕੀਤੀ ਗਈ ਅਤੇ ਜਥੇਬੰਦੀ ਨੂੰ ਆ ਰਹੀਆਂ ਮੁਸ਼ਕਲਾਂ ਸਬੰਧੀ ਪੂਰੇ ਹਾਊਸ ਵਿੱਚ ਖੁੱਲ੍ਹ ਕੇ ਬਹਿਸ ਕੀਤੀ ਗਈ। ਇਸ ਸਮੇਂ ਹੋਰਨਾਂ ਤੋਂ ਇਲਾਵਾ ਡਾ ਮਿੱਠੂ ਮੁਹੰਮਦ, ਡਾਕਟਰ ਕੇਸਰ ਖਾਨ, ਡਾ ਬਲਿਹਾਰ ਸਿੰਘ ਗੋਬਿੰਦਗਡ਼੍ਹ, ਡਾ ਸੁਰਜੀਤ ਸਿੰਘ ਛਾਪਾ ਡਾ ਪਰਮਿੰਦਰ ਕੁਮਾਰ, ਡਾ ਪ੍ਰਿੰਸ ਰਿਸ਼ੀ ,ਡਾ ਨਾਹਰ ਸਿੰਘ, ਡਾ ਸੁਖਵਿੰਦਰ ਸਿੰਘ ਬਾਪਲਾ , ਡਾ ਮੁਕਲ ਸ਼ਰਮਾ, ਡਾ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਡਾ. ਸਾਹਿਬਾਨ ਹਾਜ਼ਰ ਸਨ।