ਦਿਹਾਤੀ ਮਜ਼ਦੂਰ ਸਭਾ ਵੱਲੋਂ 19 ਮਾਰਚ ਨੂੰ ਜ਼ਿਲ੍ਹਾ ਹੈੱਡਕੁਆਰਟਰ ਬਰਨਾਲਾ ਦੇ ਡੀਸੀ ਦਫ਼ਤਰ ਧਰਨੇ ਸਬੰਧੀ

14 ਮਾਰਚ ਤੋਂ ਪਿੰਡ ਪੱਧਰ ਤੇ ਮੀਟਿੰਗਾਂ ਕਰਕੇ ਮਜ਼ਦੂਰਾਂ ਨੂੰ ਲਾਮਬੰਦ ਕੀਤਾ ਜਾਵੇਗਾ- ਕਾਮਰੇਡ ਨੰਦਗਡ਼੍, ਕਲਾਲਮਾਜਰਾ                                                                                                                                                                       

ਮਹਿਲ ਕਲਾਂ/ਬਰਨਾਲਾ-ਮਾਰਚ 2021 (ਗੁਰਸੇਵਕ ਸਿੰਘ ਸੋਹੀ)-

ਦਿਹਾਤੀ ਮਜ਼ਦੂਰ ਸਭਾ ਦੀ ਜ਼ਿਲ੍ਹਾ ਬਰਨਾਲਾ ਇਕਾਈ ਦੇ ਸਮੂਹ ਅਹੁਦੇਦਾਰਾਂ ਅਤੇ ਵਰਕਰਾਂ ਦੀ ਜ਼ਿਲ੍ਹਾ ਪੱਧਰੀ ਇਕ ਅਹਿਮ ਮੀਟਿੰਗ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਪ੍ਰਕਾਸ਼ ਸਿੰਘ ਸੱਦੋਵਾਲ ਦੀ ਪ੍ਰਧਾਨਗੀ ਹੇਠ ਕਸਬਾ ਮਹਿਲ ਕਲਾਂ ਵਿਖੇ ਹੋਈ। ਇਸ ਮੌਕੇ ਦਿਹਾਤੀ ਮਜ਼ਦੂਰ ਸਭਾ ਦੇ ਸੂਬਾ ਕਮੇਟੀ ਮੈਂਬਰ ਕਾਮਰੇਡ ਪ੍ਰਕਾਸ਼ ਨੰਦਗਡ਼੍ਹ ,ਜ਼ਿਲ੍ਹਾ ਜਨਰਲ ਸਕੱਤਰ ਭੋਲਾ ਸਿੰਘ ਕਲਾਲ ਮਾਜਰਾ ,ਸਰਪ੍ਰਸਤ ਕਾਮਰੇਡ ਭਾਨ ਸਿੰਘ ਸੰਘੇੜਾ ਨੇ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕੀਤੀ ਉਕਤ ਆਗੂਆਂ ਨੇ ਜਥੇਬੰਦੀ ਦੇ ਆਗੂਆਂ ਤੇ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਤੇ ਰਾਜ ਸਰਕਾਰਾਂ ਆਪਣੇ ਚੋਣਾਂ ਦੌਰਾਨ ਕੀਤੇ ਵਾਅਦੇ ਪੂਰੇ ਕਰਨ ਤੋਂ ਪੂਰੀ ਤਰ੍ਹਾਂ ਭੱਜ ਚੁੱਕੀਆਂ ਹਨ। ਪਰ ਵਾਅਦੇ ਪੂਰੇ ਕਰਨ ਦੀ ਬਜਾਏ ਸੰਵਿਧਾਨ ਨਾਲ ਛੇੜਛਾੜ ਕਰਕੇ ਮਜ਼ਦੂਰ ਪੱਖੀ ਬਣਾਏ ਕਿਰਤ ਕਾਨੂੰਨਾਂ ਨੂੰ ਤੋੜ ਕੇ ਮਜ਼ਦੂਰਾਂ ਨੂੰ ਆਰਥਿਕ ਪੱਖੋਂ ਕਮਜ਼ੋਰ ਕਰਕੇ ਉਨ੍ਹਾਂ ਦੇ ਹੱਕਾਂ ਤੇ ਡਾਕਾ ਮਾਰਿਆ ਜਾ ਰਿਹਾ। ਉਨ੍ਹਾਂ ਕਿਹਾ ਕਿ ਦਿਹਾਤੀ ਮਜ਼ਦੂਰ ਸਭਾ ਵੱਲੋਂ ਸੂਬਾ ਕਮੇਟੀ ਦੇ ਸੱਦੇ ਉੱਪਰ 23 ਮਾਰਚ ਤੋਂ 30 ਮਾਰਚ ਤੱਕ ਬਲਾਕ ਅਤੇ ਤਹਿਸੀਲ ਪੱਧਰ ਤੇ ਪੂਰੇ ਪੰਜਾਬ ਅੰਦਰ ਕਾਨਫ਼ਰੰਸਾਂ ਅਤੇ 19 ਮਾਰਚ ਨੂੰ ਜ਼ਿਲ੍ਹਾ ਹੈੱਡਕੁਆਟਰਾਂ ਤੇ ਮਜ਼ਦੂਰਾਂ ਦੀਆਂ ਭਖਦੀਆਂ ਮੰਗਾਂ ਦੀ ਪ੍ਰਾਪਤੀ ਲਈ ਕੇਂਦਰ ਤੇ ਰਾਜ ਸਰਕਾਰਾਂ ਦੇ ਖ਼ਿਲਾਫ਼ ਧਰਨੇ ਦੇਣ ਦੇ ਲਿਖੇ ਗਏ ਪ੍ਰੋਗਰਾਮ ਤਹਿਤ 19 ਮਾਰਚ ਨੂੰ ਜ਼ਿਲ੍ਹਾ ਹੈੱਡਕੁਆਰਟਰ ਬਰਨਾਲਾ ਦੇ ਡਿਪਟੀ ਕਮਿਸ਼ਨਰ ਦੇ ਦਫਤਰ ਦੇ ਦਿਹਾਤੀ ਮਜ਼ਦੂਰ ਸਭਾ ਵੱਲੋਂ ਮਜ਼ਦੂਰਾਂ ਦੇ ਸਹਿਯੋਗ ਨਾਲ ਧਰਨਾ ਦਿੱਤਾ ਜਾਵੇਗਾ। ਉਨ੍ਹਾਂ ਇਸ ਮੌਕੇ ਜਥੇਬੰਦੀ ਦੇ ਆਗੂਆਂ ਤੇ ਵਰਕਰਾਂ ਦੀਆਂ ਡਿਊਟੀਆਂ ਲਗਾਉਂਦਿਆਂ ਜ਼ਿਲ੍ਹਾ ਬਰਨਾਲਾ ਅੰਦਰ ਬਲਾਕ ਪੱਧਰ ਤਹਿਸੀਲ ਪੱਧਰ ਦੀਆਂ ਕਾਨਫ਼ਰੰਸਾਂ ਦੀਆਂ ਤਿਆਰੀਆਂ 14 ਮਾਰਚ ਤੋਂ ਆਰੰਭ ਕਰਕੇ ਤੇਜ਼ੀ ਨਾਲ ਮੁਕੰਮਲ ਕਰਨ ਅਤੇ 19 ਮਾਰਚ ਨੂੰ ਬਰਨਾਲਾ ਦੇ ਡਿਪਟੀ ਕਮਿਸ਼ਨਰ ਦਫਤਰ ਅੱਗੇ ਦਿੱਤੇ ਜਾ ਰਹੇ ਧਰਨੇ ਵਿੱਚ ਕਾਫ਼ਲੇ ਬੰਨ੍ਹ ਕੇ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਪਿੰਡ ਪੱਧਰ ਬਲਾਕ ਪੱਧਰ ਤਹਿਸੀਲ ਪੱਧਰ ਤੇ ਜ਼ਿਲ੍ਹਾ ਪੱਧਰ ਤਕ ਜਥੇਬੰਦੀ ਵੱਲੋਂ ਮਜ਼ਦੂਰਾਂ ਨਾਲ ਮੀਟਿੰਗਾਂ ਕਰਕੇ ਲਗਾਤਾਰ ਉਨ੍ਹਾਂ ਨੂੰ ਲਾਮਬੰਦ ਕੀਤਾ ਜਾਵੇਗਾ । ਇਸ ਮੌਕੇ ਜਥੇਬੰਦੀ ਦੇ ਜ਼ਿਲ੍ਹਾ ਮੀਤ ਕਾਮਰੇਡ ਸਾਧੂ ਸਿੰਘ ਛੀਨੀਵਾਲ ਕਲਾਂ ਅਤੇ ਕੇਵਲ ਸਿੰਘ ਕੁਰੜ ਨੇ ਜਥੇਬੰਦੀ ਦੇ ਆਗੂਆਂ ਨੂੰ ਵਿਸਵਾਸ਼ ਦਿਵਾਇਆ ਕਿ ਜਥੇਬੰਦੀ ਵੱਲੋਂ ਬਲਾਕ ਅਤੇ ਤਹਿਸੀਲ ਪੱਧਰ ਤੇ ਕੀਤੀਆਂ ਜਾ ਰਹੀਆਂ ਕਾਨਫ਼ਰੰਸਾਂ ਅਤੇ 19 ਮਾਰਚ ਨੂੰ ਡਿਪਟੀ ਕਮਿਸ਼ਨਰ ਬਰਨਾਲਾ ਦੇ ਦਫ਼ਤਰ ਅੱਗੇ ਦਿੱਤੇ ਜਾ ਰਹੇ ਧਰਨੇ ਵਿੱਚ ਮਜ਼ਦੂਰਾਂ ਦੇ ਕਾਫ਼ਲਿਆਂ ਸਮੇਤ ਸ਼ਮੂਲੀਅਤ ਕਰਵਾਈ ਜਾਵੇਗੀ।