ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਬਜਟ ਚ ਨੰਬਰਦਾਰਾਂ ਦੇ ਨਾਲ ਕੀਤੇ ਵਾਅਦੇ ਨਹੀਂ ਹੋਏ ਪੂਰੇ :ਸੂਬਾ ਪ੍ਰਧਾਨ ਪਰਮਿੰਦਰ ਸਿੰਘ ਗਾਲਬ

ਸਿੱਧਵਾਂ ਬੇਟ (ਜਸਮੇਲ ਗ਼ਾਲਿਬ )

ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਪੇਸ਼ ਕੀਤਾ ਗਿਆ ਬਜਟ ਵਿੱਚ  ਨੰਬਰਦਾਰ ਭਾਈਚਾਰੇ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਗਏ  ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਨੰਬਰਦਾਰ ਐਸੋਸੀਏਸ਼ਨ ਗ਼ਾਲਿਬ ਦੇ ਸੂਬਾ ਪ੍ਰਧਾਨ ਪਰਮਿੰਦਰ ਸਿੰਘ ਗ਼ਾਲਿਬ  ਵੱਲੋਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤੇ  ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਪੰਜਾਬ ਕਾਂਗਰਸ ਸਰਕਾਰ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੁਆਰਾ ਪੇਸ਼ ਬਜਟ ਨੂੰ ਅੱਖਾਂ ਚ ਘੱਟਾ ਪਾਉਣ ਵਾਲਾ ਕਰਾਰ ਦਿੰਦਿਆਂ ਕਿਹਾ ਕਿ ਬਜਟ ਸਮੇਂ ਸੇ ਨੰਬਰਦਾਰਾਂ ਦੇ ਭੱਤੇ ਚ ਕੋਈ ਵਾਧਾ ਨਾ ਕਰਨਾ ਲੋਕ ਹਿੱਤਾਂ ਦੇ ਉਲਟ ਹੈ ਗਾਲਿਬ ਨੇ ਕਿਹਾ ਕਿ ਸਾਡੀ ਪੰਜਾਬ ਨੰਬਰਦਾਰ ਐਸ਼ ਆਪਣੀ ਜ਼ਿੰਮੇਵਾਰੀ ਡਿਊਟੀ ਦੇ ਨਾਲ ਨਾਲ ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ ਦੇ ਰਾਜ  ਭਾਰ ਚ ਮੀਟਿੰਗਾਂ ਕਰਕੇ ਲੋਕਾਂ ਨੂੰ ਕਿਸਾਨ ਅੰਦੋਲਨ ਦਾ ਸਾਥ ਦੇਣ ਲਈ ਪ੍ਰੇਰਿਆ ਗਿਆ  ਗ਼ਾਲਿਬ ਨੇ ਕਿਹਾ ਹੈ ਕਿ ਹਰਿਆਣਾ ਸਰਕਾਰ ਵੱਲੋਂ ਹਰਿਆਣੇ ਦੇ ਨੰਬਰਦਾਰਾਂ ਨੂੰ ਤਿੱਨ ਹਜਾਰ ਰੁਪਏ ਦਿੱਤੇ ਜਾ ਰਹੇ ਹਨ  ਉਨ੍ਹਾਂ ਵਿੱਤ ਮੰਤਰੀ ਪੰਜਾਬ ਮਨਪ੍ਰੀਤ ਸਿੰਘ ਬਾਦਲ ਨੂੰ ਅਪੀਲ ਕੀਤੀ ਕਿ ਕਾਂਗਰਸ ਆਪਣੇ ਚੋਣ ਵਾਅਦੇ ਅਨੁਸਾਰ ਨੰਬਰਦਾਰ ਨੂੰ ਦਿੱਤੇ ਜਾਣ ਵਾਲੇ ਭੱਤੇ ਚ ਤੁਰੰਤ ਵਾਧਾ ਕਰੇ  ਉਨ੍ਹਾਂ ਕਿਹਾ ਕਿ ਹਰਿਆਣੇ ਦੀ ਤਰਜ਼ ਤੇ ਪੰਜਾਬ ਸਰਕਾਰ ਵੀ ਪੰਜਾਬ ਦੇ ਨੰਬਰਦਾਰਾਂ ਨੂੰ ਤਿੱਨ ਹਜ਼ਾਰ ਮਾਣ ਭੱਤਾ ਦਿੱਤਾ ਜਾਵੇ ।