ਪੰਜਾਬ ਸਰਕਾਰ ਵੱਲੋਂ ਪੇਸ਼ ਕੀਤਾ ਗਿਆ ਬਜਟ ਸ਼ਲਾਘਾਯੋਗ ਬਜਟ ਹੈ :ਸਰਪੰਚ ਜਗਦੀਸ਼ ਚੰਦ ਗ਼ਾਲਿਬ

ਸਿੱਧਵਾਂ ਬੇਟ( ਜਸਮੇਲ ਗ਼ਾਲਿਬ)

ਪੰਜਾਬ ਸਰਕਾਰ ਵੱਲੋਂ ਜੋ ਬਜਟ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ  ਵਿੱਚ ਪੇਸ਼ ਕੀਤਾ ਗਿਆ ਹੈ  ਇਹ ਬਜਟ ਬਹੁਤ ਵਧੀਆ ਅਤੇ ਸ਼ਲਾਘਾਯੋਗ ਹੈ  ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਲੁਧਿਆਣਾ ਦਿਹਾਤੀ ਕਾਂਗਰਸ ਦੇ ਜਨਰਲ ਸਕੱਤਰ ਅਤੇ ਪਿੰਡ ਗਾਲਬ ਰਣ ਸਿੰਘ ਦੇ ਸਰਪੰਚ ਜਗਜੀਤ ਚੰਦ ਸ਼ਰਮਾ  ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤੇ ਇਸ ਸਮੇਂ ਉਨ੍ਹਾਂ ਕਿਹਾ ਹੈ ਕਿ ਪੰਜਾਬ ਦੇ ਹਰ ਵਰਗ ਨੂੰ ਧਿਆਨ ਵਿੱਚ ਰੱਖ ਕੇ ਬਜਟ ਤਿਆਰ ਕੀਤਾ ਗਿਆ ਅਤੇ ਹਰ ਇਕ ਵਰਗ ਲਈ ਇਤਿਹਾਸਕ ਫ਼ੈਸਲੇ ਲਏ ਗਏ ਹਨ  ਉਨ੍ਹਾਂ ਨੇ ਕਿਹਾ ਹੈ ਕਿ ਲੋੜਵੰਦ ਗ਼ਰੀਬ ਪਰਿਵਾਰਾਂ ਦੀ ਲਈ ਸ਼ਗਨ ਸਕੀਮ 21000 ਹਜ਼ਾਰ ਤੋਂ ਵਧਾ ਕੇ 51000ਹਜ਼ਾਰ ਕਰ ਦਿੱਤੀ ਗਈ ਹੈ  ਅਤੇ ਔਰਤਾਂ ਦੇ ਹਿੱਤ ਅਤੇ ਆਸ ਪਾਸ ਫ਼ੈਸਲਾ ਲੈਂਦਿਆਂ ਔਰਤਾਂ ਲਈ ਸਰਕਾਰੀ ਬੱਸ ਸੇਵਾ ਮੁਕਤ ਕਰ ਦਿੱਤੀ ਗਈ ਹੈ  ਕਿਸਾਨਾਂ ਲਈ ਕਰਜ਼ਾ ਮੁਆਫੀ ਬਜ਼ੁਰਗਾਂ ਦੇ ਹੱਕ ਵਿੱਚ ਬੁਢਾਪਾ ਪੈਨਸ਼ਨ 750ਵਧਾ ਕੇ 1500ਸੌ ਰੁਪਏ ਪ੍ਰਤੀ ਮਹੀਨਾ ਕਰ ਦਿੱਤੀ ਗਈ ਹੈ  ਪੰਜਾਬ ਸਰਕਾਰ ਵੱਲੋਂ ਜਲਦੀ ਹੀ ਨੌਜਵਾਨਾਂ ਨੂੰ ਸਮਰਾਟ ਫੋਨ ਵੀ ਦਿੱਤੇ ਜਾਣਗੇ  ਖੇਤ ਮਜ਼ਦੂਰਾਂ ਦੇ ਹੱਕ ਵਿਚ ਵੱਡਾ ਫ਼ੈਸਲਾ ਲੈਂਦਿਆਂ ਖੇਤ ਮਜ਼ਦੂਰਾਂ ਦੇ ਕਰਜ਼ੇ ਮੁਆਫ਼ੀ ਲਈ 526ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ  ਕਿਸਾਨਾਂ ਦੇ ਹੱਕ ਵਿਚ ਇਕ ਨਵੀਂ ਸਕੀਮ ਖੁਸ਼ਹਾਲ ਕਿਸਾਨ ਲਿਆਂਦੀ ਗਈ ਜਿਸ ਵਿਚ ਪੰਜਾਬ ਦੇ ਕਿਸਾਨਾਂ ਲਈ ਨਵੀਆਂ ਸਕੀਮਾਂ ਲਿਆਂਦੀਆਂ ਜਾਣਗੀਆਂ ਇਸ ਸਮੇਂ ਸਰਪੰਚ ਜਗਦੀਸ਼ ਚੰਦ ਸ਼ਰਮਾ ਨੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਸਮੂਹ ਕਾਂਗਰਸੀ ਵਰਕਰ ਅਤੇ ਇਲਾਕਾ ਨਿਵਾਸੀਆਂ ਵੱਲੋਂ ਖੁਸ਼ੀ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਜਾ ਰਿਹਾ ਹੈ