ਅਜੀਤਵਾਲ ਬਲਵੀਰ ਸਿੰਘ ਬਾਠ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦੂਰ ਅੰਦੇਸ਼ੀ ਸੋਚ ਸਦਕਾ ਅੱਜ ਪੰਜਾਬ ਦੇ ਸ਼ਹਿਰਾਂ ਅਤੇ ਪਿੰਡਾਂ ਦਾ ਵਿਕਾਸ ਸਿਰਫ ਕਾਂਗਰਸ ਸਰਕਾਰ ਦੀ ਦੇਣ ਹੈ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਨੌਜਵਾਨ ਸਮਾਜ ਸੇਵੀ ਸਰਪੰਚ ਗਰਿੰਦਰਪਾਲ ਸਿੰਘ ਡਿੰਪੀ ਨੇ ਅੱਜ ਜਨ ਸਕਦੀ ਨਿਊਜ਼ ਨਾਲ ਗੱਲਬਾਤ ਕਰਦਿਆਂ ਕੀਤਾ ਉਨ੍ਹਾਂ ਕਿਹਾ ਕਿ ਅੱਜ ਹਲਕਾ ਨਿਹਾਲ ਸਿੰਘ ਵਾਲਾ ਦੇ ਇੰਚਾਰਜ ਬੀਬੀ ਰਾਜਵਿੰਦਰ ਕੌਰ ਭਾਗੀਕੇ ਬੇ ਸਖ਼ਤ ਮੇਹਨਤ ਸਦਕਾ ਹਲਕੇ ਦੇ ਪਿੰਡਾਂ ਦਾ ਵਿਕਾਸ ਹੋਣਾ ਸੰਭਵ ਹੈ ਜਿਸ ਦੀ ਬਦੌਲਤ ਅੱਜ ਅਜੀਤਵਾਲ ਵਿਖੇ ਅਨੇਕਾਂ ਹੀ ਸਮਾਜ ਭਲਾਈ ਅਤੇ ਵਿਕਾਸ ਦੇ ਕੰਮ ਨਿਰੰਤਰ ਜਾਰੀ ਚੱਲ ਰਹੇ ਹਨ ਸਰਪੰਚ ਡਿੰਪੀ ਨੇ ਕਿਹਾ ਕਿ ਅਜੀਤਵਾਲ ਦੇ ਸਰਬਪੱਖੀ ਵਿਕਾਸ ਲਈ ਗਲੀਆਂ ਦੇ ਵਿੱਚ ਇੰਟਰਲਾਕਿੰਗ ਟਾਇਲ ਛੱਪੜਾਂ ਦੀ ਸਫਾਈ ਤੋਂ ਇਲਾਵਾ ਅਨੇਕਾਂ ਹੀ ਵਿਕਾਸ ਕਾਰਜਾਂ ਦੇ ਕੰਮ ਜੰਗੀ ਪੱਧਰ ਤੇ ਚੱਲ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਅਜੀਤਵਾਲ ਨੂੰ ਨਮੂਨੇ ਦਾ ਪਿੰਡ ਬਣਾਇਆ ਜਾਵੇਗਾ ਇੱਕ ਵਾਰ ਫੇਰ ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕੀਤਾ ਜਿਹਨਾਂ ਨੇ ਹਰ ਵਰਗ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਬੁਢਾਪਾ ਪੈਨਸ਼ਨ ਸ਼ਗਨ ਸ਼ਗਨ ਸਕੀਮ ਤੋਂ ਇਲਾਵਾ ਅਨੇਕਾਂ ਹੀ ਸਮਾਜ ਅਤੇ ਵਿਕਾਸ ਭਲਾਈ ਦੀਆਂ ਕਾਰਜ ਸਕੀਮਾਂ ਚਾਲੂ ਕੀਤੀਆਂ ਹਨ ਜਿਨ੍ਹਾਂ ਦਾ ਲੋਕ ਵੱਧ ਤੋਂ ਵੱਧ ਲਾਹਾ ਲੈ ਰਹੇ ਹਨ