You are here

ਤਨਮਨਜੀਤ ਸਿੰਘ ਢੇਸੀ ਨੇ ਸ੍ਰੀਲੰਕਾ ਚ ਹਿੰਦੂ ਭਾਈਚਾਰੇ ਅਤੇ ਇਸਾਈ ਤਾਮਿਲ ਲੋਕਾਂ ਲਈ ਮਨੁੱਖੀ ਅਧਿਕਾਰਾਂ ਦੀ ਆਵਾਜ਼ ਉਠਾਈ 

  ਲੰਡਨ, ਮਾਰਚ 2021 (ਗਿਆਨੀ ਅਮਰੀਕ ਸਿੰਘ ਰਾਠੌਰ/ ਗਿਆਨੀ ਰਵਿੰਦਰਪਾਲ ਸਿੰਘ ) 

ਬਰਤਾਨਵੀ ਸੰਸਦ ਵਿਚ ਪਹਿਲੇ ਪਗੜੀਧਾਰੀ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਸ੍ਰੀਲੰਕਾ 'ਚ ਹਿੰਦੂ ਭਾਈਚਾਰੇ ਅਤੇ ਇਸਾਈ ਤਾਮਿਲ ਲੋਕਾਂ ਦੀ ਮਨੁੱਖੀ ਅਧਿਕਾਰਾਂ ਦੀ ਰੱਖਿਆ ਦੀ ਮੰਗ ਕੀਤੀ ਹੈ । ਸੰਸਦ ਨੂੰ ਸੰਬੋਧਨ ਕਰਦਿਆਂ ਢੇਸੀ ਨੇ ਕਿਹਾ ਕਿ  ਸ੍ਰੀਲੰਕਾ 'ਚ ਕੋਰੋਨਾ ਵਾਇਰਸ ਤੋਂ ਪੀੜਤ ਮੁਸਲਿਮ ਅਤੇ ਇਸਾਈਆਂ ਦੇ ਸਸਕਾਰਾਂ ਲਈ ਮਜਬੂਰ ਕੀਤੇ ਜਾਣਾ ਬੇਹੱਦ ਗੰਭੀਰ ਮੁੱਦਾ ਹੈ । ਉਨ੍ਹਾਂ ਕਿਹਾ ਕਿ ਦੁਨੀਆ ਦੇ ਕਿਸੇ ਵੀ ਕੋਨੇ 'ਚ ਵੱਸਦੇ ਘੱਟ ਗਿਣਤੀ ਭਾਈਚਾਰਿਆਂ ਦੇ ਹੱਕਾਂ ਦੀ ਰਾਖੀ ਕਰਨਾ ਸਬੰਧਿਤ ਸਰਕਾਰਾਂ ਦਾ ਮੁੱਢਲਾ ਫਰਜ਼ ਬਣਦਾ ਹੈ ਪਰ ਆਮ ਕਰਕੇ ਅਜਿਹਾ ਨਹੀਂ ਹੁੰਦਾ ।