You are here

ਬਿਰਧ ਆਸ਼ਰਮ ਸੇਵਾ ਸੁਸਾਇਟੀ ਮਹਿਲ ਕਲਾਂ ਵੱਲੋਂ ਕੁਲਵੰਤ ਸਿੰਘ ਟਿੱਬਾ ਸਨਮਾਨਤ  

ਮਹਿਲ ਕਲਾਂ/ਬਰਨਾਲਾ-ਮਾਰਚ 2021-(ਗੁਰਸੇਵਕ ਸਿੰਘ ਸੋਹੀ)

ਬਿਰਧ ਆਸ਼ਰਮ ਸੇਵਾ ਸੁਸਾਇਟੀ (ਰਜਿ) ਮਹਿਲ ਕਲਾਂ ਵੱਲੋਂ ਇਲਾਕੇ ਅੰਦਰ ਲੋਕ ਹਿੱਤਾਂ ਲਈ ਸਰਗਰਮ ਸਮਾਜਿਕ ਸੰਸਥਾ ਹੋਪ ਫਾਰ ਮਹਿਲ ਕਲਾਂ ਦੇ ਇੰਚਾਰਜ  ਕੁਲਵੰਤ ਸਿੰਘ ਟਿੱਬਾ ਨੂੰ ਲੋਕ ਹਿਤਾਂ ਦੀ ਰਾਖੀ ਲਈ ਸੁਰੂ ਕੀਤੀ ਮੁਹਿੰਮ ਬਦਲੇ ਵਿਸ਼ੇਸ਼ ਤੌਰ ਤੇ ਸਨਮਾਨਤ ਕੀਤਾ ਗਿਆ।ਆਸ਼ਰਮ ਦੇ ਪ੍ਰਧਾਨ ਅਤੇ ਪ੍ਰਸਿੱਧ ਬੁੱਤ ਤਰਾਸ਼ ਲਖਵੀਰ ਸਿੰਘ ਗੰਗੋਹਰ ਦੀ ਅਗਵਾਈ ਹੇਠ ਆਯੋਜਿਤ ਇਸ ਸਾਦੇ ਅਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਸੰਸਥਾ ਦੇ ਆਗੂ ਡਾ. ਗੁਰਪ੍ਰੀਤ ਸਿੰਘ ਨਾਹਰ ਨੇ ਕਿਹਾ ਕਿ ਇਲਾਕੇ ਅੰਦਰ ਕੁਲਵੰਤ ਸਿੰਘ ਟਿੱਬਾ ਦੀ ਅਗਵਾਈ ਹੇਠ ਸਰਗਰਮੀ ਨਾਲ ਕੰਮ ਕਰ ਰਹੀ ਸਮਾਜਿਕ ਸੰਸਥਾ ਹੋਪ ਫਾਰ ਮਹਿਲ ਕਲਾਂ ਦੇ ਯਤਨਾਂ ਨਾਲ ਆਮ ਲੋਕਾਂ ਦੀ ਸਰਕਾਰੀ ਦਫਤਰਾਂ ਵਿਚ ਸੁਣਵਾਈ ਹੋਣ ਲੱਗੀ ਹੈ ਅਤੇ ਉਨ੍ਹਾਂ ਦੇ ਮਹੀਨਿਆਂ ਤੋਂ ਰੁਕੇ ਕਾਰਜ ਨੇਪਰੇ ਚੜ੍ਹਨ ਲੱਗੇ ਹਨ।ਡਾ. ਨਾਹਰ ਨੇ ਕਿਹਾ ਕਿ ਜ਼ਿਲ੍ਹਾ ਮੋਗਾ ਦੇ ਪਿੰਡ ਸੇਖਾ ਖੁਰਦ ਦੀਆਂ ਮਜਦੂਰ ਪਰਿਵਾਰ ਦੀਆਂ ਸਕੀਆਂ ਭੈਣਾਂ ਦੇ ਕਤਲ ਮਾਮਲੇ ਵਿੱਚ  ਕੁਲਵੰਤ ਸਿੰਘ ਟਿੱਬਾ ਵਲੋਂ ਪੀਡ਼ਤ ਪਰਿਵਾਰ ਨੂੰ ਇਨਸਾਫ ਦਿਵਾਉਣ ਵਿਚ ਨਿਭਾਈ ਅਹਿਮ ਭੂਮਿਕਾ ਨਾਲ ਇਲਾਕਾ ਮਹਿਲ ਕਲਾਂ ਦਾ ਨਾਂ ਵੀ ਰੌਸ਼ਨ ਹੋਇਆ ਹੈ।ਇਸ ਮੌਕੇ ਕੁਲਵੰਤ ਸਿੰਘ ਟਿੱਬਾ ਨੇ ਬਿਰਧ ਆਸ਼ਰਮ ਸੇਵਾ ਸੁਸਾਇਟੀ ਦੇ ਪ੍ਰਬੰਧਕਾਂ ਦਾ ਧੰਨਵਾਦ ਕਰਦਿਆਂ ਇਲਾਕੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਨੂੰ ਆਪਣੇ ਕੰਮਾਂ ਧੰਦਿਆਂ ਲਈ ਸਰਕਾਰੀ ਦਫਤਰਾਂ ਵਿਚ ਪਰੇਸ਼ਾਨੀ ਆ ਰਹੀ ਹੈ,ਉਹ ਸਾਡੀ ਟੀਮ ਨਾਲ ਸੰਪਰਕ ਕਰ ਸਕਦੇ ਹਨ ਤਾਂ ਕਿ ਪੀਡ਼ਤ ਲੋਕਾਂ ਨੂੰ ਇਨਸਾਫ ਦਿਵਾਇਆ ਜਾ ਸਕੇ।ਇਸ ਮੌਕੇ ਹੋਰਨਾਂ ਤੋਂ ਇਲਾਵਾ ਬਿਰਧ ਆਸ਼ਰਮ ਸੇਵਾ ਸੁਸਾਇਟੀ ਦੇ ਪ੍ਰਧਾਨ ਲਖਵੀਰ ਸਿੰਘ ਗੰਗੋਹਰ, ਮੁੱਖ ਸੇਵਾਦਾਰ ਭਾਈ ਸੁਖਚੈਨ ਸਿੰਘ ਖ਼ਾਲਸਾ, ਨੀਲਾ ਸਿੰਘ ਮਹਿਲ ਕਲਾਂ, ਕੌਰ ਸਿੰਘ, ਗੁਰਪਿਆਰ ਸਿੰਘ ਸਮੇਤ ਹੋਰ ਆਗੂ ਵੀ ਹਾਜ਼ਰ ਸਨ।