ਰਾਏਕੋਟ , 30 ਮਾਰਚ 2021( ਜਗਰੂਪ ਸਿੰਘ ਸੁਧਾਰ /ਗੁਰਸੇਵਕ ਸਿੰਘ ਸੋਹੀ )-
ਪਿੰਡ ਬੁਰਜ ਹਰੀ ਸਿੰਘ ਦੇ ਵਸਨੀਕ ਸੀਨੀਅਰ ਕਾਂਗਰਸੀ ਆਗੂ ਅਤੇ ਬਲਾਕ ਸੰਮਤੀ ਮੈਂਬਰ ਸੋਹਣ ਸਿੰਘ ਵਲੋਂ ਘਰ ਵਿਚ ਛੱਤ ਵਾਲੇ ਪੱਖੇ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।ਇਸ ਸਬੰਧੀ ਬੇਟੇ ਪਵਨਜੀਤ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਪੁਲਿਸ ਥਾਣਾ ਸਦਰ ਰਾਏਕੋਟ ਵਲੋਂ ਪਿੰਡ ਦੀ 1 ਔਰਤ ਸਮੇਤ 4 ਵਿਅਕਤੀਆਂ 'ਤੇ ਧਾਰਾ 306 ਅਧੀਨ ਮੁਕੱਦਮਾ ਦਰਜ ਕਰ ਕੇ ਪੜਤਾਲ ਸ਼ੁਰੂ ਕਰ ਦਿੱਤੀ ਹੈ । ਥਾਣਾ ਮੁਖੀ ਅਜੈਬ ਸਿੰਘ ਨੇ ਮ੍ਰਿਤਕ ਪਾਸੋਂ ਖ਼ੁਦਕੁਸ਼ੀ ਨੋਟ ਮਿਲਣ ਦੀ ਗੱਲ ਦੀ ਪੁਸ਼ਟੀ ਕੀਤੀ।