ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਅਗਵਾਲੀ ਹੇਠਲੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਨਹੀਂ ਲੜ ਸਕੇਗਾ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀਐੱਸਜੀਐੱਮਸੀ) ਦੀਆਂ ਚੋਣਾਂ 25 ਅਪਰੈਲ ਨੂੰ ਹੋਣਗੀਆਂ
ਜਿਹੜੀਆਂ ਪਾਰਟੀਆਂ ਮਾਨਤਾ ਪ੍ਰਾਪਤ ਚੋਣਾਂ ਲੜ ਸਕਦੀਆਂ ਹਨ, ਉਨ੍ਹਾਂ ਵਿੱਚ ਪੰਥਕ ਸੇਵਾ ਦਲ, ਆਮ ਅਕਾਲੀ ਦਲ, ਜਾਗੋ ਜਗ ਆਸਰਾ ਗੁਰੂ ਓਟ(ਜਥੇਦਾਰ ਸੰਤੋਖ ਸਿੰਘ), ਪੰਥਕ ਅਕਾਲੀ ਲਹਿਰ, ਸਿੱਖ ਸਦਭਾਵਨਾ ਦਲ ਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਸ਼ਾਮਲ
ਨਵੀਂ ਦਿੱਲੀ, ਮਾਰਚ 2021 (ਇਕ਼ਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ)-
ਅੱਜ ਦਿੱਲੀ ਸਰਕਾਰ ਦੇ ਗੁਰਦੁਆਰਿਆਂ ਦੇ ਮਾਮਲਿਆਂ ਬਾਰੇ ਵਿਭਾਗ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲੜਨ ਵਾਲੀਆਂ ਪਾਰਟੀਆਂ ਦੀ ਜਾਰੀ ਸੂਚੀ ਵਿੱਚ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਅਗਵਾਲੀ ਹੇਠਲੇ ਸ਼੍ਰੋਮਣੀ ਅਕਾਲੀ ਦਲ ਦਾ ਨਾਮ ਨਹੀਂ ਹੈ। ਨਵੇਂ ਕਾਨੂੰਨ ਮੁਤਾਬਕ ਦਿੱਲੀ ਗੁਰਦੁਆਰਾ ਕਮੇਟੀ ਦੀਆਂ ਚੋਣਾਂ ਹੁਣ ਸਿਰਫ਼ ਧਾਰਮਿਕ ਪਾਰਟੀਆਂ ਹੀ ਲੜ ਸਕਦੀਆਂ ਹਨ। ਜਿਹੜੀਆਂ ਪਾਰਟੀਆਂ ਮਾਨਤਾ ਪ੍ਰਾਪਤ ਚੋਣਾਂ ਲੜ ਸਕਦੀਆਂ ਹਨ, ਉਨ੍ਹਾਂ ਵਿੱਚ ਪੰਥਕ ਸੇਵਾ ਦਲ, ਆਮ ਅਕਾਲੀ ਦਲ, ਜਾਗੋ ਜਗ ਆਸਰਾ ਗੁਰੂ ਓਟ(ਜਥੇਦਾਰ ਸੰਤੋਖ ਸਿੰਘ), ਪੰਥਕ ਅਕਾਲੀ ਲਹਿਰ, ਸਿੱਖ ਸਦਭਾਵਨਾ ਦਲ ਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਸ਼ਾਮਲ ਹਨ।ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀਐੱਸਜੀਐੱਮਸੀ) ਦੀਆਂ ਚੋਣਾਂ 25 ਅਪਰੈਲ ਨੂੰ ਹੋਣਗੀਆਂ। ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ ਅਤੇ ਉਮੀਦਵਾਰ 7 ਅਪਰੈਲ ਤੱਕ ਨਾਮਜ਼ਦਗੀ ਪੱਤਰ ਦਾਖਲ ਕਰ ਸਕਦੇ ਹਨ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 8 ਅਪਰੈਲ ਨੂੰ ਕੀਤੀ ਜਾਏਗੀ ਅਤੇ ਉਮੀਦਵਾਰਾਂ ਲਈ ਨਾਂ ਵਾਪਸੀ ਦੀ ਆਖਰੀ ਤਰੀਕ 10 ਅਪਰੈਲ ਹੈ। ਵੋਟਾਂ ਦੀ ਗਿਣਤੀ 28 ਅਪਰੈਲ ਨੂੰ ਕੀਤੀ ਜਾਏਗੀ।
ਦਿੱਲੀ ਸਰਕਾਰ ਹੇਠ ਸੰਚਾਲਤ ਗੁਰਦੁਆਰਾ ਚੋਣ ਡਾਇਰਟੋਰੇਟ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਚੋਣਾਂ ਲਈ ਜਾਰੀ ਟੋਨੀਫਿਕੇਸ਼ਨ ’ਚ ਸ਼ੋ੍ਮਣੀ ਅਕਾਲੀ ਦਲ ਨੂੰ ਚੋਣ ਲੜਨ ਦੇ ਹੱਕ ਤੋਂ ਵਾਂਝਾ ਰੱਖਣ ਨਾਲ ਸਿੱਖ ਸਿਆਸਤ ਗਰਮਾ ਗਈ ਹੈ। ਸ਼ੋ੍ਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸ ਖ਼ਿਲਾਫ਼ ਰਣਨੀਤੀ ਲਈ 3 ਅਪਰੈਲ ਨੂੰ ਦਲ ਦੀ ਕੋਰ ਕਮੇਟੀ ਮੀਟਿੰਗ ਬੁਲਾ ਲਈ ਹੈ। ਦਰਅਸਲ ਕਿ ਦਿੱਲੀ ਸਰਕਾਰ ਅਧੀਨ ਸੰਚਾਲਤ ਗੁਰਦੁਆਰਾ ਚੋਣ ਡਾਇਰੈਕਟੋਰੇਟ ਵੱਲੋਂ ਚੋਣ ਸਬੰਧੀ ਜਾਰੀ ਨੋਟੀਫੀਕੇਸ਼ਨ ਮੁਤਾਬਕ ਚੋਣ ਲੜਨ ਦੇ ਯੋਗ ਪਾਰਟੀਆਂ ਦੀ ਸੂਚੀ ਵਿੱਚ ਸ਼੍ਰੋਮਣੀ ਅਕਾਲੀ ਦਲ ਦਾ ਨਾਂ ਸ਼ਾਮਲ ਨਹੀਂ ਹੈ। ਫੈਸਲੇ ਬਾਅਦ ਇਸ ਪੱਤਰਕਾਰ ਨਾਲ ਗੱਲਬਾਤ ਕਰਦੇ ਸ੍ਰੀ ਬਾਦਲ ਨੇ ਇਸ ਕਾਰਵਾਈ ਨੂੰ ਮੋਦੀ ਸਰਕਾਰ ਅਤੇ ਦਿੱਲੀ ਦੀ ਕੇਜਰੀਵਾਲ ਦੀ ਸਾਂਝੀ ਸਿਆਸੀ ਖੇਡ ਦੱਸਿਆ।