ਪਿੰਡ ਗਾਲਿਬ ਖੁਰਦ ਵਿੱਚ ਸਰਪੰਚ ਗੁਰਪ੍ਰੀਤ ਸਿੰਘ ਦੀ ਅਗਵਾਈ ਵਿਚ ਲੋੜਵੰਦ ਪਰਿਵਾਰਾਂ ਨੂੰ ਸਮਾਰਟ ਕਾਰਡ ਵੰਡੇ

ਸਿੱਧਵਾਂ ਬੇਟ (ਜਸਮੇਲ ਗ਼ਾਲਿਬ )

ਇੱਥੋਂ ਥੋੜ੍ਹੀ ਦੂਰ ਪਿੰਡ ਗਾਲਿਬ ਖੁਰਦ ਵਿਖੇ ਸਰਪੰਚ ਗੁਰਪ੍ਰੀਤ ਸਿੰਘ ਦੀ ਅਗਵਾਈ ਵਿਚ ਪਿੰਡ ਦੇ ਲੋੜਵੰਦ ਲਾਭਪਾਤਰੀਆਂ ਨੂੰ ਸਮਰਾਟ ਕਾਰਡ ਵੰਡੇ ।ਇਸ ਮੌਕੇ ਸਰਪੰਚ ਗੁਰਪ੍ਰੀਤ ਸਿੰਘ ਨੇ ਕਾਂਗਰਸ ਸਰਕਾਰ ਦੀਆਂ ਸਹੂਲਤਾਂ ਤੋਂ ਜਾਣੂ ਕਰਵਾਇਆ ਅਤੇ ਕਿਹਾ ਕਿ ਪਾਰਦਰਸ਼ੀ ਢੰਗ ਤਰੀਕੇ ਨਾਲ 2 ਰੁਪਏ ਕਿੱਲੋ ਕਣਕ ਨੂੰ ਮਸ਼ੀਨਾਂ ਰਾਹੀਂ ਆਧਾਰ ਕਾਰਡ ਆਧਾਰਤ ਵਿਅਕਤੀ ਨੇ ਆਪਣੇ ਫਿੰਗਰ ਪ੍ਰਿੰਟ ਮਸ਼ੀਨ ਤੇ ਲਾ ਕੇ ਕਣਕ ਪ੍ਰਾਪਤ ਕਰ ਰਹੇ ਹਨ ਇਸ ਲੜੀ ਤਹਿਤ ਹੁਣ ਸਮਾਰਟ ਰਾਸ਼ਨ ਕਾਰਡ ਸਕੀਮ ਤਹਿਤ ਗ਼ਰੀਬ ਤੇ ਲੋੜਵੰਦ ਲੋਕਾਂ ਨੂੰ ਲਾਭਪਾਤਰੀ ਬਣਾਇਆ ਗਿਆ ਹੈ ਇਸ ਸਮੇਂ ਸਰਪੰਚ ਗੁਰਪ੍ਰੀਤ ਸਿੰਘ ਨੇ ਕਾਂਗਰਸ ਪਾਰਟੀ ਦਾ ਧੰਨਵਾਦ ਕਰਦਿਆਂ ਕਿਹਾ ਹੈ ਕਿ ਗ਼ਰੀਬ ਪਰਿਵਾਰਾਂ ਦੇ ਸਿਹਤ ਸੁਰੱਖਿਆ ਲਈ ਸਰਕਾਰ ਨੇ ਪੰਜ ਲੱਖ ਰੁਪਏ ਦਾ ਹੈਲਥ ਕਾਰਡ ਬਣਾਇਆ ਗਿਆ ਹੈ ਜਿਸ ਦੀ ਸਹਾਇਤਾ ਨਾਲ ਪਰਿਵਾਰ ਲੋੜ ਪੈਣ ਤੇ ਆਪਣਾ ਇਲਾਜ ਮੁਫਤ ਕਰਵਾ ਸਕਦੇ ਹਨ ਇਸ ਸਮੇਂ ਸਰਪੰਚ ਨੇ ਕਿਹਾ ਹੈ ਕਿ ਕਾਂਗਰਸ ਸਰਕਾਰ ਵੱਲੋਂ ਹਰ ਵਰਗ ਬਣਦੀ ਹਰ ਵਰਗ ਬਣਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ ਜਦਕਿ ਪੰਜਾਬ ਦੇ ਲੋਕ ਸਰਕਾਰ ਦੀਆਂ ਨੀਤੀਆਂ ਤੋਂ ਖ਼ੁਸ਼ ਤੇ ਬਾਗੋਬਾਗ ਹਨ  ਇਸ ਸਮੇਂ ਪੰਚ ਗੁਰਚਰਨ ਸਿੰਘ ਪੰਚ ਰਜਿੰਦਰ ਸਿੰਘ ਪੰਚ ਸੇਵਕ ਸਿੰਘ ਜੀਤਾ ਪੰਚ ਗੁਰਦੀਪ ਸਿੰਘ ਪੰਚ ਚਰਨਜੀਤ ਕੌਰ ਪੰਚ ਕੁਲਵਿੰਦਰ ਕੌਰ ਪੰਚ ਜਸਵਿੰਦਰ ਸਿੰਘ ਸੁਸਾਇਟੀ ਪ੍ਰਧਾਨ ਗੁਰਮੀਤ ਕੌਰ ਅਮਰਜੀਤ ਸਿੰਘ ਗਿੱਲ ਆਦਿ ਹਾਜ਼ਰ ਸਨ