ਫ਼ਤਹਿਗੜ੍ਹ ਸਾਹਿਬ, (ਜਨ ਸ਼ਕਤੀ ਨਿਊਜ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹਲਕਾ ਫਤਹਿਗੜ੍ਹ ਸਾਹਿਬ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਪ੍ਰੀਤ ਸਿੰਘ ਰੰਧਾਵਾ ਵੱਲੋਂ ਗਿਆਨੀ ਬਰਜਿੰਦਰ ਸਿੰਘ ਪਰਵਾਨਾ ਦਮਦਮੀ ਟਕਸਾਲ ਰਾਜਪੁਰਾ ਦੀ ਅਗਵਾਈ ਹੇਠ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੜੀ ਤਹਿਤ ਇੱਥੇ ਬਾਬਾ ਜੋਰਾਵਰ ਸਿੰਘ ਬਾਬਾ ਫਤਹਿ ਸਿੰਘ ਪਬਲਿਕ ਸਕੂਲ ਵਿੱਚ ਗੁਰਮਤਿ ਗਿਆਨ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਵਿਦਿਆਰਥੀਆਂ ਨੂੰ ਮਾਪਿਆਂ ਤੇ ਅਧਿਆਪਕਾਂ ਦੀ ਸੇਵਾ ਕਰਨ ਲਈ ਪ੍ਰੇਰਿਆ ਗਿਆ ਤੇ ਸਮਾਜਿਕ ਬੁਰਾਈਆਂ ਦਾ ਮੁਕਾਬਲਾ ਕਰਨ ਦੀ ਸਿੱਖਿਆ ਦਿੱਤੀ ਗਈ। ਇਸ ਮੌਕੇ 700 ਕਿਤਾਬਾਂ ਸਕੂਲ ਵਿੱਚ ਵੰਡੀਆਂ ਗਈਆਂ। ਇਸ ਮੌਕੇ ਸਕੂਲ ਪ੍ਰਿੰਸੀਪਲ ਬੇਅੰਤ ਸਿੰਘ ਨੇ ਸ਼ਿਰਕਤ ਕੀਤੀ। ਭਾਈ ਰੰਧਾਵਾ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਵੀ ਇਹੋ ਜਿਹੇ ਪ੍ਰੋਗਰਾਮ ਜਾਰੀ ਰੱਖੇ ਜਾਣਗੇ। ਸਕੂਲ ਪ੍ਰਿੰਸੀਪਲ ਬੇਅੰਤ ਸਿੰਘ ਨੇ ਕਿਹਾ ਕਿ ਇਨ੍ਹਾਂ ਮੁਕਾਬਲਿਆਂ ਨਾਲ ਬੱਚਿਆਂ ਵਿਚ ਜਾਗ੍ਰਿਤੀ ਆਵੇਗੀ ਵਿਸ਼ੇਸ਼ ਕਰਕੇ ਬੱਚਿਆਂ ਨੂੰ ਇਸ ਮੁਹਿੰਮ ਨਾਲ ਜੋੜਨਾ ਬਹੁਤ ਹੀ ਸ਼ਲਾਘਾਯੋਗ ਕਦਮ ਹੈ ਕਿਉਂਕਿ ਉਨ੍ਹਾਂ ਵਿਚ ਹੌਸਲਾ ਭਰਨ ਦੀ ਜ਼ਰੂਰਤ ਹੈ। ਵਰਨਣਯੋਗ ਹੈ ਕਿ ਭਾਈ ਗੁਰਪ੍ਰੀਤ ਸਿੰਘ ਰੰਧਾਵਾ ਤੋਂ ਪਹਿਲਾ ਇਨ੍ਹਾਂ ਦੇ ਪਿਤਾ ਬਾਬਾ ਹਰੀ ਸਿੰਘ ਰੰਧਾਵਾ ਵਾਲੇ ਵੀ ਧਾਰਮਿਕ ਖੇਤਰ ਵਿਚ ਵੱਡੀਆਂ ਪ੍ਰਾਪਤੀਆਂ ਕਰ ਚੁੱਕੇ।