Kisan Protest ; ਚੌਂਕੀਮਾਨ ਟੋਲ ਪਲਾਜ਼ੇ ਉਪਰ 186 ਵੇਂ ਦਿਨ ਸੰਯੁਕਤ ਕਿਸਾਨ ਮੋਰਚੇ ਦੇ ਦਿਸ਼ਾ ਨਿਰਦੇਸ਼ਾਂ ਹੇਠ ਧਰਨਾ ਨਿਰੰਤਰ ਜਾਰੀ 

ਮੁੱਲਾਂਪੁਰ/ ਲੁਧਿਆਣਾ, ਅਪ੍ਰੈਲ 2021 ( ਜਗਰੂਪ ਸਿੰਘ ਸੁਧਾਰ  )

ਰੋਜ਼ਾਨਾ ਦੀ ਤਰ੍ਹਾਂ ਅੱਜ ਫਿਰ ਚੌਕੀਮਾਨ ਟੋਲ ਪਲਾਜ਼ੇ ਉਪਰ 186 ਵੇਂ ਦਿਨ ਸੰਯੁਕਤ ਕਿਸਾਨ ਮੋਰਚੇ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਭਾਰੀ ਗਿਣਤੀ ਵਿੱਚ ਲੋਕ ਇਕੱਠੇ ਹੋਏ ਅੱਜ ਇਸ ਇਕੱਠ ਨੂੰ ਸੰਬੋਧਨ ਕਰਦਿਆਂ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਵੱਲੋਂ  ਰਾਕੇਸ਼ ਡਕੈਤ ਉੱਪਰ ਭਾਜਪਾ ਆਗੂਆਂ ਵੱਲੋਂ ਕੀਤੇ ਗਏ ਹਮਲੇ ਦੀ ਪੁਰਜ਼ੋਰ ਨਿੰਦਾ ਕਰਦਿਆਂ ਹਮਲਾਵਰਾਂ ਨੂੰ  ਤੁਰੰਤ ਗ੍ਰਿਫਤਾਰ ਕਰਕੇ ਸਲਾਖਾਂ ਪਿੱਛੇ ਬੰਦ ਕਰਨ ਦੀ ਮੰਗ ਕੀਤੀ  ।ਇਸ ਸਮੇਂ ਵੱਖ ਵੱਖ ਬੁਲਾਰਿਆਂ ਨੇ ਆਪਣੇ ਸੰਬੋਧਨ ਵਿਚ ਸਰਕਾਰ ਉਪਰ ਦੋਸ਼ ਲਗਾਇਆ ਕਿ ਉਹ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਵਿੱਚ ਦਹਿਸ਼ਤ ਪੈਦਾ ਕਰਨ ਨਾ ਚਾਹੁੰਦੀ ਹੈ ਜੋ ਅਸੰਭਵ ਨਹੀਂ ਸਰਕਾਰ ਜੋ ਮੀਡੀਆ ਵਿੱਚ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੂੰ ਗਾਲੀ ਗਲੋਚ ਕਰਦੀ ਹੈ ਉਸ ਤੋਂ ਸਰਕਾਰ ਨੂੰ ਬਾਜ਼ ਆਉਣਾ ਚਾਹੀਦਾ ਹੈ  ਅੱਜ ਦੇ ਬੁਲਾਰਿਆਂ ਵਿੱਚ ਕਿਸਾਨ ਮਜ਼ਦੂਰ ਯੂਨੀਅਨ ਦੇ ਸਤਨਾਮ ਸਿੰਘ ਮੋਰਕਰੀਮਾ, ਮਾਸਟਰ ਆਤਮਾ ਸਿੰਘ ਬੋਪਾਰਾਏ ,ਪੇਂਡੂ ਮਜ਼ਦੂਰ ਯੂਨੀਅਨ ਦੇ ਅਵਤਾਰ ਸਿੰਘ ਰਸੂਲਪੁਰ ,ਸੂਬੇਦਾਰ ਦਵਿੰਦਰ ਸਿੰਘ ,ਜਰਨੈਲ ਸਿੰਘ , ਅਧਿਆਪਕ ਆਗੂ ਅਜਮੇਰ ਸਿੰਘ , ਜਸਬੀਰ ਸਿੰਘ ਬੇਗੋਵਾਲ ,ਨਿਰਵੈਲ ਸਿੰਘ ਕੋਠੇ ਹਾਂਸ, ਮਾਸਟਰ ਗੁਰਵਿੰਦਰ ਸਿੰਘ ਸੇਖੋਂ ਅਤੇ ਬਲਵੰਤ ਸਿੰਘ ਤਲਵੰਡੀ ਆਦਿ ਨੇ ਸੰਬੋਧਨ ਕੀਤਾ  । ਇਸ ਸਮੇਂ ਪ੍ਰੈਸ ਨਾਲ ਜਾਣਕਾਰੀ ਸਾਂਝੀ ਕਰਦੇ ਹੋਏ ਅਵਤਾਰ ਸਿੰਘ ਰਸੂਲਪੁਰ ਨੇ ਦੱਸਿਆ ਕਿ ਟੋਲ ਪਲਾਜ਼ਾ ਕਮੇਟੀ ਨੇ ਮਜ਼ਦੂਰ ਕਿਸਾਨਾਂ ਦੇ ਕਵੀ ਸੰਤ ਰਾਮ  ਉਦਾਸੀ ਦੇ 82 ਵੇਂ ਜਨਮ ਦਿਨ ਤੇ ਵਿਸ਼ੇਸ਼ ਸਮਾਗਮ ਕਰਨ ਦਾ ਅੈਲਾਨ ਕੀਤਾ ਹੈ  ।