ਜਦੋਂ ਤਕ ਪੰਜਾਬ ਦੇ ਅੰਨਦਾਤੇ ਦਾ ਕਾਲੇ ਕਾਨੂੰਨਾਂ ਸੰਬੰਧੀ ਮਸਲਾ ਹੱਲ ਨਹੀਂ ਹੁੰਦਾ ਰੈਲੀਆਂ ਨਹੀਂ ਕਰਨੀਆਂ ਚਾਹੀਦੀਆਂ। ਪਰਮਿੰਦਰ ਸਿੰਘ ਢੀਂਡਸਾ

  ਮਹਿਲ ਕਲਾਂ/ਬਰਨਾਲਾ-ਅਪ੍ਰੈਲ 2021- (ਗੁਰਸੇਵਕ ਸਿੰਘ ਸੋਹੀ) -

ਰੋਜ਼ਾਨਾ ਮਾਵਾਂ ਦੇ ਪੁੱਤ ਸ਼ਹੀਦ ਹੋ ਰਹੇ ਹਨ ਅਤੇ ਜਦੋਂ ਤੱਕ ਕਾਲੇ ਕਾਨੂੰਨਾਂ ਦਾ ਮਸਲਾ ਹੱਲ ਨਹੀਂ ਕੀਤਾ ਜਾਂਦਾ ਉਦੋਂ ਤਕ ਕਿਸੇ ਵੀ ਸਿਆਸੀ ਪਾਰਟੀ ਨੂੰ ਸਿਆਸੀ ਰੈਲੀਆਂ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਕਿਉਂਕਿ ਇਸ ਨਾਲ ਕਿਸਾਨ ਅੰਦੋਲਨ ਤੇ ਬਹੁਤ ਮਾੜਾ ਅਸਰ ਪੈਂਦਾ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਡੈਮੋਕਰੈਟਿਕ ਤੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਇਕ ਪਾਸੇ ਤਾਂ ਸ਼ਹੀਦਾਂ ਦੇ ਸਿਵੇ ਬਲਦੇ ਹਨ ਦੂਜੇ ਪਾਸੇ ਅਸੀਂ ਰੈਲੀਆਂ ਕਰਦੇ ਹਾਂ ਸਾਨੂੰ ਸੋਭਾ ਨਹੀਂ ਦਿੰਦੀਆਂ। ਆੜ੍ਹਤੀਏ ਪਵਨ ਕੁਮਾਰ ਮਹਿਲ ਕਲਾਂ ਵਿਖੇ ਉਨ੍ਹਾਂ ਕਿਹਾ ਕਿ ਇਕ ਪਾਸੇ ਤਾ ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਦੇ ਤਿੰਨ ਲਿਆਂਦੇ ਕਾਲੇ ਕਾਨੂੰਨਾਂ ਦੇ ਖ਼ਿਲਾਫ਼ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਨੂੰ ਲੈ ਕੇ ਕੇਂਦਰ ਸਰਕਾਰ ਖ਼ਿਲਾਫ਼ ਕਿਸਾਨ ਅੰਦੋਲਨ ਲੜਿਆ ਜਾ ਰਿਹਾ ਪਰ ਦੂਜੇ ਪਾਸੇ ਕੁਝ ਸਿਆਸੀ ਪਾਰਟੀਆਂ ਵੱਲੋਂ ਕੁਰਸੀ ਪ੍ਰਾਪਤ ਕਰ ਲਈ ਕੇਂਦਰ ਨਾਲ ਮਿਲ ਕੇ ਪੰਜਾਬ ਅੰਦਰ ਕਿਸਾਨ ਅੰਦੋਲਨ ਨੂੰ ਕਮਜ਼ੋਰ ਕਰਨ ਲਈ ਹਰ ਤਰ੍ਹਾਂ ਦਾ ਹੱਥਕੰਡਾ ਵਰਤਿਆ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਜਦੋਂ ਤਕ ਖੇਤੀ ਕਾਨੂੰਨਾਂ ਦੇ ਮਸਲੇ ਹੱਲ ਨਹੀਂ ਹੁੰਦੇ ਉਦੋਂ ਤਕ ਕਿਸੇ ਵੀ ਸਿਆਸੀ ਪਾਰਟੀ ਨੂੰ ਸਿਆਸੀ ਰੈਲੀਆਂ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।ਆਉਂਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਪੁੱਛੇ ਜਾਣ ਤੇ  ਉਨ੍ਹਾਂ ਅੱਗੋ ਜਵਾਬ ਦਿੰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਡੈਮੋਕਰੈਟਿਕ ਵੱਲੋਂ ਆਉਂਦੀਆਂ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਕਾਂਗਰਸ, ਬੀਜੇਪੀ ਅਤੇ ਅਕਾਲੀ ਦਲ (ਬਾਦਲ)ਨੂੰ ਛੱਡ ਕੇ ਪੰਜਾਬ ਨੂੰ ਭਜਾਉਣ ਵਾਲੀਆਂ ਹਮਖਿਆਲੀ ਪਾਰਟੀਆਂ ਨਾਲ ਗੱਠਜੋੜ ਕਰਕੇ ਲੜੀਆਂ ਜਾਣਗੀਆਂ। ਜਦੋਂ ਢੀਂਡਸਾ ਦਾ ਧਿਆਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਕਰਵਾਉਣ ਸੰਬੰਧੀ ਦਿਵਾਇਆ ਗਿਆ ਤਾਂ ਉਨ੍ਹਾਂ ਕਿਹਾ ਕਿ ਅੱਜ ਅਕਾਲੀ ਦਲ ਬਾਦਲ ਐਸ,ਜੀ,ਪੀ,ਸੀ ਚੋਣਾਂ ਕਰਾਉਣ ਤੋਂ ਭੱਜ ਰਿਹਾ ਹੈ ਕਿਉਂਕਿ ਕੇਂਦਰ ਵੱਲੋਂ ਗੁਰਦੁਅਰਾ ਪ੍ਰਬੰਧਕ ਕਮੇਟੀ ਦੇ ਇਲੈਕਸ਼ਨ ਕਮਿਸ਼ਨ ਦੀ ਨਿਯੁਕਤੀ ਕੀਤੇ ਜਾਣ ਤੋ ਬਾਅਦ ਪੰਜਾਬ ਸਰਕਾਰ ਇਲੈਕਸ਼ਨ ਕਮਿਸ਼ਨ ਨੂੰ ਦਫਤਰ ਖੋਲ੍ਹਣ ਲਈ ਕੋਈ ਜਗ੍ਹਾ ਨਹੀਂ ਦੇ ਰਹੇ। ਉਨ੍ਹਾਂ ਕਿਹਾ ਕਿ ਕੈਪਟਨ ਤੇ ਬਾਦਲਾਂ ਮਿਲੇ ਹੋਣ ਕਾਰਨ ਐਸਜੀਪੀਸੀ ਦੀਆਂ ਚੋਣਾਂ ਨਹੀਂ ਹੋਣ ਦਿੱਤੀਆਂ ਜਾ ਰਹੀਆਂ ਉਨ੍ਹਾਂ ਕਿਹਾ ਕਿ ਜੇਕਰ ਦਿੱਲੀ ਵਿਚ ਐਸ,ਜੀ,ਪੀ,ਸੀ ਚੋਣਾਂ ਲਗਾਤਾਰ 2013, 2017,2021 ਵਿੱਚ ਕਰਵਾਈਆਂ ਜਾ ਸਕਦੀਆਂ ਤਾਂ ਪੰਜਾਬ ਵਿੱਚ ਕਿਉਂ ਨਹੀਂ ਕਰਵਾਈਆਂ ਜਾਂਦੀਆਂ ।ਉਨ੍ਹਾਂ ਕਿਹਾ ਕਿ ਕੈਪਟਨ ਬਾਦਲ ਕੇਂਦਰ ਨਾਲ ਮਿਲ ਕੇ ਕੰਮ ਕਰਦੇ ਆ ਰਹੇ ਹਨ ਇਨ੍ਹਾਂ ਤੋਂ ਪੰਜਾਬ ਦੇ ਲੋਕਾਂ ਨੂੰ ਹੁਣ ਕੁਝ ਭਲੇ ਦੀ ਆਸ ਨਹੀਂ ਰੱਖਣੀ ਚਾਹੀਦੀ ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਡੈਮੋਕਰੈਟਿਕ ਦੇ ਕੌਮੀ ਪ੍ਰਧਾਨ ਤੇ ਮੈਂਬਰ ਰਾਜ ਸਭਾ ਸੁਖਦੇਵ ਸਿੰਘ ਢੀਂਡਸਾ ਵੱਲੋਂ ਪੰਜਾਬ ਨੂੰ ਬਚਾਉਣ ਲਈ ਤੀਜੇ ਫਰੰਟ ਦੀ ਸਥਾਪਨਾ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ।ਕੈਪਟਨ ਸਰਕਾਰ ਵੱਲੋਂ ਸਰਕਾਰੀ ਬੱਸਾਂ ਵਿੱਚ ਮੁਫ਼ਤ ਸਫ਼ਰ ਦਿੱਤੇ ਜਾਣ ਬਾਰੇ ਪੁੱਛੇ ਜਾਣ ਤੇ ਢੀਂਡਸਾ ਨੇ ਕਿਹਾ ਕਿ ਅਜਿਹੀ ਸਹੂਲਤ ਪ੍ਰਾਈਵੇਟ ਬੱਸਾਂ ਵਿੱਚ ਵੀ ਹੋਣੇ ਜ਼ਰੂਰੀ ਸੀ ,ਕਿਉਂਕਿ ਪ੍ਰਾੲੀਵੇਟ ਦੀ ਸਬਸਿਡੀ ਸਰਕਾਰ ਨੂੰ ਖ਼ੁਦ ਪ੍ਰਾਈਵੇਟ ਮਾਲਕਾਂ ਨੂੰ ਦੇਣੀ ਚਾਹੀਦੀ ਸੀ ।ਉਨ੍ਹਾਂ ਸਮੂਹ ਲੋਕਾਂ ਨੂੰ ਆਉਣ ਵਾਲੇ ਸਮੇਂ ਵਿੱਚ ਪੰਜਾਬ ਵਿੱਚ ਬਣਨ ਜਾ ਰਹੇ ਤੀਜੇ ਫਰੰਟ ਦੀ ਮਜ਼ਬੂਤੀ ਲਈ ਕੰਮ ਕਰਨ ਦੀ ਅਪੀਲ ਕੀਤੀ। ਇਸ ਮੌਕੇ ਮਾਰਕੀਟ ਕਮੇਟੀ ਮਹਿਲ ਕਲਾਂ ਦੇ ਸਾਬਕਾ ਡਿਪਟੀ ਚੇਅਰਮੈਨ ਰੂਬਲ ਗਿੱਲ ਕੈਨੇਡਾ ,ਸੁਰਿੰਦਰ ਸਿੰਘ ਆਹਲੂਵਾਲੀਆ,ਰਵਿੰਦਰ ਸਿੰਘ ਰੰਮੀ ਢਿੱਲੋਂ ,ਜਗਸੀਰ ਸਿੰਘ ਭੋਲਾ ਛੀਨੀਵਾਲ ਕਲਾਂ ,ਸਰਪੰਚ ਹਰਪ੍ਰੀਤ ਸਿੰਘ ਹਰਦਾਸਪੁਰਾ,ਆੜ੍ਹਤੀਆਂ ਪਵਨ ਕੁਮਾਰ ਬਾਂਸਲ,ਸਰਪੰਚ ਬਲਦੀਪ ਸਿੰਘ ਮਹਿਲ ਕਲਾਂ, ਗੁਰਪ੍ਰੀਤ ਸਿੰਘ ਚੀਨਾ, ਨਿਰਭੈ ਸਿੰਘ 
ਵਜੀਦਕੇ,ਗਗਨ ਬਾਂਸਲ, ਹਰੀ ਸਿੰਘ ਕਟਾਰੀਆ ਹਾਜਰ ਸਨ।