ਲੋਕ ਸੇਵਾ ਸੁਸਾਇਟੀ ਜਗਰਾਓਂ ਵੱਲੋਂ ਅੱਜ ਕੋਰੋਨਾ ਵੈਕਸੀਨ ਦਾ ਮੁਫ਼ਤ ਕੈਂਪ ਜਗਰਾਉਂ, ਅਪ੍ਰੈਲ 2021( ਅਮਿਤ ਖੰਨਾ)

ਸਿਵਲ ਹਸਪਤਾਲ ਜਗਰਾਓਂ ਦੇ ਸਹਿਯੋਗ ਨਾਲ ਅੱਜ ਸਵੇਰੇ ਦੱਸ ਤੋਂ ਦੋ ਵਜੇ ਤੱਕ ਅਰੋੜਾ ਪ੍ਰਾਪਰਟੀ ਐਡਵਾਈਜ਼ਰ ਲਿੰਕ ਰੋਡ ਜਗਰਾਓਂ ਵਿਖੇ ਲਗਾਇਆ ਗਿਆ। ਸੁਸਾਇਟੀ ਚੇਅਰਮੈਨ ਗੁਲਸ਼ਨ ਅਰੋੜਾ, ਪ੍ਰਧਾਨ ਨੀਰਜ ਮਿੱਤਲ, ਸੈਕਟਰੀ ਕੁਲਭੂਸ਼ਨ ਗੁਪਤਾ ਅਤੇ ਕੈਸ਼ੀਅਰ ਕੰਵਲ ਕੱਕੜ ਨੇ ਦੱਸਿਆ ਕਿ ਸਿਵਲ ਹਸਪਤਾਲ ਜਗਰਾਓਂ ਦੇ ਸਹਿਯੋਗ ਨਾਲ ਸੁਸਾਇਟੀ ਵੱਲੋਂ ਲਗਾਏ ਕੋਰੋਨਾ ਵੈਕਸੀਨ ਦੇ ਮੁਫ਼ਤ ਕੈਂਪ ਦਾ ਉਦਘਾਟਨ ਉੱਘੇ ਸਮਾਜ ਸੇਵੀ ਰਾਜਿੰਦਰ ਜੈਨ ਨੇ ਆਪਣੇ ਕਰ ਕਮਲਾਂ ਨਾਲ ਕੀਤਾ। ਇਸ ਮੌਕੇ ਰਾਜਿੰਦਰ ਜੈਨ ਨੇ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਦੇ ਬਚਾਅ ਲਈ ਕੋਰੋਨਾ ਵੈਕਸੀਨ ਲਗਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਬਿਮਾਰੀ ਦੇ ਬਚਾਅ ਲਈ ਜਿੱਥੇ ਸਾਵਧਾਨੀਆਂ ਰੱਖਣੀਆਂ ਬਹੁਤ ਜ਼ਰੂਰੀ ਹਨ ਉੱਥੇ 45 ਸਾਲ ਤੋਂ ਉੱਪਰ ਦੇ ਵਿਅਕਤੀਆਂ ਨੂੰ ਵੈਕਸੀਨ ਲਗਾਉਣਾ ਬਹੁਤ ਜ਼ਰੂਰੀ ਹੈ। ਸੁਸਾਇਟੀ ਚੇਅਰਮੈਨ ਗੁਲਸ਼ਨ ਅਰੋੜਾ ਤੇ ਪ੍ਰਧਾਨ ਨੀਰਜ ਮਿੱਤਲ ਨੇ ਦੱਸਿਆ ਕਿ ਕੈਂਪ ਵਿਚ ਸਿਵਲ ਹਸਪਤਾਲ ਦੀ ਏ ਐੱਨ ਐੱਮ ਵੀਰਪਾਲ ਕੌਰ, ਕੰਪਿਊਟਰ ਓਪਰੇਟਰ ਨਿੱਕੀ, ਐੱਮ ਪੀ ਐੱਚ ਡਬਲਯੂ ਕੁਲਦੀਪ ਸਿੰਘ ਅਤੇ ਆਸ਼ਾ ਵਰਕਰ ਜਸਵਿੰਦਰ ਕੌਰ ਨੇ ਆਪਣੀਆਂ ਸੇਵਾਵਾਂ ਦਿੰਦੇ ਹੋਏ 198 ਵਿਅਕਤੀਆਂ ਨੂੰ ਕੋਰੋਨਾ ਵੈਕਸੀਨ ਦੀ ਪਹਿਲੀ ਡੋਜ਼ ਲਗਵਾਈ। ਉਨ੍ਹਾਂ ਦੱਸਿਆ ਕਿ ਸੁਸਾਇਟੀ ਵੱਲੋਂ ਆਉਣ ਵਾਲੇ ਦਿਨਾਂ ਵਿਚ ਕੋਰੋਨਾ ਵੈਕਸੀਨ ਦਾ ਕੈਂਪ ਲਗਾਇਆ ਜਾਵੇਗਾ ਤਾਂ ਕਿ ਜ਼ਿਆਦਾ ਤੋਂ ਜ਼ਿਆਦਾ ਲੋਕ ਇਸ ਦਾ ਫ਼ਾਇਦਾ ਲੈ ਸਕਣ। ਇਸ ਮੌਕੇ ਪਿ੍ਰੰਸੀਪਲ ਚਰਨਜੀਤ ਸਿੰਘ ਭੰਡਾਰੀ, ਸੁਖਜਿੰਦਰ ਸਿੰਘ ਢਿੱਲੋਂ, ਰਾਜੀਵ ਗੁਪਤਾ, ਮਨੋਜ ਗਰਗ, ਆਰ ਕੇ ਗੋਇਲ, ਮੁਕੇਸ਼ ਕੁਮਾਰ, ਪ੍ਰਸ਼ੋਤਮ ਅਗਰਵਾਲ, ਡਾ ਭਾਰਤ ਭੂਸ਼ਨ ਬਾਂਸਲ, ਮਦਨ ਲਾਲ ਅਰੋੜਾ, ਯੋਗ ਰਾਜ ਗੋਇਲ, ਸੰਜੇ ਬਾਂਸਲ, ਲਾਕੇਸ਼ ਟੰਡਨ, ਮਨੋਹਰ ਸਿੰਘ ਟੱਕਰ, ਸੰਜੀਵ ਚੋਪੜਾ, ਮੋਤੀ ਸਾਗਰ, ਜਸਵੰਤ ਸਿੰਘ, ਅਸ਼ੋਕ ਵਰਮਾ ਆਦਿ ਹਾਜ਼ਰ ਸਨ।