ਲੱਖਾ ਸਿਧਾਣਾ ਦੇ ਭਰਾ ਦੀ ਕੁੱਟਮਾਰ ਮਾਮਲੇ 'ਚ ਨਵਜੋਤ ਸਿੰਘ ਸਿੱਧੂ ਨੇ ਘੇਰੀ ਦਿੱਲੀ ਪੁਲਿਸ ਤੇ ਪੰਜਾਬ ਸਰਕਾਰ 'ਤੇ ਲਾਇਆ ਇਹ ਦੋਸ਼

ਜਗਰਾਓਂ/ਲੁਧਿਆਣਾ,ਅਪ੍ਰੈਲ 2021-(ਜਸਮੇਲ ਗਾਲਿਬ /  ਮਨਜਿੰਦਰ ਗਿੱਲ )-  ਦਿੱਲੀ ਪੁਲਿਸ ਵੱਲੋਂ ਲੱਖਾ ਸਿਧਾਣਾ ਦੇ ਭਰਾ ਦੀ ਕੁੱਟਮਾਰ ਮਾਮਲੇ 'ਚ ਨਵਜੋਤ ਸਿੰਘ ਸਿੱਧੂ ਨੇ ਵੀ ਆਪਣਾ ਪੱਖ ਰੱਖਿਆ ਹੈ ਤੇ ਦਿੱਲੀ ਪੁਲਿਸ ਨੂੰ ਦੱਬ ਕੇ ਲਤਾੜ ਲਾਈ ਹੈ। ਇਸੇ ਨਾਲ ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਇਸ ਮਾਮਲੇ 'ਚ ਅਜੇ ਤਕ ਕੋਈ ਦਖ਼ਲ ਨਾ ਦਿੱਤੇ ਜਾਣ ਨੂੰ ਲੈ ਕੇ ਸਵਾਲ ਖੜ੍ਹੇ ਕੀਤੇ ਹਨ।

ਸਿੱਧੂ ਨੇ ਆਪਣੇ ਟਵੀਟ ਤੇ ਲਿਖਿਆ ਕਿ ਸ਼ਰਮਨਾਕ ਹੈ ਕਿ ਦਿੱਲੀ ਪੁਲਿਸ ਨੂੰ ਸਾਡੇ ਅਧਿਕਾਰ ਖੇਤਰ 'ਚ ਪੰਜਾਬੀਆਂ ਨੂੰ ਤਸੀਹੇ ਕਰਨ ਦੀ ਮਨਜ਼ੂਰੀ ਹੈ। ਇਹ ਪੰਜਾਬ ਸਰਕਾਰ ਦੇ ਅਧਿਕਾਰ ਦੀ ਉਲੰਘਣਾ ਕਰਦਾ ਹੈ। ਇਹ ਕਿਸ ਦੀ ਮਿਲੀਭੁਗਤ ਤੋਂ ਕੀਤਾ ਗਿਆ ਸੀ? ਮਮਤਾ ਬੈਨਰਜੀ ਤੋਂ ਸਬਕ ਸਿਖਿਆ ਜਾਣਾ ਚਾਹੀਦਾ ਜਿਨ੍ਹਾਂ ਨੇ W.Bengal ਦੇ ਅਧਿਕਾਰ ਖੇਤਰ 'ਚ ਹਮਲੇ ਕੀਤੇ ਜਾਣ 'ਤੇ CBI ਨੂੰ ਸਲਾਖ਼ਾ ਦੇ ਪਿੱਛੇ ਪਾ ਦਿੱਤਾ।

ਨਵਜੋਤ ਸਿੰਘ ਸਿੱਧੂ ਨੇ ਪੰਜਾਬ ਸਰਕਾਰ 'ਤੇ ਸਵਾਲ ਚੁੱਕੇ ਹਨ ਕਿ ਆਖਿਰ ਅਜੇ ਤਕ ਕਾਰਵਾਈ ਕਿਉਂ ਨਹੀਂ ਕੀਤੀ ਗਈ ਹੈ। ਜੇ ਉਨ੍ਹਾਂ ਦੇ ਟਵੀਟ ਨੂੰ ਧਿਆਨ ਨਾਲ ਦੇਖਿਆ ਜਾਵੇ ਤਾਂ ਉਨ੍ਹਾਂ ਨੇ ਲਿਖਿਆ ਹੈ ਕਿ ਇਸ 'ਚ ਕਿਸੇ ਦੀ ਮਿਲੀਭੁਗਤ ਹੈ, ਜਿਸ ਤੋਂ ਸਾਫ਼ ਜਾਹਿਰ ਹੋ ਰਿਹਾ ਹੈ ਕਿ ਸਿੱਧੂ ਆਪਣੀ ਸਰਕਾਰ ਦੀ ਕਾਰਗੁਜ਼ਾਰੀ ਤੋਂ ਨਾਖੁਸ਼ ਹੈ ਤੇ ਕਿਤੇ ਨਾ ਕਿਤੇ ਪੰਜਾਬ ਸਰਕਾਰ 'ਤੇ ਵੀ ਦੋਸ਼ ਲਾ ਰਹੇ ।