ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੇ ਲੋਕਾਂ ਨੂੰ ਸਸਤੀ ਬਿਜਲੀ ਮੁਹੱਈਆ ਕਰਵਾਈ ਜਾਵੇਗੀ: ਵਿਧਾਇਕਾ ਸਰਬਜੀਤ ਕੌਰ ਮਾਣੂੰਕੇ

ਸਿੱਧਵਾਂ ਬੇਟ (ਜਸਮੇਲ ਗ਼ਾਲਿਬ)ਅਕਾਲੀ ਭਾਜਪਾ ਸਰਕਾਰ ਵੱਲੋਂ ਪੰਜਾਬ ਨੂੰ ਬਿਜਲੀ ਸਰਪਲੱਸ ਸੂਬਾ ਬਣਾਉਣ ਲਈ ਨਿਜੀ ਤਾਪ- ਘਰਾਂ ਨਾਲ ਕੀਤੇ 25 ਸਾਲ ਦੇ ਸਮਝੌਤੇ ਤਹਿਤ ਕੈਪਟਨ ਸਰਕਾਰ ਵੱਲੋਂ 4 ਹਜ਼ਾਰ ਕਰੋੜ ਰੁਪਏ ਜਾਰੀ ਕਰਨ ਦੇ ਫ਼ੈਸਲੇ ਨੇ ਕਾਂਗਰਸ ਅਕਾਲੀਆਂ ਨਾਲ ਗੰਢ ਤੁੱਪ ਨੂੰ ਇੱਕ ਵਾਰ ਫੇਰ ਜੱਗ ਜ਼ਾਹਰ ਕਰ ਦਿੱਤਾ ਹੈ ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਰੋਧੀ ਧਿਰ ਦੀ ਉਪ ਨੇਤਾ ਤੇ ਵਿਧਾਇਕਾਂ  ਸਰਬਜੀਤ ਕੌਰ ਮਾਣੂੰਕੇ ਨੇ ਪ੍ਰੈਸ ਬਿਆਨ ਰਾਹੀਂ ਕੀਤਾ ।ਉਨ੍ਹਾਂ ਕਿਹਾ ਕਿ ਬਹੁਤ ਦੁੱਖ ਦੀ ਗੱਲ ਹੈ ਕਿ ਕੈਪਟਨ ਸਰਕਾਰ ਦੇ ਬਿਜਲੀ ਨਿਗਮ ਵੱਲੋਂ ਬਿਨਾਂ ਬਿਜਲੀ ਵਰਤ ਹੀ ਨਿੱਜੀ ਤਾਪ ਘਰਾਂ ਨੂੰ ਕਰੋੜਾਂ ਰੁਪਏ ਜਾਰੀ ਕਰ ਦਿੱਤੇ ਹਨ ।ਉਨ੍ਹਾਂ ਕਿਹਾ ਹੈ ਕਿ ਪੰਜਾਬ ਸਰਕਾਰ ਪਹਿਲਾਂ ਹੀ ਦੂਜੇ ਸੂਬਿਆਂ ਦੇ ਮੁਕਾਬਲੇ ਲੋਕਾਂ ਨੂੰ ਮਹਿੰਗੀ ਬਿਜਲੀ ਦਿੱਤੀ ਜਾ ਰਹੀ ਅਤੇ ਹੁਣ ਬਿਜਲੀ ਦੇ ਰੇਟ ਹੋਰ ਵਧਾਏ ਜਾਣਗੇ ਵਿਧਾਇਕ ਮਾਣੂੰਕੇ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਪਹਿਲਾਂ ਹੀ ਪੰਜਾਬ ਦੇ ਲੋਕਾਂ ਨੂੰ ਹੁੱਕਾ ਦੇਰੀ ਅਤੇ ਅਕਾਲੀ ਅਤੇ ਕਾਂਗਰਸੀ ਰਲੇ ਹੋਏ ਹਨ  ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਇਕ ਪਾਸੇ ਰੱਜੇ ਪੁੱਜੇ ਧਨਾਢ ਲੋਕਾਂ ਨੂੰ ਪੰਜਾਬ ਦਾ ਕਰੋੜਾਂ ਰੁਪਏ ਦਾ ਖਜ਼ਾਨਾ ਲਾਟਰੀ ਅਤੇ ਦੂਜੇ ਪਾਸੇ ਆਮ ਲੋਕ ਅਤੇ ਰੋਟੀ ਨੂੰ ਤਰਸਦੇ ਗ਼ਰੀਬ ਲੋਕਾਂ ਦੇ ਬਿਜਲੀ ਬਿੱਲ ਚ ਬੇਲੋੜੇ ਬਕਾਏ ਠੋਕ ਕੇ  ਲੁੱਟ ਰਹੀ ਹੈ  ਉਪ ਨੇਤਾ ਬੀਬੀ ਮਾਣੂੰਕੇ ਨੇ ਆਖਿਆ ਕਿ ਆਮ ਆਦਮੀ ਪਾਰਟੀ ਵੱਲੋਂ ਮਹਿੰਗੀ ਡੀਲ ਦੇ ਮੁੱਦੇ ਉਪਰ ਪੰਜਾਬ ਸਰਕਾਰ ਵਿਰੁੱਧ ਮੁਹਿੰਮ ਵਿੱਢ ਦਿੱਤੀ ਗਈ ਹੈ ਤੇ ਲੋਕਾਂ ਨੂੰ ਚਾਹੀਦਾ ਹੈ ਕਿ ਉਹ ਲਾਮਬੰਦ ਹੋ ਕੇ ਆਪ ਦੀ ਮੁਹਿੰਮ ਵਿੱਚ ਸ਼ਾਮਲ ਹੋਣ ਅਤੇ ਪੰਜਾਬ ਸਰਕਾਰ ਦੀ ਸੰਘੀ ਨੱਪ ਕੇ ਅਕਾਲੀ ਭਾਜਪਾ  ਸਰਕਾਰ ਦੇ ਚਹੇਤਿਆਂ ਨਾਲ ਕੀਤੇ ਪੱਚੀ ਸਾਲ ਦੀ ਸਮਝੌਤੇ ਨੂੰ ਰੱਦ ਕਰਨ ਲਈ ਮਜਬੂਰ ਕਰ ਦੇਣ ਉਨ੍ਹਾਂ ਆਖਿਆ ਕਿ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੇ ਪ੍ਰਾਈਵੇਟ ਕੰਪਨੀਆਂ ਨਾਲ ਕੀਤੇ ਸਾਰੇ ਸਮਝੌਤੇ ਰੱਦ ਕੀਤੇ ਜਾਣਗੇ ਅਤੇ ਲੋਕਾਂ ਨੂੰ   ਸਸਤੀ ਬਿਜਲੀ ਮੁਹੱਈਆ ਕਰਵਾਈ ਜਾਵੇਗੀ।