You are here

2022ਚ ਬਣੇਗੀ ਨਿਰੋਲ ਕਾਂਗਰਸ ਦੀ ਸਰਕਾਰ ਵਿਰੋਧੀ ਸੁੱਕੇ ਪੱਤਿਆਂ ਵਾਂਗ ਉੱਡ ਜਾਣਗੇ ਸਰਪੰਚ ਢਿੱਲੋਂ

ਅਜੀਤਵਾਲ ਬਲਵੀਰ ਸਿੰਘ ਬਾਠ  ਪੰਜਾਬ ਅੰਦਰ ਆਉਂਦੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਚ ਬਣੇਗੀ ਨਿਰੋਲ ਕਾਂਗਰਸ ਦੀ ਸਰਕਾਰ  ਵਿਰੋਧੀ ਸੁੱਕੇ ਪੱਤਿਆਂ ਵਾਂਗ ਉੱਡ ਜਾਣਗੇ  ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜਨਤਕ ਪੇਡ ਨਿਊਜ਼ ਨਾਲ ਗੱਲਬਾਤ ਕਰਦਿਆਂ ਨੌਜਵਾਨ ਸਮਾਜ ਸੇਵੀ ਸਰਪੰਚ ਜਸਬੀਰ ਸਿੰਘ ਢਿੱਲੋਂ ਨੇ ਕੁਝ ਵਿਚਾਰ ਸਾਂਝੇ ਕਰਦੇ ਹੋਏ ਕੀਤਾ  ਉਨ੍ਹਾਂ ਕਿਹਾ ਕਿ ਸ਼ਹਿਰਾਂ ਵਰਗੀਆਂ ਸਹੂਲਤਾਂ ਪਿੰਡਾਂ ਨੂੰ ਮੁਹੱਈਆ ਕਰਵਾਉਣ ਲਈ ਕਾਂਗਰਸ ਸਰਕਾਰ  ਵੱਡੇ ਯਤਨ ਕਰ ਰਹੀ ਹੈ ਇਸ ਤੋਂ ਇਲਾਵਾ ਹਰੇਕ ਪਿੰਡ ਦੇ ਵਿਕਾਸ ਕਾਰਜ ਅੱਜ ਵੱਡੀ ਪੱਧਰ ਤੇ ਚੱਲ ਰਹੇ ਹਨ ਅੱਜ ਹਲਕਾ ਨਿਹਾਲ ਸਿੰਘ ਵਾਲਾ ਦੇ ਸਾਰੇ ਪਿੰਡਾਂ ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ  ਬੀਬੀ ਰਾਜਵਿੰਦਰ ਕੌਰ ਭਾਗੀਕੇ ਦੀ ਯੋਗ ਅਗਵਾਈ ਹੇਠ ਵੱਡੇ ਵਿਕਾਸ ਕਾਰਜ ਚੱਲ ਰਹੇ ਹਨ ਅਤੇ   2022  ਨਿਆਂ ਵਿਧਾਨ ਸਭਾ ਚੋਣਾਂ ਵਿਕਾਸ ਦੇ ਮੁੱਦੇ ਤੇ ਲੜੀਆਂ ਜਾਣਗੀਆਂ  ਅਤੇ ਪੰਜਾਬ ਚ ਨਿਰੋਲ ਬਣੂੰਗੀ ਕਾਂਗਰਸ ਦੀ ਸਰਕਾਰ  ਉਨ੍ਹਾਂ ਕਿਹਾ ਕਿ ਕਾਂਗਰਸ ਦੀ ਸਰਕਾਰ ਵੱਲੋਂ ਅਨੇਕਾਂ ਹੀ ਸਮਾਜ ਅਤੇ ਵਿਕਾਸ ਭਲਾਈ ਦੀਆਂ ਸਕੀਮਾਂ ਨਿਰੰਤਰ ਜਾਰੀ ਕੀਤੀਆਂ ਗਈਆਂ ਹਨ