ਸਿੱਧਵਾਂ ਬੇਟ (ਜਸਮੇਲ ਗ਼ਾਲਿਬ)
ਪੰਜਾਬ ਦੇ ਸੂਝਵਾਨ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਸੂਬੇ ਦੀ ਨੁਹਾਰ ਬਦਲਣ ਲਈ ਆਮ ਆਦਮੀ ਪਾਰਟੀ ਦਾ ਸਾਥ ਦੇਣ ਲਈ ਅੱਗੇ ਆਉਣ ਅਤੇ ਦੇਸ਼ ਦੀ ਆਜ਼ਾਦੀ ਤੋਂ ਬਾਅਦ ਇਨ੍ਹਾਂ ਸਮਰਾਏਦਾਰ ਰਵਾਇਤੀ ਪਾਰਟੀਆਂ ਨੇ ਪੰਜਾਬ ਦੇਲੋਕਾਂ ਨਾਲ ਝੂਠੇ ਵਾਅਦੇ ਕਰਕੇ ਆਪਣੀਆਂ ਤਿਜੌਰੀਆਂ ਭਰਨ ਵੱਲ ਧਿਆਨ ਦਿੱਤਾ ਇਸ ਕਾਰਨ ਇਨ੍ਹਾਂ ਪਾਰਟੀ ਦੀਆਂ ਲੋਕ ਮਾਰੂ ਨੀਤੀਆਂ ਕਾਰਨ ਗ਼ਰੀਬ ਹੋਰ ਗ਼ਰੀਬ ਅਤੇ ਅਮੀਰ ਹੋਰ ਅਮੀਰ ਹੁੰਦਾ ਜਾ ਰਿਹਾ ਉਨ੍ਹਾਂ ਕਿਹਾ ਕਿ ਅਕਾਲੀ ਭਾਜਪਾ ਗੱਠਜੋੜ ਦੀ ਸਰਕਾਰ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਾਂਡ ਦੇ ਦੋਸ਼ੀਆਂ ਨੂੰ ਅਜੇ ਤਕ ਸਜ਼ਾਵਾਂ ਨਹੀਂ ਮਿਲ ਸਕੀਆਂ ਅੱਜ ਵੀ ਦੋਸ਼ੀ ਸ਼ਰੇਆਮ ਘੁੰਮ ਰਹੇ ਹਨ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਦਮੀ ਆਮ ਆਦਮੀ ਪਾਰਟੀ ਦੇ ਵਰਕਰ ਜਗਜੀਵਨ ਸਿੰਘ ਫਤਿਹਗੜ੍ਹ ਸਿਵੀਆਂ ਨੇ ਪ੍ਰੈੱਸ ਨਾਲ ਗੱਲਬਾਤ ਦੌਰਾਨ ਕੀਤਾ ।ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੇ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਾਲਿਆਂ ਨੂੰ ਸਲਾਖਾਂ ਪਿੱਛੇ ਕੀਤਾ ਜਾਵੇਗਾ ਅਤੇ ਮਹਿੰਗਾਈ ਨੂੰ ਨੱਥ ਪਾਈ ਜਾਵੇਗੀ ਵੱਧ ਤੋਂ ਵੱਧ ਰੁਜ਼ਗਾਰ ਦੇ ਸਾਧਨ ਪੈਦਾ ਕੀਤੇ ਜਾਣਗੇ ।ਉਨ੍ਹਾਂ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਰਲ ਕੇ ਪੰਜਾਬ ਵਿੱਚ 2o22 ਵਿੱਚ ਸਾਰਿਆਂ ਨੂੰ ਰਲ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣੀ ਚਾਹੀਦੀ ਹੈ।