ਇੱਕ ਵਾਰ ਫੇਰ ਤੋਂ ਬੀਬੀਆਂ ਵੀ ਕਿਸਾਨੀ ਸੰਘਰਸ਼ ਦਾ ਹਿੱਸਾ ਬਣਨ ਸਰਪੰਚ ਜਸਬੀਰ ਕੌਰ ਹੇਰਾਂ

ਅਜੀਤਵਾਲ ਬਲਵੀਰ ਸਿੰਘ ਬਾਠ ਕੇਂਦਰ ਸਰਕਾਰ ਵੱਲੋਂ ਪੇਸ਼ ਕੀਤੇ ਕਾਲ਼ੇ ਬਿਲਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੇ ਬਾਰਡਰਾਂ ਤੇ ਸ਼ਾਂਤਮਈ ਢੰਗ ਨਾਲ ਚੱਲ ਰਿਹਾ ਹੈ ਕਿਸਾਨੀ ਸੰਘਰਸ਼ ਬੀਬੀਆਂ ਵੀ ਆਪਣਾ ਬਣਦਾ ਯੋਗਦਾਨ ਪਾਉਣ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਮਾਜ ਸੇਵੀ ਸਰਪੰਚ ਜਸਬੀਰ ਕੌਰ ਹੇਰਾਂ ਨੇ ਜਨ ਸਕਤੀ ਨਿੳੂਜ਼ ਨਾਲ ਵਿਚਾਰਾਂ ਸਾਂਝੀਆਂ ਕਰਦੇ ਹੋਏ ਕੀਤਾ  ਉਨ੍ਹਾਂ ਕਿਹਾ ਕਿ ਇਕ ਵਾਰ ਫਿਰ ਤੋਂ ਦੇਸ਼ ਦੇ ਕਿਸਾਨ ਅਤੇ ਮਜ਼ਦੂਰ ਭਰਾਵਾਂ ਨੂੰ  ਇੱਕ ਵਾਰ ਫੇਰ ਤੋਂ ਹੰਭਲਾ ਮਾਰਨ ਦੀ ਜ਼ਰੂਰਤ ਹੈ ਤਾਂ ਹੀ ਅਸੀਂ ਕਾਲੇ ਕਾਨੂੰਨ  ਰੱਦ ਕਰਵਾ ਸਕਦੇ ਹਾਂ  ਪੰਜਾਬ ਦੇ ਹਰ ਇਕ ਸ਼ਹਿਰ ਅਤੇ ਪਿੰਡਾਂ ਵਿੱਚ ਆਪਣੇ ਬਾਹਰੀ ਬੰਨ੍ਹਦੇ ਹੋਏ ਸਾਰੇ ਭਰਾਵਾਂ ਨੂੰ ਕਿਸਾਨੀ ਸੰਘਰਸ਼ ਵਿਚ ਆਪਣਾ ਬਣਦਾ  ਯੋਗਦਾਨ ਪਾਉਣ ਲਈ ਅੱਗੇ ਆਉਣਾ ਚਾਹੀਦਾ ਹੈ  ਇਸ ਤੋਂ ਇਲਾਵਾ ਕਿਸਾਨੀ ਸੰਘਰਸ਼ ਵਿਚ ਬੀਬੀਆਂ ਵੀ ਭਰਾਵਾਂ ਦੇ ਨਾਲ ਮੋਢੇ ਨਾਲ ਮੋਢਾ ਜੋਡ਼ ਕੇ ਕਿਸਾਨੀ ਅੰਦੋਲਨ ਦਾ ਹਿੱਸਾ ਬਣਨ  ਕਿਉਂਕਿ ਇਕ ਵਿੱਚ ਹੀ ਬਰਕਤ ਹੈ  ਸਾਰੇ ਗੁੱਸੇ ਗਿਲੇ ਭੁਲਾ ਕੇ ਸਭ ਧਰਮਾਂ ਦੇ ਲੋਕਾਂ ਨੂੰ ਬੇਨਤੀ ਕਰਦੇ ਹਾਂ ਕਿ ਆਓ ਸਾਰੇ ਰਲ ਮਿਲ ਕੇ ਕਾਲੇ ਬਿਲਾਂ ਨੂੰ ਰੱਦ ਕਰਵਾਉਣ ਲਈ  ਆਪਣਾ ਬਣਦਾ ਯੋਗਦਾਨ ਪਾਈਏ  ਤਾਂ ਹੀ ਅਸੀਂ ਕਾਲੇ ਬਿਲਾਂ ਨੂੰ ਰੱਦ ਕਰਵਾ ਕੇ ਵਾਪਸ ਘਰਾਂ ਨੂੰ ਪਰਤਾਗੇ