ਸੰਯੁਕਤ ਮੋਰਚੇ ਵੱਲੋਂ ਕਿਸਾਨ ਵਿਰੋਧੀ ਖੇਤੀ ਕਾਨੂੰਨਾਂ ਖ਼ਿਲਾਫ਼ ਲੜਿਆ ਜਾ ਰਿਹਾ ਕਿਸਾਨ ਅੰਦੋਲਨ ਹੁਣ ਸਮੁੱਚੇ ਦੇਸ਼ ਦਾ ਜਨ ਅੰਦੋਲਨ ਬਣਿਆ- ਮਨਜੀਤ ਧਨੇਰ      

ਸੈਂਕੜੇ ਕਿਸਾਨਾਂ ਦਾ ਕਾਫਲਾ ਦਿੱਲੀ ਬਾਰਡਰਾਂ ਲਈ ਰਵਾਨਾ
   
ਮਹਿਲ ਕਲਾਂ/ਬਰਨਾਲਾ-ਮਈ  2021-(ਗੁਰਸੇਵਕ ਸਿੰਘ ਸੋਹੀ)-

ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਧਨੇਰ ਅਤੇ ਜ਼ਿਲ੍ਹਾ ਲੁਧਿਆਣਾ ਦੇ ਕਾਰਜਕਾਰੀ ਪ੍ਰਧਾਨ ਮਹਿੰਦਰ ਸਿੰਘ ਕਮਾਲਪੁਰਾ ਦੀ ਅਗਵਾਈ ਹੇਠ ਜਥੇਬੰਦੀ ਦੇ ਸੈਕੜੇ ਵਰਕਰਾਂ ਤੇ ਆਗੂਆਂ ਦਾ ਇੱਕ ਵੱਡਾ ਕਾਫ਼ਲਾ ਅਨਾਜ ਮੰਡੀ ਕਸਬਾ ਮਹਿਲ ਕਲਾਂ ਤੋਂ ਬੱਸਾਂ, ਕਾਰਾਂ, ਜੀਪਾਂ ਅਤੇ ਹੋਰ ਵਹੀਕਲਾਂ ਉਪਰ ਸਵਾਰ ਹੋ ਕੇ ਕੇਂਦਰ ਸਰਕਾਰ ਦੇ ਤਿੰਨ ਲਿਆਂਦੇ ਕਿਸਾਨ ਵਿਰੋਧੀ ਖੇਤੀ ਕਾਨੂੰਨਾਂ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਨ ਉਪਰੰਤ ਕਾਫ਼ਲਾ ਦਿੱਲੀ ਦੇ ਟਿਕਰੀ ਬਾਰਡਰ ਤੇ ਚੱਲ ਰਹੇ ਕਿਸਾਨ ਅੰਦੋਲਨ ਵਿਚ ਸ਼ਮੂਲੀਅਤ ਕਰ ਲਈ ਰਵਾਨਾ ਹੋਇਆ ।ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਧਨੇਰ ਨੇ ਕਿਹਾ ਕਿ ਸੰਯੁਕਤ ਮੋਰਚੇ ਵਲੋਂ ਲਗਾਤਾਰ ਦਿੱਲੀ ਦੇ ਬਾਰਡਰਾਂ ਉਪਰ ਲੜੇ ਜਾ ਰਹੇ ਕਿਸਾਨ ਅੰਦੋਲਨ ਵਿਚ ਵੱਖ ਵੱਖ ਸੂਬਿਆਂ ਵਿੱਚੋਂ ਵੱਡੀ ਗਿਣਤੀ ਵਿਚ ਕਿਸਾਨਾਂ, ਮਜ਼ਦੂਰਾਂ ,ਨੌਜਵਾਨਾਂ, ਔਰਤਾਂ ਅਤੇ ਮਿਹਨਤਕਸ਼ ਜਮਾਤ ਦੇ ਲੋਕਾਂ ਦੀ ਕਾਫ਼ਲਿਆਂ ਸਮੇਤ ਕੀਤੀ ਜਾ ਰਹੀ ਸ਼ਮੂਲੀਅਤ ਨੇ ਕਿਸਾਨ ਅੰਦੋਲਨ ਨੂੰ ਸਮੁੱਚੇ ਦੇਸ਼ ਦਾ ਜ਼ਿਆਦਾ ਅੰਦੋਲਨ ਬਣਾ ਕੇ ਰੱਖ ਦਿੱਤਾ ਕਿਉਂਕਿ ਲਗਾਤਾਰ ਕਿਸਾਨ ਅੰਦੋਲਨ ਦੇ ਵਧ ਰਹੇ ਪ੍ਰਭਾਵ ਤੋਂ ਘਬਰਾਈ ਹੋਈ ਕੇਂਦਰ ਸਰਕਾਰ ਲਗਾਤਾਰ ਹਰ ਤਰ੍ਹਾਂ ਦਾ ਹੱਥਕੰਡਾ ਵਰਤ ਕੇ ਕਿਸਾਨ ਅੰਦੋਲਨ ਨੂੰ ਫੇਲ੍ਹ ਕਰਨਾ ਚਾਹੁੰਦੀ ਹੈ। ਜੋ ਕਿ ਸੰਯੁਕਤ ਮੋਰਚੇ ਦੀਆਂ ਜਥੇਬੰਦੀਆਂ ਕੇਂਦਰ ਸਰਕਾਰ ਦੇ ਅਜਿਹੇ ਸੁਪਨੇ ਕਦੇ ਸਫਲ ਨਹੀਂ ਹੋਣ ਦੇਣਗੀਆਂ । ਉਨ੍ਹਾਂ ਕਿਹਾ ਕਿ ਸੰਯੁਕਤ ਮੋਰਚੇ ਦੀਆਂ ਜਥੇਬੰਦੀਆਂ ਵੱਲੋਂ ਦੇਸ਼ ਦੇ ਸੂਬਿਆਂ ਅੰਦਰ ਪੰਜਾਬ ਹਰਿਆਣਾ ਰਾਜਸਥਾਨ ਮੱਧ ਪ੍ਰਦੇਸ਼ ਤੋ ਇਲਾਵਾ ਹੋਰ ਵੱਖ ਵੱਖ ਸੂਬਿਆਂ ਅੰਦਰ ਕਿਸਾਨਾਂ ਮਜ਼ਦੂਰਾਂ ਨੌਜਵਾਨਾਂ ਔਰਤਾਂ ਅਤੇ ਮਿਹਨਤਕਸ਼ ਲੋਕਾਂ ਨੂੰ ਲਾਮਬੰਦ ਕਰਕੇ ਕਿਸਾਨ ਅੰਦੋਲਨ ਦੀ ਲਹਿਰ ਲਗਾਤਾਰ ਵਧਦੀ ਜਾ ਰਹੀ ਹੈ ਉਨ੍ਹਾਂ ਕਿਹਾ ਕਿ ਸੰਯੁਕਤ ਮੋਰਚੇ ਦੇ ਕੀਤੇ ਗਏ ਵਿਰੋਧ ਸਦਕਾ ਪੰਜ ਰਾਜਾਂ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਵਿਚ ਵੱਡੀ ਸਟੇਟ ਪੱਛਮੀ ਬੰਗਾਲ ਵਿੱਚੋਂ ਬੀਜੇਪੀ ਦਾ ਬੁਰੀ ਤਰ੍ਹਾਂ ਸਫਾਇਆ ਕਰਕੇ ਮੂੰਹ ਤੋੜ ਜਵਾਬ ਦਿੱਤਾ। ਉਨ੍ਹਾਂ ਕਿਹਾ ਕਿ ਬੀਜੇਪੀ ਨੂੰ ਹੁਣ ਪੂਰੀ ਤਰ੍ਹਾਂ ਸਮਝ ਲੈਣਾ ਚਾਹੀਦਾ ਕਿ ਉਨ੍ਹਾਂ ਦੀਆਂ ਮਨਮਾਨੀਆਂ ਸੰਯੁਕਤ ਮੋਰਚਾ ਕਦੇ ਨਹੀਂ ਚੱਲਣ ਦੇਵੇਗਾ ਕਿਉਂਕਿ ਓਹੀਓ ਪੰਜਾਬ ਵਿਧਾਨ ਸਭਾ ਚੋਣਾਂ ਦੇ ਨਾਲ ਹੋਰ ਰਾਜਾਂ ਦੀਆਂ ਚੋਣਾਂ ਵਿੱਚ ਵੀ ਸੰਯੁਕਤ ਮੋਰਚੇ ਵੱਲੋਂ ਬੀਜੇਪੀ ਦਾ ਡਟ ਕੇ ਵਿਰੋਧ ਕੀਤਾ ਜਾਵੇਗਾ 
  ਇਸ ਮੌਕੇ ਬੀ ਕੇ ਯੂ ਡਕੌਂਦਾ ਦੇ ਜ਼ਿਲ੍ਹਾ ਸਕੱਤਰ ਮਲਕੀਤ ਸਿੰਘ ਈਨਾ, ਬਲਾਕ ਪ੍ਰਧਾਨ ਜਗਰਾਜ ਸਿੰਘ ਹਰਦਾਸਪੁਰਾ ,ਬਲਾਕ ਆਗੂ ਜੱਗਾ ਸਿੰਘ ਛਾਪਾ ,ਜਗਤਾਰ ਸਿੰਘ ਕਲਾਲ ਮਾਜਰਾ, ਮਾ ਸੁਖਵਿੰਦਰ ਸਿੰਘ ਕਲਾਲਮਾਜਰਾ, ਭਿੰਦਰ ਸਿੰਘ ਮੂੰਮ, ਜਗਰੂਪ ਸਿੰਘ ਗਹਿਲ ,ਗੁਰਪ੍ਰੀਤ ਸਿੰਘ ਸੱਤਵਾਂ ,ਮਾ ਗੁਰਮੇਲ ਸਿੰਘ ਠੁੱਲੀਵਾਲ, ਨੌਜਵਾਨ ਆਗੂ ਗਗਨਦੀਪ ਸਿੰਘ ਸਰਾਂ ਕੁਰੜ, ਹਰਿੰਦਰ ਸਿੰਘ ਮਡਿਆਣੀ, ਜਗਤਾਰ ਸਿੰਘ ਦੇਹਡ਼ਕਾ, ਕੁਲਦੀਪ ਸਿੰਘ ਰੱਤੋਵਾਲ ,ਸ਼ਿੰਗਾਰਾ ਸਿੰਘ ਰੱਤੋਵਾਲ, ਜਰਨੈਲ ਸਿੰਘ ਮੁੱਲਾਂਪੁਰ ,ਹਰਵਿੰਦਰ ਸਿੰਘ ਮੁੱਲਾਂਪੁਰ, ਬਹਾਦਰ ਸਿੰਘ  ਲੱਖਾ, ਜਰਨੈਲ ਸਿੰਘ ਮੁੱਲਾਂਪੁਰ ,ਸੁਖਵਿੰਦਰ ਸਿੰਘ ਰੱਤੋਵਾਲ,  ਇੰਦਰਜੀਤ ਸਿੰਘ ,ਦਰਸ਼ਨ ਸਿੰਘ ਤੋ ਇਲਾਵਾ ਹੋਰ ਵਰਕਰ ਵੀ ਵੱਡੀ ਗਿਣਤੀ ਵਿਚ ਹਾਜ਼ਰ ਸਨ ।