ਕਿਸਾਨ ਯੂਨੀਅਨ ਦਾ ਇੱਕ ਹੋਰ ਜੋਧਾ ਕਿਸਾਨੀ ਸੰਘਰਸ਼ ਦੇ ਸ਼ਹੀਦਾਂ ਵਿੱਚ ਆਪਣਾਂ ਨਾਮ ਸ਼ਾਮਿਲ ਕਰਵਾ ਗਿਆ

ਕਿਸਾਨ ਸੁਖਵਿੰਦਰ ਸਿੰਘ ਗਰੇਵਾਲ ਦੀ ਹੋਈ ਸੰਖੇਪ ਬਿਮਾਰੀ ਕਾਰਨ ਮੌਤ।

ਮਹਿਲ ਕਲਾਂ/ਬਰਨਾਲਾ-ਮਈ 2021- (ਗੁਰਸੇਵਕ ਸਿੰਘ ਸੋਹੀ)

ਅੱਜ ਪਿੰਡ ਕੁਤਬਾ ਵਿਖੇ ਸਰਦਾਰ ਸੁਖਵਿੰਦਰ ਸਿੰਘ ਗਰੇਵਾਲ ਕਿਸਾਨੀ ਸੰਘਰਸ਼ ਦੇ ਆਗੂ ਦੀ ਕਿਸੇ ਸੰਖੇਪ ਬਿਮਾਰੀ ਦੇ ਕਾਰਨ ਮੌਤ ਹੋ ਗਈ ਜੋ ਕਿ ਪਿਛਲੇ ਕਾਫ਼ੀ ਦਿਨਾਂ ਤੋਂ ਬਿਮਾਰ ਸਨ ।ਅੱਜ ਸਵੇਰੇ 7 ਵਜੇ ਦੇ ਕਰੀਬ ਉਹਨਾਂ ਦੀ ਹਾਲਤ ਕਾਫੀ ਗੰਭੀਰ ਹੋ ਗਈ ਅਤੇ ਕੁੱਝ ਦੇਰ ਬਾਅਦ ਹੀ ਉਹ ਅਕਾਲ ਚਲਾਣਾ ਕਰ ਗਏ। ਉਨਾਂ ਦੀ ਉਮਰ ਲਗਭਗ 60 ਸਾਲ ਦੇ ਕਰੀਬ ਸੀ। ਉਨ੍ਹਾਂ ਦੇ ਭੋਗ ਦੀ ਅੰਤਿਮ ਅਰਦਾਸ 18 ਮਈ ਦਿਨ ਮੰਗਲਵਾਰ ਨੂੰ ਗੁਰਦੁਆਰਾ ਅਤਿ ਵੱਡਾ ਘੱਲੂਘਾਰਾ ਸਾਹਿਬ ਵਿਖੇ ਹੋਵੇਗੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਸੁਖਵਿੰਦਰ ਸਿੰਘ ਗਰੇਵਾਲ ਸਮਾਜ ਸੇਵੀ ਦੇ ਨਾਲ ਨਾਲ ਬਹੁਤ ਹੀ ਸ਼ਾਂਤ ਸੁਭਾਅ ਦੇ ਮਾਲਕ ਸਨ ਅਤੇ ਗੁਰੂ ਨੂੰ ਮੰਨਣ ਵਾਲੇ ਸਨ ਉਨ੍ਹਾਂ ਦੱਸਿਆ ਕਿ ਉਹ ਪਿਛਲੇ ਕਈ ਮਹੀਨਿਆਂ ਤੋਂ ਦਿੱਲੀ ਵਿਖੇ ਚੱਲ ਰਹੇ ਕਿਸਾਨੀ ਸੰਘਰਸ਼ ਵਿੱਚ ਲਗਾਤਾਰ ਹਾਜ਼ਰੀ ਲਗਵਾ ਰਹੇ ਸਨ। ਅਤੇ ਹਰ ਤਰ੍ਹਾਂ ਨਾਲ ਕਿਸਾਨੀ ਧਰਨਿਆਂ ਦਾ ਸਹਿਯੋਗ ਕਰ ਰਹੇ ਸਨ। ਸਰਦਾਰ ਸੁਖਵਿੰਦਰ ਸਿੰਘ ਗਰੇਵਾਲ ਆਪਣੇ ਪਿੱਛੇ ਆਪਣੀ ਧਰਮ ਪਤਨੀ ਤੇ ਤਿੰਨ ਬੱਚਿਆਂ ਨੂੰ ਛੱਡ ਗਏ ਹਨ ਇਸ ਮੌਕੇ ਸਮੂਹ ਕਿਸਾਨ ਜਥੇਬੰਦੀਆਂ ਨੇ ਸੁਖਵਿੰਦਰ ਸਿੰਘ ਨੂੰ ਕਿਸਾਨੀ ਝੰਡਿਆਂ ਨਾਲ ਅੰਤਿਮ ਵਿਦਾਈ ਦਿੱਤੀ ਤੇ ਕਿਸਾਨ ਏਕਤਾ ਜਿੰਦਾਬਾਦ ਦੇ ਨਾਅਰੇਆਂ ਨਾਲ ਕਿਸਾਂਨ ਸੁਖਵਿੰਦਰ ਸਿੰਘ ਗਰੇਵਾਲ ਦਾ ਅੰਤਿਮ ਸੰਸਕਾਰ ਕੀਤਾ ਗਿਆ।
ਇਸ ਮੌਕੇ ਸਰਦਾਰ ਅਜੀਤ ਸਿੰਘ ਸੰਧੂ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਸੁਖਵਿੰਦਰ ਸਿੰਘ ਗਰੇਵਾਲ ਬਹੁਤ ਹੀ ਨੇਕ ਦਿਲ ਇਨਸਾਨ ਸਨ ।ਉਹ ਗੁਰਸਿਖੀ ਦੇ ਨਾਲ ਨਾਲ ਪ੍ਰਵਾਰਕ ਤੇ ਸਮਾਜਿਕ ਜ਼ਿੰਮੇਵਾਰੀਆਂ ਬਹੁਤ ਹੀ ਵਧੀਆ ਢੰਗ ਨਾਲ ਨਿਭਾ ਰਹੇ ਸਨ । ਉਨ੍ਹਾਂ ਕਿਹਾ ਕਿ ਸਾਡਾ ਪਿੰਡ ਬਹੁਤ ਹੀ ਮਹੱਤਵਪੂਰਨ ਇਨਸਾਨ ਨੂੰ ਗੁਆ ਚੁੱਕਾ ਹੈ। ਸਾਨੂੰ ਜਿਥੇ ਸੁਖਵਿੰਦਰ ਸਿੰਘ ਦੇ ਜਾਣ ਦਾ ਦੁੱਖ ਹੈ ਉਥੇ ਹੀ ਉਨ੍ਹਾਂ ਦੇ ਜਾਣ ਨਾਲ ਪਿੰਡ ਨੂੰ ਨਾਂ  ਪੂਰਾ ਹੋਣ ਵਾਲ਼ਾ ਘਾਟਾ ਪਿਆ ਹੈ।