ਕਿਸਾਨੀ ਅੰਦੋਲਨ ਚ ਸਾਰੇ ਧਰਮ ਪਾ ਰਹੇ ਨੇ ਆਪਣਾ ਬਣਦਾ ਯੋਗਦਾਨ ਹਰਜੀਤ ਸਿੰਘ ਦਿਓਲ

ਅਜੀਤਵਾਲ ਬਲਵੀਰ ਸਿੰਘ ਬਾਠ

ਕੇਂਦਰ ਵੱਲੋਂ ਪਾਸ ਕੀਤੇ ਤਿੰਨ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੇ ਬਾਰਡਰਾਂ ਤੇ ਮੇਰੇ ਦੇਸ਼ ਭਰ ਦੇ ਕਿਸਾਨਾਂ ਮਜ਼ਦੂਰਾਂ  ਸ਼ਾਂਤਮਈ ਢੰਗ ਨਾਲ ਕਿਸਾਨੀ ਅੰਦੋਲਨ ਚੱਲ ਰਿਹਾ ਹੈ ਜਿਸ  ਚ ਸਾਰੇ ਧਰਮਾਂ ਦੇ ਲੋਕ ਆਪਣਾ ਬਣਦਾ ਯੋਗਦਾਨ ਪਾ ਰਹੇ ਹਨ  ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਮਾਜ ਸੇਵੀ ਆਗੂ ਹਰਜੀਤ ਸਿੰਘ ਦਿਓਲ ਨੇ ਜਨਸ਼ਕਤੀ ਨਿਊਜ਼ ਨਾਲ ਗੱਲਬਾਤ ਕਰਦਿਆਂ ਕੁਝ ਵਿਚਾਰਾਂ ਸਾਂਝੀਆਂ ਕੀਤੀਆਂ ਕਿਸਾਨ ਆਗੂ ਦਿਓਲ ਨੇ ਕਿਹਾ ਕਿ ਇਕ ਵਾਰ ਫਿਰ ਤੋਂ ਦੇਸ਼ ਭਰ ਦੇ ਕਿਸਾਨਾਂ ਨੂੰ ਹੰਭਲਾ ਮਾਰਨ ਦੀ ਜ਼ਰੂਰਤ ਹੈ ਤਾਂ ਹੀ ਅਸੀਂ ਸਰਕਾਰ ਤੋਂ ਇਹ ਕਾਲੇ ਕਾਨੂੰਨ ਰੱਦ  ਕਰਵਾਉਣ ਵਿੱਚ ਕਾਮਯਾਬ ਹੋਵਾਂਗੇ ਅਤੇ ਜਿੱਤ ਦੇ ਝੰਡੇ ਬੁਲੰਦ ਕਰਕੇ ਵਾਪਸ ਪੰਜਾਬ ਆਪਣੇ ਘਰਾਂ ਨੂੰ ਪਰਤਾਗੇ  ਉਨ੍ਹਾਂ ਦੇਸ਼ ਭਰ ਦੀਆਂ  ਸੰਗਤਾਂ ਲਈ  ਹੱਥ ਬੰਨ੍ਹ ਕੇ ਬੇਨਤੀ ਕੀਤੀ ਕਿ ਆਓ ਉਸ ਨੇ ਪਿਛਲੀ ਵਾਰ ਦੀ ਤਰ੍ਹਾਂ ਰਲ ਮਿਲ ਕੇ ਕਿਸਾਨਾਂ ਨੇ ਅੰਦੋਲਨ ਦਾ ਸਾਥ ਦੇਈਏ