ਜਗਰਾਉਂ 15 ਮਈ 2021
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਦਾ ਅੱਜ ਸ਼ਾਮ ਦੇਹਾਂਤ ਹੋ ਗਿਆ। ਜਾਣਕਾਰੀ ਮੁਤਾਬਕ ਉਨ੍ਹਾਂ ਨੂੰ ਅੱਜ ਸ਼ਾਮ ਦਿਲ ਦਾ ਦੌਰਾ ਪਿਆ ਜੋ ਜਾਨਲੇਵਾ ਸਾਬਤ ਹੋਇਆ। ਉਨ੍ਹਾਂ ਦੀ ਮੌਤ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘੁਬੀਰ ਸਿੰਘ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਦੇ ਚਲਾਣੇ ਨਾਲ ਸਿੱਖ ਕੌਮ ਗੁਰਬਾਣੀ ਵਿਆਕਰਣ ਦੇ ਗਿਆਤਾ ਤੋਂ ਵਾਂਝੀ ਹੋ ਗਈ ਹੈ। ਉਹ ਸਿੱਖ ਪੰਥ ਦੀ ਮਹਾਨ ਸ਼ਖ਼ਸੀਅਤ ਸਨ। ਅੱਜ ਉਨ੍ਹਾਂ ਦੇ ਚਲਾਣੇ ਨਾਲ ਸਿੱਖ ਜਗਤ ਅੰਦਰ ਸੋਗ ਦੀ ਲਹਿਰ ਹੈ । ਜਗਰਾਉਂ ਅਤੇ ਮੁੱਲਾਂਪੁਰ ਹਲਕਾ ਵਾਸੀਆਂ ਲਈ ਪੇਂਡੂ ਸੰਬੰਧ ਹੋਣ ਦੇ ਨਾਤੇ ਘਰ ਘਰ ਤੋਂ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ । ਵਾਹਿਗੁਰੂ ਸਭ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ੇ ।