ਡਾ ਸ਼ਾਮ ਲਾਲ ਥਾਪਰ ਕਾਲਜ ਆਫ ਨਰਸਿੰਗ ਮੇਂ ਸ਼ਹੀਦ ਸੁਖਦੇਵ ਸਿੰਘ ਦਾ 115ਵਾਂ ਜਨਮ ਦਿਵਸ ਮਨਾਇਆ ਗਿਆ

ਸਿੱਧਵਾਂ ਬੇਟ (ਜਸਮੇਲ ਗਾਇਬ)

ਆਜ਼ਾਦੀ ਲਹਿਰ ਚ ਹੱਸਦੇ ਹੱਸਦੇ ਫਾਂਸੀ ਚੜ੍ਹ ਗਏ ਸ਼ਹੀਦ ਭਗਤ ਸਿੰਘ ਸ਼ਹੀਦ ਰਾਜਗੁਰੂ ਦੇ ਸਾਥੀ ਸੁਖਦੇਵ ਸਿੰਘ ਦਾ 115ਵਾਂ ਜਨਮਦਿਨ ਡਾ ਸ਼ਾਮ ਲਾਲ ਥਾਪਰ ਕਾਲਜ ਆਫ ਨਰਸਿੰਗ ਮੇਂ  ਇਨਕਲਾਬੀ ਨਾਅਰੇ ਦੀ ਗੂੰਜ ਚ ਮਨਾਇਆ ਗਿਆ। ਇਸ ਮੌਕੇ ਸਾਬਕਾ ਮੰਤਰੀ ਪੰਜਾਬ ਡਾ.ਮਾਲਤੀ ਥਾਪਰ ਨੇ ਸ਼ਹੀਦ ਸੁਖਦੇਵ ਸਿੰਘ ਨੂੰ  ਯਾਦ ਕਰਦੇ ਹੋਏ ਕਿਹਾ ਹੈ ਕਿ ਸਾਨੂੰ   ਸਾਡੇ ਸ਼ਹੀਦਾਂ ਤੇ ਬਹੁਤ ਵੱਡਾ ਗਰਵ ਹੈ ।ਇਸ ਸਮੇਂ ਉਨ੍ਹਾਂ ਕਿਹਾ ਕਿ ਸ਼ਹੀਦ ਸ੍ਰੀ ਸਿੰਘ ਨੇ ਇਨਕਲਾਬ ਰਾਹੀਂ ਗੁਲਾਮੀ ਦਾ ਫਸਤਾ ਵੱਢਣ ਲਈ ਆਪਣੀ ਜਵਾਨੀ ਵਾਰ ਦਿੱਤੀ।  ਇਸ ਸਮੇਂ ਡਾ ਮਾਲਤੀ ਥਾਪਰ ਨੇ ਕਿਹਾ ਹੈ ਕਿ ਸਾਨੂੰ ਸ਼ਹੀਦੀਆਂ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਹਮੇਸ਼ਾਂ ਯਾਦ ਰੱਖਣਾ ਚਾਹੀਦਾ ਹੈ । ਇਸ ਮੌਕੇ ਸ਼ਹੀਦ ਸੁਖਦੇਵ ਸਿੰਘ ਨੂੰ  ਸ਼ਰਧਾ ਦੇ ਫੁੱਲ ਭੇਟ ਕੀਤੇ ।ਇਸ ਸਮੇਂ ਸ਼ਹੀਦਾਂ ਨੂੰ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਭੇਟ ਕੀਤੀ ਗਈ ।