ਸਿਆਸਤ ਦੇ ਦੋ ਵੱਡੇ ਥੰਮ ਆਗੂਆਂ ਨੇ ਬਣਾਈ ਨਵੀਂ ਪਾਰਟੀ

ਮਹਿਲ ਕਲਾਂ/ਬਰਨਾਲਾ-ਮਈ 2021(ਗੁਰਸੇਵਕ ਸਿੰਘ ਸੋਹੀ)-

ਪੰਜਾਬ ਦੀ ਸਿਆਸਤ ਦੇ ਵੱਡੇ ਕੱਦ ਦੇ ਦੋ ਵੱਡੇ ਪੰਥਕ ਆਗੂਆਂ ਸ: ਰਣਜੀਤ ਸਿੰਘ ਬ੍ਰਹਮਪੁਰਾ ਅਤੇ ਸ: ਸੁਖਦੇਵ ਸਿੰਘ ਢੀਂਡਸਾ ਵੱਲੋਂ ਬਣਾਈ ਗਈ ਨਵੀਂ ਪਾਰਟੀ ਦਾ ਨਾਮ "ਸ਼੍ਰੋਮਣੀ ਅਕਾਲੀ ਦਲ (ਸੰਯੁਕਤ)"ਐਲਾਨਿਆ ਗਿਆ ਹੈ। ਉਪਰੋਕਤ ਦੋਵਾਂ ਆਗੂਆਂ ਨੇ ਪਾਰਟੀ ਦੇ ਸਮੂਹ ਆਗੂਆਂ ਅਤੇ ਵਰਕਰਾਂ ਨੂੰ ਪੰਜਾਬ ਦੇ ਬਿਹਤਰ ਭਵਿੱਖ ਲਈ ਡਟ ਕੇ ਕਾਰਜਸ਼ੀਲ ਹੋਣ ਦੀ ਅਪੀਲ ਕੀਤੀ ਹੈ। ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਦੋਵੇਂ ਰੀਡਰ ਪੰਜਾਬ ਵਿੱਚ ਕਿਰਤੀਆਂ ਦੇ ਅਧਿਕਾਰਾਂ ਦੀ ਗੱਲ ਕਰਨ ਅਤੇ ਇੱਕ ਨਿਧੜਕ ਬੇਦਾਗ ਆਗੂਆਂ ਵਿੱਚੋਂ ਆਪਣੀ ਪਹਿਚਾਣ ਬਣਾਉਣ ਵਾਲੇ ਹਨ ।ਪੰਜਾਬ ਨੂੰ ਖੁਸ਼ਹਾਲ ਬਣਾਉਣ ਦੀ ਲੜਾਈ ਲੜਨ ਲਈ ਇਹ ਦੋਵੇਂ ਸਤਿਕਾਰੇ ਜਾਣ ਵਾਲੇ ਰੀਡਰ ਪੰਜਾਬ ਦੇ ਵਿੱਚ ਖ਼ਾਸ ਕਰਕੇ ਲੁੱਟੇ ਲਤਾੜੇ ਕਿਰਤੀ ਲੋਕਾਂ ਨੂੰ ਅੰਤਾਂ ਦਾ ਮੋਹ ਕਰਦੇ ਹਨ। ਆਪਣੀ ਗੱਲ ਠੋਕ ਵਜਾ ਕੇ ਕਹਿੰਦੇ ਹਨ ਕਿਸੇ ਨਾਲ ਨਿੱਜੀ ਵਿਰੋਧ ਨਹੀਂ ਰੱਖਿਆ ਹਿੰਦੂ, ਮੁਸਲਿਮ ਸਿੱਖ ,ਇਸਾਈ ਆਪਸ ਦੇ ਵਿੱਚ ਭਾਈ ਭਾਈ ਉਨ੍ਹਾਂ ਕਿਹਾ ਕਿ ਚਾਰੇ ਧਰਮਾਂ ਤੋਂ ਉੱਪਰ ਉੱਠ ਕੇ ਵੀ ਇਕ ਧਰਮ ਹੈ ਉਹ ਹੈ ਇਨਸਾਨੀਅਤ ਦਾ ਧਰਮ। ਅਖੀਰ ਵਿਚ ਪਰਮਿੰਦਰ ਸਿੰਘ ਢੀਂਡਸਾ ਜੀ ਨੇ ਕਿਹਾ ਕਿ ਮਤਲਬਪ੍ਰਸਤ ਲੋਕ ਸਾਨੂੰ ਧਰਮਾਂ ਦੇ ਨਾਮ ਤੇ ਵੰਡ ਕੇ ਆਪਣਾ ਉੱਲੂ ਸਿੱਧਾ ਕਰਦੇ ਹਨ ਅਜਿਹੇ ਲੋਕਾਂ ਤੋਂ ਸਾਨੂੰ ਸੁਚੇਤ ਹੋਣ ਦੀ ਲੋੜ ਹੈ।