ਪੰਜਾਬ ਸਰਕਾਰ ਨੇ ਨੰਬਰਦਾਰਾਂ ਦੇ ਚਾਰ ਸਾਲਾਂ ਚ ਵਾਅਦੇ ਪੂਰੇ ਨਹੀਂ ਕੀਤੇ, ਆਉਣ ਵਾਲੀਆਂ ਚੋਣਾਂ ਚ ਨੰਬਰਦਾਰ ਕਰਨਗੇ ਵਿਰੋਧ :ਸੂਬਾ ਪ੍ਰਧਾਨ ਪਰਮਿੰਦਰ ਸਿੰਘ ਗ਼ਾਲਿਬ

ਸਿੱਧਵਾਂ ਬੇਟ (ਜਸਮੇਲ ਗ਼ਾਲਿਬ)ਪੰਜਾਬ ਨੰਬਰਦਾਰ ਯੂਨੀਅਨ ਦੇ ਸੂਬਾ ਪ੍ਰਧਾਨ ਪਰਮਿੰਦਰ  ਸਿੰਘ ਗਾਲਿਬ ਨੇ ਕਿਹਾ ਹੈ ਕਿ ਪਿਛਲੇ 4ਸਾਲ ਪਹਿਲਾਂ ਪੰਜਾਬ ਦੇ ਨੰਬਰਦਾਰਾਂ ਦੀਆਂ ਹੱਕਾਂ ਮੰਗਾਂ ਸਰਕਾਰ ਬਣਦਿਆਂ ਹੀ ਲਾਗੂ ਕਰਨ ਦੇ ਵਾਅਦੇ ਨੂੰ ਸਿਰ ਨਾ ਲਾਉਣ ਤੇ ਪੰਜਾਬ ਦੇ 35 ਹਜ਼ਾਰ ਨੰਬਰਦਾਰਾਂ ਨੇ ਕਾਂਗਰਸ ਸਰਕਾਰ ਦਾ ਅਗਾਮੀ ਚੋਣਾਂ ਵਿਚ ਜ਼ੋਰਦਾਰ ਵਿਰੋਧ ਅਤੇ ਬਾਈਕਾਟ ਦਾ ਐਲਾਨ ਕਰ ਦਿੱਤਾ ਹੈ। ਗ਼ਾਲਿਬ ਨੇ ਕਿਹਾ ਹੈ ਕਿ ਕਾਂਗਰਸ ਪਾਰਟੀ ਨੇ 2017 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਪਣੇ ਚੋਣ ਮੈਨੀਫੈਸਟੋ ਚ ਨੰਬਰਦਾਰੀ ਨੂੰ ਜੱਦੀ ਪੁਸ਼ਤੀ ਕਰਨਾ, ਮਾਣ ਭੱਤੇ ਚ ਵਾਧਾ ਤੇ  3 ਹਜਾਰ ਰੁਪਏ ਕਰਨ, ਤਹਿਸੀਲ ਪੱਧਰ ਤੇ ਨੰਬਰਦਾਰਾਂ ਦੇ ਬੈਠਣ ਲਈ ਦਫਤਰ ਅਲਾਟ ਕਰਨਾ, ਬਸ ਕਰਾਇਆ ਅਤੇ ਟੋਲ ਟੈਕਸ ਮੁਆਫ਼ ਕਰਨ ਸਮੇਤ ਅਨੇਕਾਂ ਵਾਅਦੇ ਕੀਤੇ ਸਨ ਜੋ ਪੰਜਾਬ ਸਰਕਾਰ ਦੇ 4 ਸਾਲ ਬੀਤ ਜਾਣ ਦੇ ਬਾਵਜੂਦ ਵੀ ਪੂਰੇ ਨਹੀਂ ਹੋਏ ਉਨ੍ਹਾਂ ਕਿਹਾ ਕਿ ਇਸ ਸਬੰਧੀ ਅਸੀਂ ਕਈ ਵਾਰ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਸਮੇਤ ਕਈ ਸਬੰਧਤ ਉੱਚ ਅਧਿਕਾਰੀਆਂ ਨੂੰ ਮਿਲ ਚੁੱਕੇ ਹਨ ਪਰ ਸਰਕਾਰ ਵੱਲੋਂ ਭਰੋਸਾ ਦਿਵਾਏ ਜਾਣ ਦੇ ਬਾਵਜੂਦ ਅਜੇ ਤੱਕ ਕੋਈ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਗਿਆ ।ਸੂਬਾ ਪ੍ਰਧਾਨ ਗਾਲਿਬ ਨੇ ਦੱਸਿਆ ਕਿ ਨੰਬਰਦਾਰ ਯੂਨੀਅਨ ਗ਼ਾਲਿਬ ਵੱਲੋਂ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਚ ਮੁੱਖ ਮੰਤਰੀ ਦੇ ਨਾਂ ਤੇ ਐਸਡੀਐਮ ਰਾਹੀਂ ਮੰਗ ਪੱਤਰ ਭੇਜ ਕੇ ਸਰਕਾਰ ਨੂੰ ਮੰਗਾਂ ਪੂਰੀਆਂ ਕਰਨ ਦੀ ਅਪੀਲ ਕੀਤੀ ਗਈ ਹੈ ਹੁਸ਼ਿਆਰਪੁਰ ਪਰ ਉਹ ਸਰਕਾਰ ਵੱਲੋਂ ਇਸ ਨੂੰ ਲਗਾਤਾਰ ਅਣਗੌਲਿਆਂ ਕੀਤਾ ਜਾ ਰਿਹਾ ਹੈ ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਸਰਕਾਰ ਦੀ ਵਾਅਦਾ ਖ਼ਿਲਾਫ਼ੀ ਵਿਰੁੱਧ ਜਲਦੀ ਸੂਬਾ ਪੱਧਰੀ ਮੀਟਿੰਗ ਕਰਕੇ ਅਗਲੀ ਰਣਨੀਤੀ ਉਲੀਕੀ ਜਾਵੇਗੀ। ਪੰਜਾਬ ਸਰਕਾਰ ਤੋਂ ਨੰਬਰਦਾਰਾਂ ਵੱਲੋਂ ਆਪਣੇ ਨਾਂ ਤੇ ਰਜਿਸਟਰੀ ਕਰਾਉਣ ਸਮੇਂ ਅਸ਼ਟਾਮ ਫੀਸ ਅੱਧੀ ਲੈਣੀ ਅਤੇ ਪਿੰਡ ਦੇ ਵਿਕਾਸ ਦੀ ਸਰਪੰਚ ਦੇ ਨਾਲ ਨੰਬਰਦਾਰ ਨੂੰ ਵੀ ਸ਼ਾਮਲ ਕਰਨ ਦੀ ਮੰਗ ਕੀਤੀ ਗਈ ਹੈ ।