ਕਲੇਰ ਤੇ ਭਾਈ ਗਰੇਵਾਲ ਨੇ ਸਫ਼ਾਈ ਮੁਲਾਜ਼ਮਾਂ ਲਈ ਲੰਗਰ ਦਾ ਕੀਤਾ ਪ੍ਰਬੰਧ
ਜਗਰਾਉਂ, 20 ਮਈ ( ਅਮਿਤ ਖੰਨਾ )-
ਸਥਾਨਕ ਨਗਰ ਕੌਂਸਲ ਦੇ ਸਫ਼ਾਈ ਮੁਲਾਜ਼ਮਾਂ ਦੀ ਪਿੱਛਲੇ ਅੱਠ ਦਿਨਾਂ ਤੋਂ ਚੱਲ ਰਹੀ ਹੜਤਾਲ ਕਾਰਨ ਸ਼ਹਿਰ ਅੰਦਰ ਕੂੜੇ ਦੇ ਥਾਂ-ਥਾਂ ਢੇਰ ਲੱਗੇ ਹੋਏ ਹਨ। ਅਜਿਹੀ ਭਿਆਨਕ ਕਰੋਨਾ ਮਹਾਂਮਾਰੀ ’ਚ ਸ਼ਹਿਰ ਅੰਦਰ ਸਫ਼ਾਈ ਨਾ ਹੋਣਾ ਬੇਹੱਦ ਚਿੰਤਾਜਨਕ ਹੈ। ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ’ਚ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਐਸ. ਆਰ. ਕਲੇਰ ਤੇ ਅਕਾਲੀ ਦਲ ਦੇ ਜ਼ਿਲ੍ਹਾ (ਦਿਹਾਤੀ) ਪ੍ਰਧਾਨ ਭਾਈ ਗੁਰਚਰਨ ਸਿੰਘ ਗਰੇਵਾਲ ਪਹੁੰਚੇ, ਜਿਨ੍ਹਾਂ ਸਫ਼ਾਈ ਮੁਲਾਜ਼ਮਾਂ ਨੂੰ ਅਜਿਹੀ ਭਿਆਨਕ ਬਿਮਾਰੀ ’ਚ ਹੜਤਾਲ ਖ਼ਤਮ ਕਰਨ ਦੀ ਅਪੀਲ ਕੀਤੀ। ਇਸ ਮੌਕੇ ਹਲਕਾ ਇੰਚਾਰਜ ਐਸ. ਆਰ. ਕਲੇਰ ਨੇ ਸਫ਼ਾਈ ਮੁਲਾਜ਼ਮਾਂ ਨੂੰ ਕਿਹਾ ਕਿ ਤੁਹਾਨੂੰ ਆਪਣੀਆਂ ਹੱਕਾਂ ਮੰਗਾਂ ਲਈ ਸੰਘਰਸ਼ ਕਰਨ ਦਾ ਹੱਕ ਹੈ, ਜਿਹੜਾ ਤੁਸੀ ਕਦੇ ਵੀ ਕਰ ਸਕਦੇ ਹੋ ਤੇ ਅਸੀ ਵੀ ਤੁਹਾਡਾ ਸਮਰਥਨ ਕਰਦੇ ਹਾਂ ਪ੍ਰੰਤੂ ਅਜਿਹੀ ਭਿਆਨਕ ਬਿਮਾਰੀ ’ਚ ਤੁਹਾਨੂੰ ਅਸੀਂ ਹੜਤਾਲ ਖ਼ਤਮ ਕਰਨ ਦੀ ਅਪੀਲ ਕਰਦੇ ਹਾਂ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਅਸੀਂ 69 ਮੁਲਾਜ਼ਮਾਂ ਨੂੰ ਪੱਕਾ ਕਰਵਾਇਆ ਗਿਆ ਸੀ ਪ੍ਰੰਤੂ ਅਜੇ ਤੱਕ ਬਾਕੀ ਮੁਲਾਜ਼ਮਾਂ ਨੂੰ ਕਾਂਗਰਸ ਸਰਕਾਰ ਨੇ ਪੱਕਾ ਨਾ ਕਰਨਾ ਮੁਲਾਜ਼ਮਾਂ ਨਾਲ ਧੱਕਾ ਹੈ। ਉਨ੍ਹਾਂ ਕਿਹਾ ਕਿ ਸਫ਼ਾਈ ਮੁਲਾਜ਼ਮਾਂ ਦੀਆਂ ਕਈ ਮੰਗਾਂ ਨਗਰ ਕੌਂਸਲ ਦੇ ਅਧਿਕਾਰ ਖੇਤਰ ਹਨ ਪ੍ਰੰਤੂ ਉਹ ਵੀ ਪੂਰੀਆਂ ਨਹੀਂ ਕੀਤੀਆਂ ਜਾ ਰਹੀਆਂ। ਉਨ੍ਹਾਂ ਕਿਹਾ ਕਿ ਜਿਹੜੀਆਂ ਮੰਗਾਂ ਨਗਰ ਕੌਂਸਲ ਦੇ ਅਧਿਕਾਰ ’ਚ ਆਉਂਦੀਆਂ ਹਨ, ਉਹ ਜਲਦ ਪੂਰੀਆਂ ਕੀਤੀਆਂ ਜਾਣ। ਇਸ ਮੌਕੇ ਕਲੇਰ ਤੇ ਭਾਈ ਗਰੇਵਾਲ ਵੱਲੋਂ ਸਫ਼ਾਈ ਮੁਲਾਜ਼ਮਾਂ ਲਈ ਲੰਗਰ ਦਾ ਪ੍ਰਬੰਧ ਵੀ ਕੀਤਾ, ਜਿਹੜਾ ਕੌਂਸਲਰਾਂ ਨੇ ਆਪ ਖੁਦ ਛਕਾਇਆ। ਇਸ ਮੌਕੇ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਇੰਦਰਜੀਤ ਸਿੰਘ ਲਾਂਬਾ, ਕੌਸਲਰ ਸਤੀਸ਼ ਕੁਮਾਰ ਦੌਧਰੀਆ, ਕੌਂਸਲਰ ਦਵਿੰਦਰਜੀਤ ਸਿੰਘ ਸਿੱਧੂ ਆਦਿ ਤੋਂ ਇਲਾਵਾ ਸਫ਼ਾਈ ਮੁਲਾਜ਼ਮ ਹਾਜ਼ਰ ਸਨ।