ਸਿੱਧਵਾਂ ਬੇਟ (ਜਸਮੇਲ ਗ਼ਾਲਿਬ)
ਸੰਯੁਕਤ ਕਿਸਾਨ ਮੋਰਚੇ ਵੱਲੋਂ 26 ਵਾਲੇ ਦਿਨ ਦੇਸ਼ ਭਰ ਵਿੱਚ ਕਾਲੇ ਦਿਵਸ ਵਜੋਂ ਮਨਾਇਆ ਜਾ ਰਿਹਾ ਹੈ I ਇਸ ਦਿਨ ਘਰਾਂ ਤੇ ਕਾਲੇ ਝੰਡੇ ਲਗਾਏ ਜਾਣ ਅਤੇ ਮੋਦੀ ਸਰਕਾਰ ਦੇ ਪੁਤਲੇ ਫੂਕੇ ਜਾਣਗੇ ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਿਸਾਨ ਜਥੇਬੰਦੀ ਦੇ ਆਗੂ ਪ੍ਰਧਾਨ ਕਿਰਨਦੀਪ ਕੌਰ ਤਲਵੰਡੀ ਮੱਲ੍ਹੀਆਂ ਨੇ ਪ੍ਰੈੱਸ ਨਾਲ ਗੱਲਬਾਤ ਦੌਰਾਨ ਕੀਤੇ ।ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਦਿੱਲੀ ਦੇ 6 ਮਹੀਨੇ ਪੂਰੇ ਹੋਣ ਤੇ 26 ਮਈ ਨੂੰ ਪੂਰੇ ਭਾਰਤ ਦੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਘਰਾਂ ਉੱਪਰ ਕਾਲੇ ਝੰਡੇ ਝੁਲਾ ਕੇ ਮੋਦੀ ਸਰਕਾਰ ਦੇ ਪੁਤਲੇ ਫੂਕ ਕੇ ਪਿੱਟ ਸਿਆਪਾ ਕੀਤਾ ਜਾਵੇ ।ਉਨ੍ਹਾਂ ਕਿਹਾ ਕਿ ਦਿੱਲੀ ਚ ਚੱਲ ਰਹੇ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇ ।ਉਨ੍ਹਾਂ ਕਿਹਾ ਹੈ ਕਿ ਤੇਲ ਖਾਦ ਖਾਣ ਪੀਣ ਦੀਆਂ ਵਸਤਾਂ ਚ ਹੋ ਰਿਹਾ ਲਗਾਤਾਰ ਵਾਧਾ ਅਤੇ ਕਰੋਨਾ ਦੇ ਨਾਂ ਤੇ ਹਸਪਤਾਲਾਂ ਲਈ ਹੋ ਰਹੀ ਲੁੱਟ ਖ਼ਿਲਾਫ਼ ਪੰਜਾਬ ਅਤੇ ਕੇਂਦਰ ਸਰਕਾਰ ਜ਼ਿੰਮੇਵਾਰ ਹੈ।