ਅਜੀਤਵਾਲ,( ਬਲਵੀਰ ਸਿੰਘ ਬਾਠ) ਅੱਜ ਪੰਜਾਬ ਚ ਕਾਂਗਰਸ ਦੀ ਸਰਕਾਰ ਤੋਂ ਸਾਰੇ ਵਰਗਾਂ ਦੇ ਲੋਕ ਦੁਖੀ ਹਨ ਜਿਸ ਦਾ ਕਾਂਗਰਸ ਸਰਕਾਰ ਨੂੰ 2022ਦੀਆਂ ਵਿਧਾਨ ਸਭਾ ਚੋਣਾਂ ਵਿਚ ਖਮਿਆਜ਼ਾ ਭੁਗਤਣਾ ਪਵੇਗਾ ਕਿਉਂਕਿ ਪੰਜਾਬ ਦੇ ਲੋਕ ਕਾਂਗਰਸ ਸਰਕਾਰ ਨੂੰ ਨਕਾਰ ਚੁੱਕੇ ਹਨ ਅਤੇ ਦੋ ਹਜਾਰ ਬਾਈ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਅਕਾਲੀ ਦਲ ਵੱਡੀ ਜਿੱਤ ਪ੍ਰਾਪਤ ਕਰੇਗਾ ਅਤੇ ਨਿਰੋਲ ਬਣੇਗੀ ਅਕਾਲੀ ਦਲ ਦੀ ਸਰਕਾਰ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਉੱਘੇ ਸਮਾਜ ਸੇਵੀ ਸਰਪੰਚ ਜਸਵੀਰ ਕੌਰ ਕੋਕਰੀ ਹੇਰਾਂ ਨੇ ਜਨ ਸਕਤੀ ਨਿਊਜ਼ ਨਾਲ ਗੱਲਬਾਤ ਕਰਦਿਆਂ ਕੀਤਾ ਉਨ੍ਹਾਂ ਕਿਹਾ ਕਿ ਇਕ ਅਕਾਲੀ ਦਲ ਹੀ ਮਾਂ ਪਾਰਟੀ ਹੈ ਜੋ ਪੰਜਾਬ ਦੇ ਹਰ ਬੱਚੇ ਬੱਚੇ ਦੇ ਦੁੱਖ ਸੁੱਖ ਦੇ ਭਾਈਵਾਲ ਬਣ ਕੇ ਪੰਜਾਬ ਚ ਆਪਣਾ ਮੋਹਰੀ ਰੋਲ ਅਦਾ ਕਰਦੀ ਹੈ ਅਤੇ ਪੰਜਾਬ ਨੂੰ ਤਰੱਕੀ ਦੀਆਂ ਲੀਹਾਂ ਤੇ ਲਿਜਾਣ ਲਈ ਅਕਾਲੀ ਦਲ ਵੱਲੋਂ ਆਪਣੇ ਕਾਰਜਕਾਲ ਸਮੇਂ ਵੱਡੀਆਂ ਪ੍ਰਾਪਤੀਆਂ ਕੀਤੀਆਂ ਗਈਆਂ ਸਨ ਇਸ ਤੋਂ ਇਲਾਵਾ ਜਿੰਨਾ ਵਿਕਾਸ ਅਕਾਲੀ ਦਲ ਦੀ ਸਰਕਾਰ ਵੇਲੇ ਹੋਇਆ ਉਨ੍ਹਾਂ ਵਿਕਾਸ ਅੱਜ ਤਕ ਕਦੇ ਨਹੀਂ ਹੋਇਆ ਇਸ ਤੋਂ ਇਲਾਵਾ ਹਰੇਕ ਵਰਗ ਨੂੰ ਮੁੱਖ ਰੱਖ ਕੇ ਹਰ ਤਰ੍ਹਾਂ ਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਜਿਵੇਂ ਕਿ ਵਿਧਵਾ ਪੈਨਸ਼ਨ ਬੁਢਾਪਾ ਪੈਨਸ਼ਨ ਸ਼ਗਨ ਸਕੀਮ ਆਟਾ ਦਾਲ ਸਕੀਮ ਇਸ ਤੋਂ ਇਲਾਵਾ ਵੱਡੇ ਵੱਡੇ ਪ੍ਰਾਜੈਕਟ ਸਿਰਫ ਅਕਾਲੀ ਦਲ ਦੀ ਸਰਕਾਰ ਵੇਲੇ ਹੀ ਲੱਗੇ ਜਿਸ ਨਾਲ ਪੰਜਾਬ ਦੇ ਸ਼ਹਿਰਾਂ ਅਤੇ ਪਿੰਡਾਂ ਦਾ ਸਰਬਪੱਖੀ ਵਿਕਾਸ ਹੋਇਆ ਸਰਪੰਚ ਜਸਬੀਰ ਕੌਰ ਨੇ ਕਿਹਾ ਕਿ ਅੱਜ ਪੰਜਾਬ ਦੇ ਲੋਕ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਉਤਾਵਲੇ ਹੋ ਚੁੱਕੇ ਹਨ ਅਤੇ ਆਉਣ ਵਾਲੀਆਂ ਦੋ ਹਜਾਰ ਬਾਈ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਨਿਰੋਲ ਬਣੇਗੀ ਅਕਾਲੀ ਦਲ ਦੀ ਸਰਕਾਰ