ਮੁਲਾਜ਼ਮਾਂ ਵੱਲੋਂ ਸਿੱਧਵਾਂ ਬੇਟ ਵਿਖੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ

ਸਿੱਧਵਾਂ ਬੇਟ (ਜਸਮੇਲ ਗ਼ਾਲਿਬ)

ਇੱਥੋਂ ਥੋੜ੍ਹੀ ਦੂਰ ਸਿੱਧਵਾਂ ਬੇਟ ਵਿਖੇ ਪੰਜਾਬ ਦੀਆਂ ਸਮੂਹ ਫੈਡਰੇਸ਼ਨਾਂ ਦੇ ਸੱਦੇ ਤੇ ਸਾਂਝੇ ਮੁਲਾਜ਼ਮ ਮੋਰਚੇ ਵੱਲੋਂ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ।ਇਸ ਸਮੇਂ ਅਧਿਆਪਕ ਯੂਨੀਅਨ ਦੇ ਆਗੂ ਜਗਦੀਸ਼ ਸਿੰਘ ਜੌਹਲ ਨੇ ਪੰਜਾਬ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ 10 ਸਾਲ ਤੋਂ ਕੰਮ ਕਰ ਰਹੇ ਕੱਚੇ ਕਰਮਚਾਰੀਆਂ ਨੂੰ ਪੱਕਾ ਕੀਤਾ ਜਾਵੇ ।  ਥੋੜ੍ਹੀਆਂ ਤਨਖ਼ਾਹਾਂ ਤੇ ਕੰਮ ਕਰਦੇ ਬਲੰਟਰੀਆ ਦੀਆਂ ਤਨਖਾਹਾਂ ਵਿਚ ਵਾਧਾ ਕੀਤਾ ਜਾਵੇ ਤੇ 6ਵੇ ਕਮਿਸ਼ਨ ਦੀ ਰਿਪੋਰਟ 1ਜਨਵਰੀ 2016 ਤੋਂ ਲਾਗੂ ਕੀਤੀ ਜਾਵੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਬਕਾਇਆ ਸਮੇਤ ਦਿੱਤੀਆਂ ਜਾਣ ਅਤੇ ਮੈਡੀਕਲ ਭੱਤੇ ਵਿੱਚ ਵਾਧਾ ਕੀਤਾ ਜਾਵੇ ।ਉਨ੍ਹਾਂ ਕਿਹਾ ਕਿ ਕੋਰੋਨਾ ਮਹਾਵਾਰੀ ਦੌਰਾਨ ਸਕੂਲਾਂ ਵਿੱਚ ਦਾਖ਼ਲੇ ਬੰਦ ਕੀਤੇ ਜਾਣ ਤੇ ਪ੍ਰਾਇਮਰੀ ਸਕੂਲਾਂ ਦੀਆਂ ਕੀਤੀਆਂ ਬਦਲੀਆਂ ਤੁਰੰਤ ਲਾਗੂ ਕੀਤੀਆਂ ਜਾਣ ਇਸ ਸਮੇਂ ਸਬ ਤਹਿਸੀਲ ਸਿੱਧਵਾਂਬੇਟ ਸੀਡੀਪੀਓ ਦਫ਼ਤਰ ਅਤੇ ਬਲਾਕ ਪ੍ਰਾਇਮਰੀ ਸਕੂਲ ਅਫ਼ਸਰ ਦੇ ਕਰਮਚਾਰੀਆਂ ਨੇ ਸਰਕਾਰ ਦੇ ਮੁਲਾਜ਼ਮ ਵਿਰੋਧੀ ਫ਼ੈਸਲਿਆਂ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਲੋਕ ਲਹਿਰ ਉਸਾਰਨ ਦਾ ਸੱਦਾ ਦਿੱਤਾ ਇਸ ਸਮੇਂ ਸੁਖਵਿੰਦਰ ਸਿੰਘ,ਲਵਪ੍ਰੀਤ ਸਿੰਘ ਗਿੱਲ,ਨਵਦੀਪ ਕੁਮਾਰ,ਸੁਖਦੇਵ ਸਿੰਘ ਹਠੂਰ, ਬਲਜੀਤ ਸਿੰਘ, ਦਲਜੀਤ ਸਿੰਘ, ਜਸਬੀਰ ਸਿੰਘ, ਹਰਨਾਮ ਸਿੰਘ,ਸੁਖਦੇਵ ਸਿੰਘ ਜੱਟਪੁਰੀ, ਗੁਰਮੀਤ ਸਿੰਘ, ਉਰਸ਼ਵਿੰਦਰ ਸਿੰਘ, ਕਪਿਲ ਕੁਮਾਰ, ਕੰਨਗੋ ਦਲੀਪ ਸਿੰਘ,ਅਵਤਾਰ ਸਿੰਘ ਆਦਿ ਹਾਜ਼ਰ ਸਨ