26 ਨੂੰ ਪਿੰਡਾਂ ਚ ਕਾਲਾ ਦਿਨ ਮਨਾ ਕੇ ਕੇਂਦਰ ਸਰਕਾਰ ਦੇ ਪੁਤਲੇ ਫੂਕੇ ਜਾਣਗੇ:ਪ੍ਰਧਾਨ ਕਿਰਨਦੀਪ ਕੌਰ ਤਲਵੰਡੀ ਮੱਲ੍ਹੀਆਂ

ਸਿੱਧਵਾਂ ਬੇਟ (ਜਸਮੇਲ ਗ਼ਾਲਿਬ)

ਸੰਯੁਕਤ ਕਿਸਾਨ ਮੋਰਚੇ ਵੱਲੋਂ 26ਮਈ ਨੂੰ ਕਾਲਾ ਦਿਨ ਮਨਾਉਣ ਦਿੱਤੇ ਸੱਦੇ ਤਹਿਤ ਅੱਜ ਕਿਸਾਨ ਉਗਰਾਹਾਂ ਦੀ ਜਥੇਬੰਦੀ ਦੇ ਪ੍ਰਧਾਨ ਕਿਰਨਦੀਪ ਕੌਰ ਤਲਵੰਡੀ ਮੱਲ੍ਹੀਆਂ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ  ਇਸ ਦਿਨ ਆਪਣੇ ਘਰਾਂ ਤੇ ਕਾਲੇ ਝੰਡੇ ਲਗਾ ਕੇ ਰੋਸ ਪ੍ਰਗਟਾਇਆ ਜਾਏ।ਉਨ੍ਹਾਂ ਆਖਿਆ ਹੈ ਕਿ 26 ਮਈ ਨੂੰ ਕਿਸਾਨ ਵਿਰੋਧੀ ਕਾਲੇ ਕਾਨੂੰਨ ਖ਼ਿਲਾਫ਼ ਪੇਸ਼ਕਸ਼ ਕਰਦਿਆਂ ਨੂੰ  6 ਮਹੀਨੇ ਪੂਰੇ ਹੋ ਜਾਣਗੇ ਅਤੇ ਕੇਂਦਰ ਦੀ ਮੋਦੀ ਸਰਕਾਰ ਦੇ 7 ਸਾਲ ਪੂਰੇ ਹੋ ਰਹੇ ਹਨ ਜਿਸ ਦੇ ਰੋਸ ਵਜੋਂ ਸੰਯੁਕਤ ਕਿਸਾਨ ਮੋਰਚੇ ਵੱਲੋਂ ਇਸ ਦਿਨ ਨੂੰ ਕਾਲੇ ਦਿਨ ਵਜੋਂ ਮਨਾਉਣ ਦਾ ਸੱਦਾ ਦਿੱਤਾ ਗਿਆ ਹੈ ਪ੍ਰਧਾਨ ਕਿਰਨਦੀਪ ਕੌਰ ਤਲਵੰਡੀ ਮੱਲੀਆਂ ਨੇ ਕਿਹਾ ਕਿ ਮੋਦੀ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਕਾਰਨ ਲੋਕਾਂ ਦਾ ਜਿਊਣਾ ਮੁਸ਼ਕਲ ਹੋ ਗਿਆ ਉਕਤ ਆਗੂ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨਮੰਤਰੀ ਮੋਦੀ ਦੀ ਅਗਵਾਈ ਵਾਲੀ ਸਰਕਾਰ ਦੇਸ਼ ਲਈ ਕਾਲਾ ਦੌਰ ਮੰਨਿਆ ਜਾਵੇਗਾ।ਉਨ੍ਹਾਂ ਕਿਹਾ ਲੋਕਾਂ ਨੂੰ ਅਪੀਲ ਕੀਤੀ ਕਿ 26 ਮਈ ਨੂੰ ਸਮੂਹ ਲੋਕਾਂ ਨੂੰ ਆਪਣੇ ਘਰਾਂ ਤੇ ਕਾਲੇ ਝੰਡੇ ਲਗਾਉਣ ਦੀ ਅਪੀਲ ਕੀਤੀ ਉਨ੍ਹਾਂ ਕਿਹਾ ਕਿ ਇਸ ਦਿਨ ਕੇਂਦਰ ਦੀ ਮੋਦੀ ਸਰਕਾਰ ਦੇ ਪਿੰਡਾਂ ਚ ਪੁਤਲੇ ਫੂਕੇ ਜਾਣਗੇ।ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੇ ਅਡ਼ੀਅਲ  ਰਵੱਈਏ ਕਾਰਨ ਕਿਸਾਨ ਮਜ਼ਦੂਰ ਦਿੱਲੀ ਦੇ ਬਾਰਡਰਾਂ ਤੇ ਪਿਛਲੇ ਛੇ ਮਹੀਨਿਆਂ ਤੋਂ ਬੈਠੇ ਹਨ ।ਜਿਨ੍ਹਾਂ ਨੂੰ ਬਦਨਾਮ ਕਰਨ ਲਈ ਕੇਂਦਰ ਸਰਕਾਰ ਨੇ ਪੂਰਾ ਤਾਣ ਲਾਇਆ ਕਿਸਾਨ ਅਤੇ ਮਜ਼ਦੂਰ ਸ਼ਾਂਤੀਮਈ ਢੰਗ ਨਾਲ ਜੰਗ ਲੜ ਰਹੇ ਹਨ ।ਇਸ ਸਮੇਂ ਉਨ੍ਹਾਂ ਕਿਹਾ ਕਿ 26 ਮਈ ਨੂੰ ਆਪਣੇ ਘਰਾਂ ਦੇ ਉੱਪਰ ਕਾਲੇ ਝੰਡੇ ਲਾਏ ਜਾਣ ਅਤੇ ਮੋਦੀ ਸਰਕਾਰ ਦੇ ਪੁਤਲੇ ਫੂਕੇ ਜਾਣ