ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਚ 26 ਮਈ ਨੂੰ ਕਾਲਾ ਦਿਵਸ ਮਨਾਇਆ ਜਾਵੇ: ਹਰਵਿੰਦਰ ਸਿੰਘ ਖੇਲਾ ਅਮਰੀਕਾ

ਸਿੱਧਵਾਂ ਬੇਟ (ਜਸਮੇਲ ਗ਼ਾਲਿਬ)ਕੇਂਦਰ ਦੀ ਭਾਜਪਾ ਹਕੂਮਤ ਵੱਲੋਂ ਧੱਕੇ ਨਾਲ ਲਿਆਂਦੇ ਜਾ ਰਹੇ ਖੇਤੀ ਵਿਰੋਧੀ ਕਾਲੇ ਕਾਨੂੰਨ ਨੂੰ ਰੱਦ ਕਰਵਾਉਣ ਲਈ 26ਮਈ ਨੂੰ ਕਾਲਾ ਦਿਵਸ ਮਨਾਇਆ ਜਾ ਰਿਹਾ ਹੈ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅਮਰੀਕਾ ਤੋਂ ਟੈਲੀਫੋਨ ਰਾਹੀਂ ਹਰਵਿੰਦਰ ਸਿੰਘ ਖੇਲਾ ਸ਼ੇਰਪੁਰ ਨੇ ਕਿਸਾਨਾਂ ਦੇ ਹੱਕ ਵਿਚ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤੇ ।ਖੇਲਾ ਨੇ ਕਿਹਾ ਹੈ ਕਿ ਪਿਛਲੇ ਛੇ ਮਹੀਨਿਆਂ ਤੋਂ ਦਿਨ ਰਾਤ ਦਾ ਧਰਨਾ ਦਿੱਲੀ ਵਿੱਚ ਜਾਰੀ ਹੈ ਇਸ ਤੋਂ ਇਲਾਵਾ ਬਾਡਰਾਂ ਤੇ 26 ਮਈ ਨੂੰ ਛੇ ਮਹੀਨੇ ਪੂਰੇ ਹੋਣ ਜਾ ਰਹੇ ਹਨ ਇੰਨੇ ਲੰਮੇ ਲੰਮੇ ਚੱਲ ਰਹੇ ਸੰਘਰਸ਼ ਦੌਰਾਨ ਸਰਕਾਰ ਅਤੇ ਕਿਸਾਨਾਂ ਵਿਚਕਾਰ ਗਿਆਰਾਂ ਮੀਟਿੰਗਾਂ ਹੋਈਆਂ ਜਿਨ੍ਹਾਂ ਵਿੱਚ ਕਿਸਾਨ ਆਗੂਆਂ ਵੱਲੋਂ ਖੇਤੀ   ਵਿਰੁੱਧ ਲਿਆਂਦੇ ਜਾ ਰਹੇ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਅਤੇ ਸਰਕਾਰੀ ਖਰੀਦ ਜਾਰੀ ਰੱਖਣ ਸਬੰਧੀ  ਅਤੇ ਐੱਮ ਐੱਸ ਪੀ ਦੀ ਗਾਰੰਟੀ ਦੀ ਮੰਗ ਕੀਤੀ ਗਈ। ਪਰ ਸਰਕਾਰ ਇਨ੍ਹਾਂ ਮੰਗਾਂ ਤੋਂ ਪੱਲਾ ਝਾੜਦੀ ਦਿਖਾਈ ਹੀ ਦਿੱਤੀ ਇਨ੍ਹਾਂ ਗਿਆਰਾਂ ਮੀਟਿੰਗਾਂ ਕਰਨ ਤੋਂ ਬਾਅਦ ਸਰਕਾਰ ਵੱਲੋਂ ਕਿਸਾਨ ਆਗੂਆਂ ਨਾਲ ਕੋਈ ਮੀਟਿੰਗ ਨਹੀਂ ਰੱਖੀ ਗਈ ਇਸ ਲਈ ਸੰਯੁਕਤ ਮੋਰਚੇ 26 ਮਈ ਨੂੰ ਕਾਲਾ ਦਿਵਸ ਮਨਾਉਣ ਦਾ ਫ਼ੈਸਲਾ ਕੀਤਾ ਗਿਆ ਹੈ ਸੰਯੁਕਤ ਮੋਰਚੇ ਦੇ ਫ਼ੈਸਲੇ ਨੂੰ ਲਾਗੂ ਕਰਦੇ ਹੋਏ 26 ਮਈ ਨੂੰ ਸਾਰੇ ਪਿੰਡਾਂ  ਆਪਣੇ ਘਰਾਂ ਅਤੇ  ਆਵਾਜਾਈ ਦੇ ਸਾਧਨਾਂ ਤੇ ਕਾਲੀਆਂ ਝੰਡੀਆਂ ਲਾ ਕੇ ਕਾਲਾ ਦਿਵਸ ਮਨਾਇਆ ਜਾਵੇ ।ਉਨ੍ਹਾਂ ਕਿਹਾ ਕਿ  ਮੋਦੀ ਦੇ ਪੁਤਲੇ ਫੂਕੇ ਜਾਣ ਅਤੇ ਚੱਲ ਰਹੇ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇ।