You are here

ਪਿੰਡ ਨੱਥੋਵਾਲ ਵਿਖੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ

ਰਾਏਕੋਟ /ਲੁਧਿਆਣਾ -ਮਈ 2021 - (ਗੁਰਸੇਵਕ ਸਿੰਘ ਸੋਹੀ)-

ਹਲਕਾ ਰਾਏਕੋਟ ਦੇ ਪਿੰਡ ਸੱਦੋਵਾਲ ਵਿਖੇ ਨਰੇਗਾ ਮਜ਼ਦੂਰਾਂ ਦੇ ਸੰਯੁਕਤ ਕਿਸਾਨ ਮੋਰਚੇ ਦੇ ਐਲਾਨ ਨਾਮੇ ਦੇ ਮੁਤਾਬਕ ਮੋਦੀ ਸਰਕਾਰ ਦੀਆਂ ਬੇਰੁਜ਼ਗਾਰੀ ਮਹਿੰਗਾਈ ਤੇ ਭੁੱਖਮਰੀ ਵਧਾਉਣ ਵਾਲੀਆਂ ਨੀਤੀਆਂ ਮਜ਼ਦੂਰ ਪੱਖੀ ਕਿਰਤ ਕਾਨੂੰਨ ਤੋੜਨਾ ਲੋਕ ਵਿਰੋਧੀ ਕਾਲੇ ਕਾਨੂੰਨ ਬਣਾਉਣਾ 3 ਖੇਤੀ ਵਿਰੋਧੀ ਕਾਨੂੰਨ ਪਾਸ ਕਰਨ ਵਿਰੁੱਧ ਰੋਸ ਮੁਜ਼ਾਹਰਾ ਕਰਕੇ ਮੋਦੀ ਸਰਕਾਰ ਦਾ ਪੁਤਲਾ ਸਾੜਿਆ ਗਿਆ।ਮਜ਼ਦੂਰਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਦਿਹਾਤੀ ਮਜ਼ਦੂਰ ਸਭਾ ਦੇ ਜ਼ਿਲ੍ਹਾ ਪ੍ਰਧਾਨ ਪ੍ਰਕਾਸ਼ ਸਿੰਘ ਨੱਥੋਵਾਲ ਨੇ ਕਿਹਾ ਕਿ ਮੋਦੀ ਸਰਕਾਰ ਨੇ 7 ਸਾਲ ਦੇ ਰਾਜ ਦੇ ਦੌਰਾਨ ਲੋਕ ਵਿਰੋਧੀ ਕਾਲੇ ਕਾਨੂੰਨ ਬਣਾ ਕੇ ਦੇਸ ਅੰਦਰ ਭ੍ਰਿਸ਼ਟਾਚਾਰ,ਮਹਿੰਗਾਈ, ਬੇਰੁਜ਼ਗਾਰੀ ਤੇ ਭੁੱਖਮਰੀ ਵਿੱਚ ਵਾਧਾ ਹੋਇਆ ਹੈ।ਮੋਦੀ ਸਰਕਾਰ ਨੇ ਦੇਸ਼ ਦੀ ਆਮਦਨ ਵਧਾਉਣ ਅਤੇ ਲੋਕਾਂ ਨੂੰ ਰੁਜ਼ਗਾਰ ਦੇਣ ਵਾਲੇ ਸਰਕਾਰੀ ਪਬਲਿਕ ਅਦਾਰਿਆਂ ਨੂੰ ਸਰਮਾਏਦਾਰ ਕਾਰਪੋਰੇਟ ਪ੍ਰਾਈਵੇਟ ਘਰਾਣਿਆਂ ਨੂੰ ਵੇਚਿਆ ਗਿਆ ਹੈ। ਮੋਦੀ ਦੀ ਕੇਂਦਰ ਸਰਕਾਰ ਵਲੋਂ ਵਿੱਦਿਆ ਸਿਹਤ ਸਹੂਲਤਾਂ ਅਤੇ ਰੁਜ਼ਗਾਰ ਦੇਣ ਤੋਂ ਪੂਰੀ ਤਰ੍ਹਾਂ ਭੱਜ ਚੁੱਕੀ ਹੈ ।ਸਰਕਾਰੀ ਹਸਪਤਾਲਾਂ ਵਿੱਚ ਲੋੜੀ ਦੇ ਸਟਾਪ ਬੈੱਡ, ਦਵਾਈਆਂ ਲੈਬਾਰਟਰੀਆਂ ਵਿਚ ਟੈਸਟ ਕਰਨ ਵਾਲੀਆਂ ਮਸ਼ੀਨਾਂ ਨਾ ਹੋਣ, ਗ਼ਰੀਬ ਲੋਕ ਸਿਹਤ ਸਹੂਲਤਾਂ ਤੋਂ ਵਾਂਝੇ ਹੋਣ ਕਾਰਨ, ਹਰ ਰੋਜ਼ ਮੌਤ ਦਰ ਵਧ ਰਹੀ ਹੈ। ਪੇਂਡੂ ਨਰੇਗਾ ਮਜ਼ਦੂਰਾਂ ਨੂੰ ਰੁਜ਼ਗਾਰ ਨਾ ਮਿਲਣ ਕਾਰਨ ਦੋ ਡੰਗ ਦੀ ਰੁੱਖੀ ਰੋਟੀ ਢਿੱਡ ਭਰਨ ਤੋਂ ਮੁਥਾਜ ਹੋ ਰਹੇ ਹਨ। ਕੋਰੋਨਾ ਵਾਇਰਸ ਕਾਰਨ ਪੇਂਡੂ ਤੇ ਸ਼ਹਿਰੀ ਨਿਰਮਾਣ, ਉਸਾਰੀ, ਮਜ਼ਦੂਰਾਂ, ਰੇੜੀ, ਫੜ੍ਹੀ ਅਤੇ ਛੋਟੇ ਦੁਕਾਨਦਾਰਾਂ ਦਾ ਜਿਊਣਾ ਦੁੱਭਰ ਹੋ ਰਿਹਾ ਹੈ ।ਛੋਟੇ ਕਾਰੋਬਾਰੀਆਂ ਦੇ ਰੁਜ਼ਗਾਰ ਧੰਦੇ ਪੂਰੀ ਤਰ੍ਹਾਂ ਖ਼ਤਮ ਹੋ ਗਏ ਹਨ। ਖੇਤੀ ਵਿਰੋਧੀ 3 ਕਾਲੇ ਕਾਨੂੰਨ ਪਾਸ ਕਰਕੇ ਛੋਟੇ ਕਿਸਾਨਾਂ ਦੀਆਂ ਜ਼ਮੀਨਾਂ ਤੇ ਮਜ਼ਦੂਰਾਂ ਛੋਟੇ ਦੁਕਾਨਦਾਰਾਂ ਤੋਂ ਰੁਜ਼ਗਾਰ ਤੇ ਰੋਟੀ ਖੋਹੀ ਜਾ ਰਹੀ ਹੈ। ਇਸ ਲਈ 85 ਪ੍ਰਤੀਸ਼ਤ ਜਨਤਾ ਨੂੰ ਮੋਦੀ ਸਰਕਾਰ ਦੀਆਂ ਲੋਕ ਵਿਰੋਧੀ ਕਾਲੇ ਕਾਨੂੰਨਾਂ ਵਿਰੁੱਧ ਜਥੇਬੰਦ ਹੋ ਕੇ ਡਟਕੇ ਲੜਨ ਦੀ ਅਪੀਲ ਕੀਤੀ ਜਾ ਰਹੀ ਹੈ ਜਥੇਬੰਦੀ ਦੇ ਪਿੰਡ ਇਕਾਈ ਆਗੂ ਬਲੌਰ ਸਿੰਘ ਅਤੇ ਮੇਜਰ ਸਿੰਘ ਨੇ ਸੰਬੋਧਨ ਕੀਤਾ। ਇਸ ਮੌਕੇ ਕਰਮਜੀਤ ਸਿੰਘ, ਬਲਦੇਵ ਸਿੰਘ, ਗੁਰਮੇਲ ਸਿੰਘ, ਪਿਆਰਾ ਸਿੰਘ, ਇੰਦਰਜੀਤ ਕੌਰ, ਪਰਮਜੀਤ ਕੌਰ, ਬਲਜੀਤ ਕੌਰ, ਛਿੰਦਰ ਕੌਰ, ਮਨਜੀਤ ਕੌਰ ਆਦਿ ਹਾਜ਼ਰ ਸਨ ।