ਸਿੱਧਵਾਂ ਬੇਟ (ਜਸਮੇਲ ਗ਼ਾਲਿਬ)
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸਾਬਕਾ ਵਿਧਾਇਕ ਐਸਆਰ ਕਲੇਰ ਨੂੰ ਪਾਰਟੀ ਦਾ ਕੌਮੀ ਮੀਤ ਪ੍ਰਧਾਨ ਥਾਪੇ ਜਾਣ ਤੇ ਵਧਾਈ ਦੇਣ ਵਾਲਿਆਂ ਦਾ ਤਾਂਤਾ ਲੱਗਾ ਹੋਇਆ ਹੈ।ਕਲੇਰ ਨੂੰ ਕੌਮੀ ਮੀਤ ਪ੍ਰਧਾਨ ਥਾਪੇ ਜਾਣ ਤੇ ਅਕਾਲੀ ਵਰਕਰਾਂ ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।ਇਸ ਸਮੇਂ ਅਕਾਲੀ ਦਲ ਦੇ ਸੀਨੀਅਰ ਆਗੂ ਸਰਤਾਜ ਸਿੰਘ ਗਾਲਿਬ ਨੇ ਕਿਹਾ ਹੈ ਕਿ ਪਾਰਟੀ ਹਾਈਕਮਾਨ ਦੇ ਪਾਰਟੀ ਦੇ ਅਣਥੱਕ ਮਿਹਨਤੀ ਤੇ ਜੁਝਾਰੂ ਆਗੂ ਐਸ. ਆਰ. ਕਲੇਰ ਨੂੰ ਪਾਰਟੀ ਦਾ ਵੱਡਾ ਅਹੁਦਾ ਦੇ ਕੇ ਜਿਹੜਾ ਮਾਣ ਬਖ਼ਸ਼ਿਆ ਅਸੀਂ ਉਸਦੇ ਰਿਣੀ ਰਹਾਂਗੇ।ਇਸ ਸਮੇਂ ਬਲਵਿੰਦਰ ਸਿੰਘ ਕਾਕਾ, ਸੁਰਿੰਦਰਪਾਲ ਸਿੰਘ ਫੌਜੀ,ਸੁਰਜੀਤ ਸਿੰਘ,ਇੰਦਰਜੀਤ ਸਿੰਘ,ਆਦਿ ਹਾਜ਼ਰ ਸਨ