ਸਿੱਧਵਾਂ ਬੇਟ (ਜਸਮੇਲ ਗ਼ਾਲਿਬ) ਕੇਂਦਰ ਕਾਲੇ ਕਾਨੂੰਨ ਰੱਦ ਕਰੇ ਕੇਂਦਰ ਦੀ ਮੋਦੀ ਸਰਕਾਰ ਵਿਰੁੱਧ ਕਿਸਾਨ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਸੰਘਰਸ਼ ਕਰ ਰਹੇ ਹਨ ਇਸ ਸੰਘਰਸ਼ ਚ 400 ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ ਪਰ ਮੋਦੀ ਸਰਕਾਰ ਆਪਣੇ ਹੰਕਾਰ ਨੂੰ ਛੱਡ ਨਹੀਂ ਰਹੀ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਕਿਸਾਨ ਆਗੂ ਕਿਰਨਦੀਪ ਕੌਰ ਤਲਵੰਡੀ ਮੱਲੀਆਂ ਨੇ ਮੋਦੀ ਸਰਕਾਰ ਨੂੰ ਨਸੀਹਤ ਦਿੰਦਿਆਂ ਕਿਹਾ ਹੈ ਕਿ ਇਹ ਕਾਨੂੰਨ ਬਿਨਾਂ ਸ਼ਰਤ ਰੱਦ ਕੀਤੇ ਜਾਣੇ ਚਾਹੀਦੇ ਹਨ । ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਦਾ ਅੰਨਦਾਤਾ ਹੀ ਰੁੜ੍ਹ ਗਿਆ ਤਾਂ ਹੋਰ ਕਿਸੇ ਦਾ ਕੀ ਹਾਲ ਹੋਵੇਗਾ ।ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਬਿਨਾਂ ਕਿਸੇ ਦੇਰੀ ਇਹ ਕਾਲੇ ਕਾਨੂੰਨ ਨੂੰ ਰੱਦ ਕਰੇ ਤਾਂ ਜੋ ਕਿਸਾਨ ਖੁਸ਼ਹਾਲ ਹੋ ਸਕੇ ਉਨ੍ਹਾਂ ਕਿਹਾ ਕਿ ਜੇਕਰ ਛੇ ਮਹੀਨਿਆਂ ਦੇ ਉੱਪਰ ਸਮੇਂ ਲੰਘ ਜਾਣ ਦੇ ਬਾਵਜੂਦ ਮੋਦੀ ਸਰਕਾਰ ਦੇ ਕੰਨ ਤੇ ਜੂੰ ਨਹੀਂ ਸਰਕਦੀ ਰੱਬ ਹੀ ਰਾਖਾ ਪਰ ਕੇਂਦਰ ਸਰਕਾਰ ਨੂੰ ਸੋਚਣਾ ਚਾਹੀਦਾ ਹੈ ਕਿ ਕਿਸਾਨਾਂ ਦੇ ਨਾਂ ਰਹੀ ਸਰਕਾਰਾਂ ਰਾਜ ਕਰ ਸਕਦੀਆਂ ਹਨ