ਅਜੀਤਵਾਲ (ਬਲਵੀਰ ਸਿੰਘ ਬਾਠ )ਮੋਗੇ ਜ਼ਿਲ੍ਹੇ ਦੇ ਇਤਿਹਾਸਕ ਪਿੰਡ ਚੂੜਚੱਕ ਵਿਖੇ ਸਾਬਕਾ ਸਰਪੰਚ ਕੁਲਦੀਪ ਸਿੰਘ ਦੀ ਅੰਤਮ ਅਰਦਾਸ ਮੌਕੇ ਭੋਗ ਤੇ ਹਾਜ਼ਰੀ ਲਗਵਾਉਣ ਪਹੁੰਚੇ ਸੰਤ ਬਾਬਾ ਕੇਵਲ ਸਿੰਘ ਦੀ ਖੁਰਾਲਗਡ਼੍ਹ ਵਾਲਿਆਂ ਨੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਪਰਿਵਾਰ ਨੂੰ ਅਸ਼ੀਰਵਾਦ ਦਿੱਤਾ ਬਾਬਾ ਕੇਵਲ ਸਿੰਘ ਨੇ ਕਿਹਾ ਕਿ ਸਾਬਕਾ ਸਰਪੰਚ ਕੁਲਦੀਪ ਸਿੰਘ ਦੀ ਬੇਵਕਤੀ ਮੌਤ ਨਾਲ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਜਿਸ ਨੂੰ ਕਦੇ ਪੂਰਾ ਨਹੀਂ ਕੀਤਾ ਜਾ ਸਕਦਾ ਪਰ ਉਨ੍ਹਾਂ ਪਰਿਵਾਰਵੀ ਚੜ੍ਹਦੀ ਕਲਾ ਲਈ ਬੈਂਗਲੁਰੂ ਪਰਮਾਤਮਾ ਦੇ ਚਰਨਾਂ ਵਿੱਚ ਅਰਦਾਸ ਬੇਨਤੀ ਕੀਤੀ ਉਨ੍ਹਾਂ ਅੱਗੇ ਕਿਹਾ ਕਿ ਉਸ ਅਕਾਲ ਪੁਰਖ ਦਾ ਭਾਣਾ ਮੰਨ ਕੇ ਸਾਬਕਾ ਸਰਪੰਚ ਸਵਰਗੀ ਕੁਲਦੀਪ ਸਿੰਘ ਦੀ ਸੋਚ ਨੂੰ ਅੱਗੇ ਤੋਰਦੇ ਹੋਏ ਪਰਿਵਾਰ ਸਰਬੱਤ ਦੇ ਭਲੇ ਲਈ ਅਤੇ ਸਮਾਜ ਸੇਵਾ ਲਈ ਅੱਗੇ ਆਵੇ ਅਤੇ ਚੰਗੇ ਕੰਮਾਂ ਲਈ ਵਿਚਰੀਏ ਇਹੀ ਸਵਰਗੀ ਸਾਬਕਾ ਸਰਪੰਚ ਕੁਲਦੀਪ ਸਿੰਘ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ