ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਭਾਜਪਾ ਨੇਤਾ ਦੇ ਘਰ ਦੇ ਬਾਹਰ ਕਾਲੇ ਕਨੂੰਨ ਦੀਆਂ ਕਾਪੀਆਂ ਸਾੜ ਕੇ ਕੀਤਾ ਗਿਆ ਰੋਸ਼ ਪ੍ਰਦਸ਼ਨ-Video

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਭਾਜਪਾ ਨੇਤਾ ਦੇ ਘਰ ਦੇ ਬਾਹਰ ਕਾਲੇ ਕਨੂੰਨ ਦੀਆਂ ਕਾਪੀਆਂ ਸਾੜ ਕੇ ਕੀਤਾ ਗਿਆ ਰੋਸ਼ ਪ੍ਰਦਸ਼ਨ, ਪਾਈਆ ਮੋਦੀ ਸਰਕਾਰ ਨੂੰ ਰੱਜ ਕੇ ਲਾਹਨਤਾਂ

ਸੰਯੁਕਤ ਕਿਸਾਨ ਮੋਰਚੇ ਦੇ ਐਲਾਨ ਤੇ ਅੱਜ ਕਿਸਾਨ ਜਥੇਬੰਦੀਆਂ ਵੱਲੋਂ  ਭਾਜਪਾ ਦੇ ਲੀਡਰਾਂ ਦੇ ਘਰਾਂ ਤੇ ਭਾਜਪਾ ਦਫਤਰਾਂ ਦੇ ਬਾਹਰ ਕਾਲੇ ਖੇਤੀ ਕਾਨੂੰਨਾਂ ਦੀਆਂ ਸਾੜੀਆਂ ਕਾਪੀਆਂ ਸਾੜ ਕੇ ਕੀਤਾ ਗਿਆ ਰੋਸ਼ ਪ੍ਰਦਸ਼ਨ

ਸੰਯੁਕਤ ਕਿਸਾਨ ਮੋਰਚੇ ਦੇ ਐਲਾਨ ਤੇ ਅੱਜ ਕਿਸਾਨ ਜਥੇਬੰਦੀਆਂ ਵੱਲੋਂ  ਭਾਜਪਾ ਦੇ ਲੀਡਰਾਂ ਦੇ ਘਰਾਂ ਤੇ ਭਾਜਪਾ ਦਫਤਰਾਂ ਦੇ ਬਾਹਰ ਕਾਲੇ ਖੇਤੀ ਕਾਨੂੰਨਾਂ ਦੀਆਂ ਸਾੜੀਆਂ ਕਾਪੀਆਂ ਸਾੜ ਕੇ ਰੋਸ਼ ਪ੍ਰਦਸ਼ਨ ਕੀਤਾ ਗਿਆ,ਇਸੇ ਦੇ ਚਲਦੇ ਅੱਜ ਗੁਰੂਨਗਰੀ ਅੰਮ੍ਰਿਤਸਰ ਵਿਖੇ ਵੀ ਵੱਖ ਵੱਖ ਕਿਸਾਨ ਜਥੇਬੰਦੀਆਂ ਵੱਲੋਂ ਭਾਜਪਾ ਦੇ ਲੀਡਰਾਂ ਅਤੇ ਭਾਜਪਾ ਦੇ  ਦਫ਼ਤਰ ਦੇ ਅੱਗੇ ਕਾਲੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਗਈਆਂ,ਇਸੇ ਦੇ ਤਹਿਤ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋ ਅੱਜ ਪੰਜਾਬ ਭਰ ਵਿੱਚ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਗਈਆਂ। ਅੰਮ੍ਰਿਤਸਰ ਵਿਖੇ ਜਥੇਬੰਦੀ ਵੱਲੋਂ ਭਾਜਪਾ ਦੇ ਸੀਨੀਅਰ ਨੇਤਾ ਰਜਿੰਦਰ ਮੋਹਨ ਛੀਨਾ ਦੇ ਘਰ ਦੇ ਬਾਹਰ ਵੱਡੇ ਇਕੱਠ ਕਰਕੇ ਹਜਾਰਾਂ ਕਿਸਾਨਾਂ ਮਜਦੂਰਾਂ ਵੱਲੋ ਕਾਲੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ।ਇਸ ਮੁਜਾਹਰੇ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਵਿਸ਼ਵ ਵਪਾਰ ਸੰਸਥਾ, ਮੁਦਰਾ ਕੋਸ਼ ਫੰਡ,ਵਰਲਡ ਬੈਂਕ ਦੀਆਂ ਸਾਮਰਾਜ ਪੱਖੀ ਨੀਤੀਆਂ ਲਾਗੂ ਕਰਕੇ ਮੋਦੀ ਸਰਕਾਰ ਕਾਰਪੋਰੇਟ ਪੱਖੀ ਏਜੰਡਾ ਪੂਰੇ ਜੋਰ ਨਾਲ ਕਿਸਾਨਾਂ ਮਜਦੂਰਾਂ ਉੱਤੇ ਥੋਪ ਰਹੀ ਹੈ।ਭਾਰਤ ਵਿੱਚ ਲੋਕਤੰਤਰ ਦਾ ਘਾਣ ਕਰਕੇ ਅੰਬਾਨੀ, ਅਡਾਨੀ ਨੂੰ ਖੁਸ਼ ਕੀਤਾ ਜਾ ਰਿਹਾ ਹੈ।ਅੱਜ ਕਾਨੂੰਨ ਬਣੇ ਨੂੰ 1 ਸਾਲ ਹੋ ਗਿਆ ਹੈ,ਪੂਰੇ ਦੇਸ਼ ਨੇ ਵੱਖ ਵੱਖ ਤਰੀਕਿਆਂ ਨਾਲ ਮੋਦੀ ਸਰਕਾਰ ਦੇ ਖਿਲਾਫ ਅਵਾਜ ਉਠਾਈ ਹੈ। ਕੇਂਦਰ ਸਰਕਾਰ ਦੇਸ਼ ਦੇ ਅੰਨਦਾਤਾ ਦੀ ਅਵਾਜ ਸੁਣਨ ਦੀ ਬਜਾਏ ਉਸਨੂੰ ਬਦਨਾਮ ਕਰਨ,ਅੰਦੋਲਨ ਨੂੰ ਤਾਰਪੀਡੋ ਕਰਨ ਵਿੱਚ ਲੱਗੀ ਹੋਈ ਹੈ।ਭਾਰਤ ਸਰਕਾਰ ਦੇ ਤਾਨਾਸ਼ਾਹੀ ਰਵੱਈਏ ਖਿਲਾਫ ਜਿੱਤ ਤੱਕ ਇਹ ਅੰਦੋਲਨ ਜਾਰੀ ਰੱਖਾਂਗੇ।

ਪੱਤਰਕਾਰ ਹਰਜੀਤ ਸਿੰਘ ਗਰੇਵਾਲ ਦੀ ਵਿਸ਼ੇਸ਼ ਰਿਪੋਰਟ

Facebook Link : https://fb.watch/5YEzXhjhpT/