ਸਿੱਧਵਾਂ ਬੇਟ (ਜਸਮੇਲ ਗ਼ਾਲਿਬ)
ਇੱਥੋਂ ਥੋੜ੍ਹੀ ਦੂਰ ਪਿੰਡ ਗਾਲਿਬ ਕਲਾਂ ਦੇ ਹਰਮ ਗ਼ਾਲਿਬ ਨੂੰ ਪਿਛਲੇ ਲੰਮੇ ਸਮੇਂ ਤੋਂ ਪਾਰਟੀ ਲਈ ਈਮਾਨਦਾਰੀ ਨਾਲ ਸਖ਼ਤ ਮਿਹਨਤ ਕਰਨ ਤੇ ਯੂਥ ਕਾਂਗਰਸ ਦੇ ਸੂਬਾ ਪ੍ਰਧਾਨ ਵਰਿੰਦਰ ਸਿੰਘ ਢਿੱਲੋਂ ਵੱਲੋਂ ਯੂਥ ਕਾਂਗਰਸੀ ਆਗੂ ਹਰਮਨ ਸਿੰਘ ਗਾਲਿਬ ਨੂੰ ਹਲਕਾ ਜਗਰਾਉਂ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।ਚੰਡੀਗੜ੍ਹ ਯੂਥ ਕਾਂਗਰਸ ਦੇ ਦਫ਼ਤਰ ਚ ਸੂਬਾ ਪ੍ਰਧਾਨ ਢਿੱਲੋਂ ਨੇ ਹਰਮਨ ਗਾਲਿਬ ਨੂੰ ਨਿਯੁਕਤੀ ਪੱਤਰ ਦਿੰਦਿਆਂ ਕਿਹਾ ਕਿ ਇਹ ਹਰਮਨ ਗਾਲਿਬ ਨੇ ਪਾਰਟੀ ਲਈ ਈਮਾਨਦਾਰੀ ਅਤੇ ਬਹੁਤ ਹੀ ਵਧੀਆ ਪਿਛਲੇ ਸਮੇਂ ਦੇ ਵਿੱਚ ਪਾਰਟੀ ਲਈ ਕੰਮ ਕੀਤੇ ਹਨ ।ਇਸ ਸਮੇਂ ਨਵੇਂ ਨਿਯੁਕਤ ਪ੍ਰਧਾਨ ਹਰਮਨ ਗਾਲਿਬ ਨੇ ਸੂਬਾ ਪ੍ਰਧਾਨ ਬਰਿੰਦਰ ਢਿੱਲੋਂ ਅਤੇ ਜ਼ਿਲ੍ਹਾ ਲੁਧਿਆਣਾ ਦੇ ਲੱਕੀ ਸੰਧੂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਇਸ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਈਮਾਨਦਾਰੀ ਅਤੇ ਲਗਨ ਨਾਲ ਨਿਭਾਉਣਗੇ ਇਸ ਸਮੇਂ ਹਰਮਨ ਗਾਲਿਬ ਨੇ ਕਿਹਾ ਹੈ ਕਿ 2022ਵਿਧਾਨ ਸਭਾ ਚੋਣਾਂ ਲਈ ਘਰ ਕਾਂਗਰਸ ਦੀਆਂ ਲੋਕ ਪੱਖੀ ਨੀਤੀਆਂ ਘਰ ਘਰ ਜਾ ਕੇ ਲੈ ਕੇ ਜਾਣਗੇ ਉਨ੍ਹਾਂ ਕਿਹਾ ਜਗਰਾਉਂ ਯੂਥ ਕਾਂਗਰਸ ਦੀ ਸਮੁੱਚੀ ਟੀਮ ਦੇ ਸਹਿਯੋਗ ਨਾਲ ਪਿੰਡ ਪਿੰਡ ਦੇ ਨੌਜਵਾਨਾਂ ਨੂੰ ਸ਼ਾਮਲ ਕਰਕੇ ਵਿਸ਼ੇਸ਼ ਮੀਟਿੰਗਾਂ ਕੀਤੀਆਂ ਜਾਣਗੀਆਂ ਅਤੇ ਕਾਂਗਰਸ 2022 ਮਿਸ਼ਨ ਫਤਿਹ ਕੀਤਾ ਜਾਵੇਗਾ ਤੇ ਆਉਣ ਵਾਲੀਆਂ 2022 ਵਿੱਚ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਦੀ ਸਰਕਾਰ ਬਣਾਈ ਜਾਵੇਗੀ।ਇਸ ਸਮੇਂ ਪ੍ਰਧਾਨ ਹਰਮਨ ਗਾਲਿਬ ਨੂੰ ਨਿਯੁਕਤ ਹੋਣ ਤੇ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ ।