ਮਹਿਲ ਕਲਾਂ /ਬਰਨਾਲਾ -10 ਜੂਨ (ਗੁਰਸੇਵਕ ਸੋਹੀ)-
"ਨਸ਼ਾ ਰੋਕੂ ਟੀਮ ਰਜਿ"ਪਿੰਡ ਮਰਖਈ ਨੇੜੇ ਜ਼ੀਰਾ ਵੱਲੋਂ ਕੋਰੋਨਾ ਦੀਆਂ ਹਦਾਇਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਸਮਾਜ ਸੇਵੀ ਖੇਤਰ ਵਿੱਚ ਚਰਚਾ ਚ ਰਹਿਣ ਵਾਲੀ ਤੇ ਹਰ ਸਮੇਂ ਲੋਕਾਂ ਦੀ ਸੇਵਾ ਲਈ ਤੱਤਪਰ ਰਮਨਦੀਪ ਕੌਰ ਮਰਖਾਈ ਦੀ ਅਗਵਾਈ ਹੇਠ ਇਕ ਸੰਖੇਪ ਪਰ ਪ੍ਰਭਾਵਸ਼ਾਲੀ ਮੀਟਿੰਗ ਦਾ ਆਯੋਜਨ ਕੀਤਾ ਗਿਆ ।ਜਿਸ ਵਿੱਚ ਸਮੁੱਚੇ ਪੰਜਾਬ ਚ ਕੰਮ ਕਰਦੀਆਂ ਵੱਖ ਵੱਖ ਸਮਾਜ ਸੇਵੀ ਸੰਸਥਾਵਾਂ ਦੇ ਆਗੂਆਂ ਨੇ ਸ਼ਿਰਕਤ ਕੀਤੀ ।ਮੀਟਿੰਗ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਅਜੇ ਤੱਕ ਸਜ਼ਾਵਾਂ ਨਾ ਦੇਣ ,ਕੇਂਦਰ ਦੀ ਮੋਦੀ ਸਰਕਾਰ ਵੱਲੋਂ ਲਾਗੂ ਕੀਤੇ ਤਿੰਨ ਖੇਤੀ ਬਿੱਲਾਂ ਦੇ ਵਿਰੋਧ ਚ ਦਿੱਲੀ ਵਿਖੇ ਚੱਲ ਰਹੇ ਸੰਘਰਸ਼ ਅਤੇ ਸਮਾਜ ਸੇਵੀ ਖੇਤਰ ਵਿਚ ਕੰਮ ਕਰਨ ਵਾਲੀਆਂ ਸੰਸਥਾਵਾਂ ਨੂੰ ਆਉਂਦੀਆਂ ਮੁਸ਼ਕਿਲਾਂ ਸਬੰਧੀ ਵਿਸਥਾਰ ਪੂਰਬਕ ਵਿਚਾਰ ਵਟਾਂਦਰਾ ਕੀਤਾ ਗਿਆ ।ਮੀਟਿੰਗ ਨੂੰ ਸੰਬੋਧਨ ਕਰਦਿਆਂ 24 ਘੰਟੇ ਮਦਦ ਕਲੱਬ ਹਲਕਾ ਜੈਤੋ ਦੇ ਮੁੱਖ ਸੇਵਾਦਾਰ ਗੁਰਭੇਜ ਸਿੰਘ ਖ਼ਾਲਸਾ ,ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਪ੍ਰਚਾਰ ਕਮੇਟੀ ਦੇ ਜ਼ਿਲ੍ਹਾ ਸਰਪ੍ਰਸਤ ਲਖਵੀਰ ਸਿੰਘ ਖਾਲਸਾ ਮਹਾਲਮ ,ਪੰਜਾਬ ਐਂਡ ਹਰਿਆਣਾ ਹਾਈ ਕੋਰਟ ਦੇ ਵਕੀਲ ਅਤੇ ਕਾਨੂੰਨੀ ਮਾਹਰ ਕੁਲਦੀਪ ਭੱਟੀ ਜਲੰਧਰ ,ਭੀਮ ਆਰਮੀ ਦੇ ਪ੍ਰਧਾਨ ਰਾਜ ਕੁਮਾਰ ,ਲੋਕ ਭਲਾਈ ਵੈਲਫੇਅਰ ਸੁਸਾਇਟੀ ਮਹਿਲ ਕਲਾਂ ਦੇ ਸੂਬਾ ਪ੍ਰਧਾਨ ਡਾ ਪਰਮਿੰਦਰ ਸਿੰਘ ਹਮੀਦੀ ,ਸੰਮਤੀ ਮੈਂਬਰ ਦਵਿੰਦਰ ਸਿੰਘ ਪ੍ਰੋ ਮੁਕੰਦ ਸਿੰਘ ਚੌਕੀਮਾਨ ਸਵਰਨ ਸਿੰਘ, ਬਲਜਿੰਦਰ ਕੌਰ ਮਾਂਗੇਵਾਲ, ਭਾਈ ਸੁਖਦੇਵ ਸਿੰਘ, ਸਮਾਜ ਪ੍ਰਤੀ ਚਿੰਤਕ ਤੇ ਸਮਾਜ ਸੇਵੀ ਜੀ ਐਸ ਭੁੱਲਰ ਯੂਐਸਏ ਅੰਮ੍ਰਿਤਸਰ ਆਦਿ ਨੇ ਕਿਹਾ ਕਿ ਵੋਟਾਂ ਦੇ ਸਮੇਂ ਸਾਨੂੰ ਰਾਜਸੀ ਪਾਰਟੀਆਂ ਵੱਲੋਂ ਵਰਤਿਆ ਜਾਂਦਾ ਹੈ ਅਤੇ ਕੁਝ ਲੋਕਾਂ ਵੱਲੋ 500 ਤੋਂ ਲੈ ਕੇ 1000 ਰੁਪਏ ਵਿਚ ਆਪਣੀ ਵੋਟ ਵੇਚ ਆਪਣੀ ਕਿਸਮਤ ਚ ਦੁੱਖ ਖ਼ੁਦ ਖ਼ਰੀਦ ਲੈਂਦੇ ਹਾਂ ।ਉਨ੍ਹਾਂ ਕਿਹਾ ਕਿ ਅਸੀਂ ਇਨਕਲਾਬ ਲਿਆਉਣ ਦੀਆਂ ਗੱਲਾਂ ਤਾਂ ਬਹੁਤ ਕਰਦੇ ਹਾਂ। ਪਰ ਸੱਚਾਈ ਇਸ ਤੋਂ ਕੋਹਾਂ ਦੂਰ ਹੈ। ਉਨ੍ਹਾਂ ਕਿਹਾ ਕਿ ਇਨਕਲਾਬੀ ਲਹਿਰ ਲਿਆਉਣ ਲਈ ਸਾਨੂੰ ਖ਼ੁਦ ਨੂੰ ਇਨਕਲਾਬੀ ਬਣਨਾ ਪਵੇਗਾ ।ਉਨ੍ਹਾਂ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਅਸੀਂ ਆਪਣੀ ਝੂਠੀ ਸ਼ੋਹਰਤ ਦੀ ਖਾਤਰ ਗੰਧਲੀ ਹੋ ਚੁੱਕੀ ਰਾਜਨੀਤੀ ਦੇ ਲੀਡਰਾਂ ਦੀ ਹੁਕਮ ਗੁਲਾਮੀ ਕਰਕੇ ਸਮਾਜ ਨੂੰ ਸੁਧਾਰਨ ਦੀਆਂ ਗੱਲਾਂ ਕਰਨ ਦੀ ਸੋਚ ਤੋਂ ਕੋਹਾਂ ਦੂਰ ਚਲੇ ਜਾਂਦੇ ਹਾਂ ।ਪੰਜਾਬ ਵਿੱਚ ਨਸ਼ਿਆਂ ਦੇ ਵਗਦੇ ਛੇਵੇਂ ਦਰਿਆ ਸੰਬੰਧੀ ਬੁਲਾਰਿਆਂ ਨੇ ਕਿਹਾ ਕਿ ਨਸ਼ਿਆਂ ਨੂੰ ਠੱਲ੍ਹ ਪਹੁੰਚ ਸਰਕਾਰਾਂ ਨਾਕਾਮ ਸਾਬਤ ਹੋਈਆਂ ਹਨ।ਜਿਸ ਦੀ ਮਿਸਾਲ ਸੈਂਕੜੇ ਨੌਜਵਾਨ ਆਪਣੀਆਂ ਕੀਮਤੀ ਜਾਨਾਂ ਗਵਾ ਕੇ ਮੌਤ ਦੇ ਮੂੰਹ ਵਿੱਚ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਸਾਨੂੰ ਇਕ ਪਲੇਟਫਾਰਮ ਤੇ ਇਕੱਠੇ ਹੋਣਾ ਪਵੇਗਾ ਅਤੇ ਨਸ਼ੇ ਦੇ ਸੌਦਾਗਰਾਂ ਨੂੰ ਮੂੰਹ ਤੋੜ ਜਵਾਬ ਦੇ ਕੇ ਇਨ੍ਹਾਂ ਨੂੰ ਭਜਾਉਣਾ ਪਵੇਗਾ। ਬੁਲਾਰਿਆਂ ਨੇ ਕਿਹਾ ਕਿ ਸਮਾਜ ਸੇਵਾ ਦੇ ਕੰਮ ਵਿੱਚ ਕੰਮ ਕਰਨ ਸੰਸਥਾਵਾਂ ਨੂੰ ਬਹੁਤ ਹੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।ਇਸ ਲਈ ਸਾਨੂੰ ਸਭ ਸੰਸਥਾਵਾਂ ਨੂੰ ਆਪਣੇ ਛੋਟੇ ਮੋਟੇ ਗਿਲੇ ਸ਼ਿਕਵੇ ਭੁਲਾ ਇੱਕ ਪਲੇਟਫਾਰਮ ਤੇ ਇਕੱਠੇ ਹੋਣਾ ਚਾਹੀਦਾ ਹੈ ਤਾਂ ਜੋ ਕੋਈ ਵੀ ਜਥੇਬੰਦੀ ਤੇ ਕੋਈ ਬਿਪਤਾ ਪੈਂਦੀ ਹੈ ਤਾਂ ਅਸੀਂ ਆਪਣੀ ਸਮੱਸਿਆ ਦਾ ਹੱਲ ਕਰ ਸਕੀਏ ।ਕਿਸਾਨੀ ਸੰਘਰਸ਼ ਸਬੰਧੀ ਬੋਲਦਿਆਂ ਉਨ੍ਹਾਂ ਕਿਹਾ ਕਿ ਸਮਾਜ ਸੇਵੀ ਜਥੇਬੰਦੀਆਂ ਹਮੇਸ਼ਾ ਹੀ ਕਿਸਾਨਾਂ ਦੇ ਹੱਕ ਵਿੱਚ ਹਨ ਤੇ ਬਾਦਲਾਂ ਦੇ ਵੀ ਸਮੇਂ ਸਮੇਂ ਆਪਣੀ ਹਾਜ਼ਰੀ ਲਵਾਈ ਹੈ ਅਤੇ ਆਪਣਾ ਬਣਦਾ ਯੋਗਦਾਨ ਪਾਇਆ ਹੈ।ਉਨ੍ਹਾਂ ਕਿਹਾ ਕਿ ਸਾਨੂੰ ਰਾਜਨੀਤਕ ਆਗੂਆਂ ਤੋਂ ਬਚਣ ਦੀ ਲੋੜ ਹੈ ਕਿਉਂਕਿ ਇਹ ਪਾ ਇਹ ਰਾਜਸੀ ਪਾਰਟੀਆਂ ਕਿਸਾਨੀ ਸੰਘਰਸ਼ ਨੂੰ ਕਮਜ਼ੋਰ ਕਰਨ ਲਈ ਤਰ੍ਹਾਂ ਤਰ੍ਹਾਂ ਦੀਆਂ ਸ਼ਾਸ਼ਾ ਚੱਲ ਰਹੀ ਹੈ ਅਤੇ ਕੁਝ ਰਾਜਨੀਤਕ ਲੋਕ ਇਨ੍ਹਾਂ ਕਿਸਾਨੀ ਕਾਫ਼ਲਿਆਂ ਦਾ ਹਿੱਸਾ ਵੀ ਬਣ ਚੁੱਕੇ ਹਨ ਜਿਨ੍ਹਾਂ ਨੂੰ ਪਛਾਨਣਾ ਸਮੇਂ ਦੀ ਮੁੱਖ ਲੋੜ ਹੈ ।ਕਿਸੇ ਮਜਬੂਰੀ ਕਾਰਨ ਮੀਟਿੰਗ ਚ ਨਾ ਪੁੱਜਣ ਤੇ ਪ੍ਰਸਿੱਧ ਫਿਲਮੀ ਐਕਟਰ ਤੇ ਸਮਾਜ ਪ੍ਰਤੀ ਚਿੰਤਕ ਯੋਗਰਾਜ ਸਿੰਘ ਵੱਲੋਂ ਵੀਡੀਓ ਕਾਲ ਰਾਹੀਂ ਮੀਟਿੰਗ ਵਿੱਚ ਹਾਜ਼ਰ ਲੋਕਾਂ ਨੂੰ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਦੀ ਭਲਾਈ ਦੇ ਲਈ ਉਹ ਹਮੇਸ਼ਾ ਇਨ੍ਹਾਂ ਸਮਾਜ ਸੇਵੀ ਜਥੇਬੰਦੀਆਂ ਦੇ ਨਾਲ ਹਨ ਤੇ ਆਉਂਦੇ ਦਿਨਾਂ ਵਿੱਚ ਪੰਜਾਬ ਚ ਵੱਡੀਆਂ ਰੈਲੀਆਂ ਕਰਕੇ ਲੋਕਾਂ ਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਕਰ ਇਨ੍ਹਾਂ ਕਾਲੀਆਂ ਭੇਡਾਂ ਤੋਂ ਆਜ਼ਾਦ ਕਰਾਉਣ ਵਿੱਚ ਮੈਂ ਆਪ ਜੀ ਦੇ ਸਹਿਯੋਗ ਨਾਲ ਕੋਈ ਕਸਰ ਬਾਕੀ ਨਹੀਂ ਛੱਡਾਂਗਾ ।ਮੀਟਿੰਗ ਦੀ ਸਮਾਪਤੀ ਉਪਰੰਤ ਰਮਨਦੀਪ ਕੌਰ ਮਰਖਾਈ ਵੱਲੋਂ ਆਏ ਹੋਏ ਸਾਰੀਆਂ ਸੰਸਥਾਵਾਂ ਦੇ ਮੁਖੀਆਂ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਉਨ੍ਹਾਂ ਦਾ ਸਨਮਾਨ ਕੀਤਾ ਗਿਆ ।ਇਸ ਮੌਕੇ ਹਰਿਮੰਦਰ ਸਿੰਘ ਮਰਖਾਈ, ਮਨਪ੍ਰੀਤ ਸਿੰਘ ਮਰਖਾਈ, ਰਾਮਪਾਲ ਸਿੰਘ, ਜਸਵਿੰਦਰ ਸਿੰਘ, ਰੁਪਿੰਦਰ ਸਿੰਘ, ਗੁਰਜਾਪ ਸਿੰਘ, ਸੁਖਦੇਵ ਸਿੰਘ ,ਜਰਨੈਲ ਸਿੰਘ, ਜੋਗਿੰਦਰ ਸਿੰਘ ,ਲਵਪ੍ਰੀਤ ਕੌਰ, ਗਗਨਦੀਪ ਕੌਰ ,ਹਰਮਨਪ੍ਰੀਤ ਕੌਰ, ਪਿਰਥੀਪਾਲ ਸਿੰਘ ਸਰਪੰਚ ,ਜੋਗਿੰਦਰ ਸਿੰਘ ਕੰਡਿਆਲ, ਬਾਬਾ ਗੁਰਮੁਖ ਸਿੰਘ ,ਕੁਲਦੀਪ ਸਿੰਘ ਗ੍ਰੰਥੀ, ਮੁਖਤਿਆਰ ਸਿੰਘ ,ਪੱਤਰਕਾਰ ਗੁਰਸੇਵਕ ਸਿੰਘ ਸਹੋਤਾ, ਤਰਲੋਕ ਸਿੰਘ, ਜਗਦੀਪ ਸਿੰਘ, ਡਿਪਟੀ ਸਿੰਘ ਕੋਟਕਪੂਰਾ ਆਦਿ ਹਾਜ਼ਰ ਸਨ।