ਸਿਵਲ ਹਸਪਤਾਲ ਜਗਰਾਉਂ ਦੇ 6 ਕੋਰੋਨਾ ਯੋਧਿਆਂ ਦਾ ਸਨਮਾਨ ਕੀਤਾ 

ਜਗਰਾਓਂ, 12 ਜੁਨ (ਅਮਿਤ ਖੰਨਾ,) ਜਗਰਾਉਂ ਦੀ ਲੋਕ ਸੇਵਾ ਸੁਸਾਇਟੀ ਵੱਲੋਂ ਅੱਜ ਦੂਸਰੇ ਦਿਨ ਚੇਅਰਮੈਨ ਗੁਲਸ਼ਨ ਅਰੋੜਾ, ਪ੍ਰਧਾਨ ਨੀਰਜ ਮਿੱਤਲ, ਸੈਕਟਰੀ ਕੁਲਭੂਸ਼ਣ ਗੁਪਤਾ ਅਤੇ ਕੈਸ਼ੀਅਰ ਕੰਵਲ ਕੱਕੜ ਦੀ ਯੋਗ ਅਗਵਾਈ ਹੇਠ ਸਿਵਲ ਹਸਪਤਾਲ ਜਗਰਾਉਂ ਦੇ 6 ਕੋਰੋਨਾ ਯੋਧਿਆਂ ਦਾ ਸਨਮਾਨ ਕੀਤਾ। ਇਸ ਮੌਕੇ ਸਾਬਕਾ ਵਿਧਾਇਕ ਐੱਸ ਆਰ ਕਲੇਰ ਅਤੇ ਉਨ•ਾਂ ਦੀ ਧਰਮ-ਪਤਨੀ ਰਣਬੀਰ ਕੌਰ ਕਲੇਰ ਨੇ ਕੋਰੋਨਾ ਵੈਕਸੀਨ ਦੇ ਕੈਂਪ ਲਗਾਉਣ ਵਿਚ ਅਹਿਮ ਜਿੰਮੇਵਾਰੀ ਨਿਭਾਉਣ ਵਾਲੇ ਸਿਵਲ ਹਸਪਤਾਲ ਦੀ ਏਐੱਨਐੱਮ ਵੀਰਪਾਲ ਕੌਰ, ਸੁਖਜਿੰਦਰ ਕੌਰ, ਕੁਲਵੰਤ ਕੌਰ, ਗੁਰਮੀਤ ਕੌਰ, ਜਸਪ੍ਰੀਤ ਅਤੇ ਨਿੱਕੀ ਦਾ ਸਨਮਾਨ ਕਰਦਿਆਂ ਕਿਹਾ ਕਿ ਇਨ•ਾਂ ਸਿਹਤ ਮੁਲਾਜ਼ਮਾਂ ਨੇ ਆਪਣੀ ਡਿਊਟੀ ਨੂੰ ਪੂਰੀ ਤਨਦੇਹੀ ਤੇ ਲਗਨ ਨਾਲ ਨਿਭਾਇਆ ਹੈ। ਉਨ•ਾਂ ਕਿਹਾ ਕਿ ਵੈਕਸੀਨ ਕੈਂਪਾਂ ਵਿਚ ਲੋਕਾਂ ਨੂੰ ਟੀਕਾ ਲਗਾਉਣ ਦੀ ਜਿੰਮੇਵਾਰੀ ਬਹੁਤ ਅਹਿਮ ਹੈ। ਇਸ ਮੌਕੇ ਐੱਸ ਐੱਮ ਓ ਡਾ: ਪ੍ਰਦੀਪ ਮਹਿੰਦਰਾ, ਸੁਸਾਇਟੀ ਦੇ ਸੀਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਚਰਨਜੀਤ ਸਿੰਘ ਭੰਡਾਰੀ, ਕੈਪਟਨ ਨਰੇਸ਼ ਵਰਮਾ, ਪ੍ਰੋਜੈਕਟ ਕੈਸ਼ੀਅਰ ਰਾਜੀਵ ਗੁਪਤਾ, ਪ੍ਰੋਜੈਕਟ ਚੇਅਰਮੈਨ ਲਾਕੇਸ਼ ਟੰਡਨ ਆਦਿ ਹਾਜ਼ਰ ਸਨ।