ਖੇਤੀ ਕਾਨੂੰਨਾਂ ਵਿਰੁੱਧ ਟੋਲ ਪਲਾਜ਼ਾ ਚੌਂਕੀਮਾਨ ਵਿਖੇ ਧਰਨਾ ਲਗਾਤਾਰ ਜਾਰੀ

ਜਗਰਾਉਂ ਜੂਨ 2021(ਕੁਲਦੀਪ ਸਿੰਘ ਕੋਮਲ ਮੋਹਿਤ ਗੋਇਲ)
ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਵਿੱਚ ਟੋਲ ਪਲਾਜ਼ਾ ਚੌਂਕੀਮਾਨ ਵਿਖੇ ਧਰਨਾ ਲਗਾਤਾਰ ਜਾਰੀ ਹੈ। ਝੋਨੇ ਦੀ ਲਵਾਈ ਦੇ ਬਾਵਜੂਦ ਵੀ ਧਰਨਕਾਰੀਆਂ ਦੀ ਸ਼ਮੂਲੀਅਤ ਵਾਰੀ ਅਨੁਸਾਰ ਜਾਰੀ ਹੈ। ਪ੍ਰੋਗਰਾਮ ਦੀ ਸ਼ੁਰੂਆਤ ਭੂਰਾ ਸਿੰਘ ਅਤੇ ਸਕੂਲੀ ਬੱਚੇ ਹਰਨਿੰਦਰ ਸਿੰਘ ਨੇ ਇਨਕਲਾਬੀ ਕਵਿਤਾਵਾਂ ਰਾਹੀਂ ਕੀਤੀ।
 ਅੱਜ ਦੀ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਪੇਂਡੂ ਮਜ਼ਦੂਰ ਯੂਨੀਅਨ ਦੇ ਅਵਤਾਰ ਸਿੰਘ ਰਸੂਲਪੁਰ, ਕਾਮਾਗਾਟਾਮਾਰੂ ਯਾਦਗਾਰੀ ਕਮੇਟੀ ਦੇ ਜਸਦੇਵ ਸਿੰਘ ਲਲਤੋਂ, ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਸਤਨਾਮ ਸਿੰਘ ਮੋਰਕ੍ਰੀਮਾਂ, ਸਕੱਤਰ ਮਾ ਆਤਮਾ ਸਿੰਘ ਬੋਪਾਰਾਏ, ਸੂਬੇਦਾਰ ਦੇਵਿੰਦਰ ਸਿੰਘ,  ਜਸਬੀਰ ਸਿੰਘ ਗੁੜੇ,ਅਧਿਆਪਕ ਆਗੂ ਚਰਨ ਸਿੰਘ ਸਰਾਭਾ, ਮਾ ਗੁਰਮਿੰਦਰ ਸਿੰਘ'ਸੇਖੋਂ, ਕੁਲ-ਹਿੰਦ ਕਿਸਾਨ ਸਭਾ ਦੇ ਆਗੂ ਚਮਕੌਰ ਸਿੰਘ ਬਰਮੀ ਆਦਿ ਨੇ ਕਿਹਾ ਕਿ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਚੜ੍ਹਦੀ ਕਲਾ ਵਿੱਚ ਜਾ ਰਿਹਾ ਹੈ ਪਰ ਕੁੱਝ ਭਾਜਪਾ ਸਮੇਤ ਹਾਕਮ ਜਮਾਤ ਪਾਰਟੀਆਂ ਮਜ਼ਦੁਰਾਂ ਅਤੇ ਕਿਸਾਨਾਂ ਵਿੱਚ ਝੋਨੇ ਦੀ ਲਵਾਈ ਨੂੰ ਲੈਕੇ ਪਾੜਾ ਪਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਉਨ੍ਹਾਂ ਸਮੂਹ ਕਿਸਾਨਾਂ ਤੇ ਮਜ਼ਦੂਰਾਂ ਨੂੰ ਬੇਨਤੀ ਕੀਤੀ ਕਿ ਅਜਿਹੇ ਮਸਲਿਆਂ ਨੂੰ ਆਪਸੀ ਰਜ਼ਾਮੰਦੀ ਨਾਲ ਸਬੰਧਿਤ ਮਾਮਲੇ ਮਿਲ ਬੈਠ ਕੇ ਹੀ ਹੱਲ ਕਰਨ ਕਿਉਂਕਿ ਖੇਤੀ ਕਾਨੂੰਨਾਂ ਦੀ ਤਲਵਾਰ ਕਿਸਾਨਾਂ ਅਤੇ ਮਜ਼ਦੂਰਾਂ ਉੱਪਰ ਬਰਾਬਰ ਲਟਕ ਰਹੀ ਹੈ। ਇਨ੍ਹਾਂ ਕਾਨੂੰਨਾਂ ਨਾਲ ਜਿੱਥੇ ਜ਼ਮੀਨ ਕਾਰਪੋਰੇਟ ਘਰਾਣਿਆਂ ਕਬਜ਼ੇ ਵਿੱਚ ਜਾਵੇਗੀ ਉੱਥੇ ਹੀ ਮਜ਼ਦੁਰਾਂ ਦੇ ਰੁਜ਼ਗਾਰ ਉੱਪਰ ਵੀ ਮਾੜਾ ਅਸਰ ਪਵੇਗਾ। ਉਨ੍ਹਾਂ ਕਿਹਾ ਕਿ ਹੁਣ ਏਕਤਾ ਦੀ ਅਹਿਮ ਜ਼ਰੂਰਤ ਹੈ, ਕਿਸੇ ਕਿਸਮ ਦੇ ਮਤੇ ਨਾ ਪਾਏ ਜਾਣ ਜੋਂ ਸਾਡੀ ਏਕਤਾ ਲਈ ਖ਼ਤਰਾੱਮ ਬਣ ਕੇ ਸੰਘਰਸ਼ ਨੂੰ ਕਮਜ਼ੋਰ ਕਰਦਾ ਹੋਵੇ। ਇਸ ਮੌਕੇ ਸੁਖਜੀਵਨ ਸਿੰਘ, ਬਾਬਾ ਹਰੀ ਸਿੰਘ ਚਚਰਾੜੀ, ਗੁਰਚਰਨ ਸਿੰਘ ਇਟਲੀ, ਪੱਪੂ ਮਾਨ, ਗੁਰਮੇਲ ਸਿੰਘ ਕੁਲਾਰ, ਜਸਵੰਤ ਸਿੰਘ ਮਾਨ, ਰਣਜੋਧ ਸਿੰਘ ਜੱਗਾ ਮੋਜੂਦ ਸਨ।