You are here

ਮੁੱਖ ਮੰਤਰੀ ਦੀ ਰਿਹਾਇਸ਼ ਘੇਰਨ ਜਾ ਰਹੇ ਅਕਾਲੀ ਤੇ ਬਸਪਾ ਵਰਕਰਾਂ ਤੇ ਪੁਲਿਸ ਨੇ ਛੱਡੀਆਂ ਪਾਣੀ ਦੀਆਂ ਬੁਛਾੜਾਂ, ਸੁਖਬੀਰ ਬਾਦਲ ਨੂੰ ਲਿਆ ਹਿਰਾਸਤ ਚ

ਜਗਰਾਓਂ, 15 ਜੁਨ (ਅਮਿਤ ਖੰਨਾ, ) ਪੋਸਟ ਮੈਟ੍ਰਿਕ ਸਕਾਲਰਸ਼ਿਪ ਦੇ ਮੁੱਦੇ ਤੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਦਾ ਘਿਰਾਓ ਕਰਨ ਜਾ ਰਹੇ ਅਕਾਲੀ ਤੇ ਬਸਪਾ ਵਰਕਰਾਂ ਤੇ ਪੁਲਿਸ ਨੇ ਪਾਣੀ ਦੀਆਂ ਬੁਛਾੜਾਂ ਸੁੱਟੀਆਂ ਤੇ ਹਲਕਾ ਲਾਠੀਚਾਰਜ ਕੀਤਾ। ਪੁਲਿਸ ਨੇ ਸਾਬਕਾ ਉਪ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਦਰਜਨਾਂ ਆਗੂਆਂ ਨੂੰ ਹਿਰਾਸਤ ਚ ਲੈ ਲਿਆ।ਵੱਡੀ ਗਿਣਤੀ ਚ ਅਕਾਲੀ ਤੇ ਬਸਪਾ ਵਰਕਰਾਂ ਵੱਲੋਂ ਜਦੋਂ ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕੀਤਾ ਤਾਂ ਪੁਲਿਸ ਨੇ ਉਨ•ਾਂ ਨੂੰ ਰੋਕਣ ਦਾ ਯਤਨ ਕੀਤਾ ਜਦੋਂ ਪ੍ਰਦਰਸ਼ਨਕਾਰੀਆਂ ਨੇ ਬੈਰੀਕੇਡ ਤੋੜਨ ਦਾ ਯਤਨ ਕੀਤਾ ਤਾਂ ਪੁਲਿਸ ਨੇ ਹਲਕਾ ਲਾਠੀਚਾਰਜ ਤੇ ਪਾਣੀ ਦੀਆਂ ਬੁਛਾੜਾਂ ਛੱਡ ਦਿੱਤੀਆਂ ਜਿਸ ਨਾਲ ਦਰਜਨਾਂ ਵਰਕਰਾਂ ਦੇ ਜ਼ਖ਼ਮੀ ਹੋਣ ਦੀ ਸੂਚਨਾ ਹੈ।ਅਕਾਲੀ ਦਲ ਵੱਲੋਂ ਅੱਜ ਮੁੱਖ ਮੰਤਰੀ ਦੇ ਫਾਰਮ ਹਾਊਸ ਨੇੜੇ ਸਿਸਵਾਂ ਟੀ-ਪੁਆਇੰਟ ਤੇ ਧਰਨਾ ਦਿੱਤਾ ਗਿਆ ਸੀ। ਸੁਖਬੀਰ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦਾ ਗੱਠਜੋੜ ਪੰਜਾਬ ਦੀ ਸਿਆਸਤ ਨੂੰ ਨਵੀਂ ਦਿਸ਼ਾ ਦੇਵੇਗਾ। ਉਨ•ਾਂ ਭਾਜਪਾ ਤੇ ਤਾਬੜਤੋੜ ਹਮਲੇ ਕਰਦਿਆਂ ਕਿਹਾ ਕਿ ਭਾਜਪਾ ਨੇ ਗੱਠਜੋੜ ਮਰਿਆਦਾ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ ਤੇ ਕਿਸਾਨੀ ਦੇ ਵਿਰੁੱਧ ਤਿੰਨ ਖੇਤੀ ਕਾਨੂੰਨ ਪਾਸ ਕੀਤੇ ਹਨ। ਉਨ•ਾਂ ਕਿਹਾ ਕਿ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਗ਼ਰੀਬਾਂ ਕਿਸਾਨਾਂ ਮਜ਼ਦੂਰਾਂ ਛੋਟੇ ਦੁਕਾਨਦਾਰਾਂ ਦੇ ਹਿੱਤ ਦੀ ਗੱਲਾਂ ਕਰਦੀਆਂ ਹਨ ਪਰ ਇਹ ਦੋਵੇਂ ਪਲੇਟਫਾਰਮ ਵੱਖੋ-ਵੱਖਰੇ ਸਨ। ਹੁਣ ਦੋਵੇਂ ਪਾਰਟੀਆਂ ਇਕ ਮੰਚ ਤੇ ਇਕੱਠੀਆਂ ਹੋਈਆਂ ਹਨ ਅਤੇ ਪੰਜਾਬ ਦੇ ਵਿਕਾਸ ਤੇ ਸਿਆਸਤ ਨੂੰ ਨਵਾਂ ਰਾਜ ਆਉਣਗੀਆਂ। ਉਨ•ਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਦੋ ਲੱਖ ਅਨੁਸੂਚਿਤ ਜਾਤੀ ਵਰਗ ਨਾਲ ਸਬੰਧਤ ਵਿਦਿਆਰਥੀਆਂ ਦਾ ਸਕਾਲਰਸ਼ਿਪ ਰੋਕ ਕੇ ਦਲਿਤ ਵਰਗ ਨਾਲ ਵੱਡਾ ਧ੍ਰੋਹ ਕਮਾਇਆ ਹੈ।