ਸਿੱਧਵਾਂ ਬੇਟ (ਜਸਮੇਲ ਗ਼ਾਲਿਬ)
ਇਥੋਂ ਥੋੜ੍ਹੀ ਦੂਰ ਪਿੰਡ ਗਾਲਬ ਰਣ ਸਿਆਂ ਵਿਚ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸਮੂਹ ਨਗਰ ਨਿਵਾਸੀਆਂ ਵੱਲੋਂ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਸੰਗਤਾਂ ਦੇ ਭਰਪੂਰ ਸਹਿਯੋਗ ਸਦਕਾ ਸ਼ਰਧਾ ਤੇ ਭਾਵਨਾ ਨਾਲ ਮਨਾਇਆ ਗਿਆ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਉਪਰੰਤ ਗੁਰਮਤਿ ਗ੍ਰੰਥੀ ਢਾਡੀ ਰਾਗੀ ਪ੍ਰਚਾਰਕ ਸਭਾ ਇੰਟਰਨੈਸ਼ਨਲ ਦੇ ਪ੍ਰਧਾਨ ਭਾਈ ਪ੍ਰਿਤਪਾਲ ਸਿੰਘ ਪਾਰਸ ਦੇ ਕੀਰਤਨ ਜਥੇ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਇਸ ਸਮੇਂ ਜਾਣਕਾਰੀ ਦਿੰਦਿਆਂ ਹੋਇਆਂ ਗੁਰਦੁਆਰਾ ਸਾਹਿਬ ਜੀ ਦੇ ਪ੍ਰਧਾਨ ਸਰਤਾਜ ਸਿੰਘ ਗਾਲਬ ਨੇ ਕਿਹਾ ਹੈ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਜਬਰ ਜ਼ੁਲਮ ਦੇ ਖ਼ਿਲਾਫ ਸ਼ਹਾਦਤ ਦਿੱਤੀ।ਇਸ ਸਮੇਂ ਗੁਰਦੁਆਰਾ ਸਾਹਿਬ ਵਿਚ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ ਗਈ ।ਇਸ ਸਮੇਂ ਗੁਰਦੁਆਰਾ ਸਾਹਿਬ ਦੇ ਖਜ਼ਾਨਚੀ ਕੁਲਵਿੰਦਰ ਸਿੰਘ ਛਿੰਦਾ ਸਰਪੰਚ ਜਗਦੀਸ਼ ਚੰਦ ਸ਼ਰਮਾ ਜਸਵਿੰਦਰ ਸਿੰਘ ਬੱਗਾ ਨਿਰਮਲ ਸਿੰਘ ਪੰਚ ਲਵਪ੍ਰੀਤ ਸਿੰਘ ਸੁਰਿੰਦਰਪਾਲ ਸਿੰਘ ਫੌਜੀ ਗੁਰਚਰਨ ਸਿੰਘ ਸੁਖਦੇਵ ਸਿੰਘ ਖੂਹ ਵਾਲਾ ਬਲਵਿੰਦਰ ਸਿੰਘ ਕਾਕਾ ਆਦਿ ਹਾਜ਼ਰ ਸਨ ।