ਦਿੱਲੀ ਸਿੰਘੁੂ ਤੇ ਬੀਕੇਯੂ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਨਿਰਭੈ ਸਿੰਘ ਗਿਆਨੀ ਅਤੇ ਤੇਜਿੰਦਰ ਸਿੰਘ ਰਾਜੇਵਾਲ ਨੇ ਕਾਲੇ ਕਾਨੂੰਨਾਂ ਦੇ ਖ਼ਿਲਾਫ਼ ਕਾਪੀਆਂ ਵੰਡੀਆਂ

                                                        

ਦਿੱਲੀ, 16 ਜੂਨ- (ਗੁਰਸੇਵਕ ਸਿੰਘ ਸੋਹੀ)- ਕੇਂਦਰ ਸਰਕਾਰ ਵੱਲੋਂ ਤਿੰਨ ਲਿਆਂਦੇ ਕਿਸਾਨ ਵਿਰੋਧੀ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਨੂੰ ਲੈ ਕੇ ਦਿੱਲੀ ਸਿੰਘੂ ਬਾਰਡਰ ਤੇ ਬੀਕੇਯੂ ਉਗਰਾਹਾਂ ਦੇ ਦਫ਼ਤਰ ਵਿੱਚ ਕਾਲੇ ਕਾਨੂੰਨਾਂ ਦੇ ਖ਼ਿਲਾਫ਼ ਕਾਪੀਆਂ ਵੰਡੀਆਂ ਗਈਆਂ। ਉਨ੍ਹਾਂ ਕੇਂਦਰ ਸਰਕਾਰ ਨੂੰ ਤੁਰੰਤ ਕਿਸਾਨ ਵਿਰੋਧੀ ਖੇਤੀ ਕਾਨੂੰਨ ਨੂੰ ਰੱਦ ਕਰਨ ਦੀ ਮੰਗ ਕੀਤੀ। ਪ੍ਰੈੱਸ ਨਾਲ ਗੱਲਬਾਤ ਕਰਦੇ ਹੋਏ ਬੀਕੇਯੂ   ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਨਿਰਭੈ ਸਿੰਘ ਗਿਆਨੀ ਅਤੇ ਤੇੇਜਿੰਦਰ ਸਿੰਘ ਰਾਜੇਵਾਲ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਪਹਿਲਾਂ ਨੋਟਬੰਦੀ ਜੀਐੱਸਟੀ ਵਰਗੇ ਫ਼ੈਸਲਿਆਂ ਨੇ ਦੇਸ਼ ਦੇ ਹਰ ਵਰਗ ਨੂੰ ਆਰਥਕ ਪੱਖੋਂ ਬੁਰੀ ਤਰ੍ਹਾਂ ਝੰਜੋੜ ਕੇ ਰੱਖ ਦਿੱਤਾ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨ ਹਿਤੈਸ਼ੀ ਨਹੀਂ ਬਲਕਿ ਕਿਸਾਨ ਵਿਰੋਧੀ ਸਾਬਤ ਹੋਈ ਅਤੇ ਤਿੰਨ ਲਿਆਂਦੇ ਕਿਸਾਨ ਵਿਰੋਧੀ ਖੇਤੀ ਕਾਲੇ ਕਾਨੂੰਨ ਨੂੰ ਕਿਸਾਨਾਂ ਤੇ ਜ਼ਬਰਦਸਤੀ ਥੋਪਣ ਦੀ ਕੋਸ਼ਿਸ਼ ਕਰ ਰਹੀ ਹੈ।ਉਨ੍ਹਾਂ ਨਾਲ ਲੇਖਕ ਡਾ ਜੋਗਿੰਦਰ ਸਿੰਘ ਜਿੰਦੂ ਪਟਿਆਲਾ ਨੇ ਕੋਰੋਨਾ ਮਹਾਂਮਾਰੀ ਤੋਂ ਬਚਾਉਣ ਦੇ ਲਈ ਕਿਸਾਨਾਂ ਨੂੰ ਫ੍ਰੀ ਦਵਾਈਆਂ ਵੰਡੀਆਂ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੇ ਛੇਤੀਂ ਕਿਸਾਨਾਂ ਦੀ ਗੱਲ ਨਾ ਸੁਣੀ ਤਾ ਸਰਕਾਰ ਨੂੰ ਹੋਰ ਤਿੱਖੇ ਸੰਘਰਸ਼ਾ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਕਿਸਾਨਾਂ ਦੇ ਪੱਖ ਨੂੰ ਸਵੀਕਾਰਨ ਵਿੱਚ ਨਾਕਾਮ ਰਹੇ ਹਨ ਤੇ ਕਾਰੋਬਾਰੀ ਘਰਾਣਿਆਂ ਪੱਖੀ ਖੇਤੀ ਕਾਨੂੰਨਾਂ ਨੂੰ ਲਾਗੂ ਕਰਨ ਲਈ ਬਜਿੱਦ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਾਰਪੋਰੇਟ ਜਗਤ ਦੇ ਹੱਥਾਂ ਦੀ ਕਠਪੁੱਤਲੀ ਬਣ ਕੇ ਦੇਸ਼ ਦੇ ਕਿਸਾਨਾਂ ਨਾਲ ਧੋਖਾ ਕਰ ਰਹੀ ਹੈ। ਉਨ੍ਹਾਂ ਕੇਂਦਰ ਸਰਕਾਰ ਦੇ ਅੜੀਅਲ ਰਵੱਈਏ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਹੁਣ ਤਾਨਾਸ਼ਾਹੀ ਰੂਪ ਅਖ਼ਤਿਆਰ ਕਰ ਚੁੱਕੀ ਹੈ ਤੇ ਇਸਦਾ  ਖਮਿਆਜ਼ਾ ਦੇਸ਼ ਦੀ ਜਨਤਾ ਨੂੰ ਜਾਨਾਂ ਦੇ ਕੇ ਭਰਨਾ ਪੈ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਕਿਸਾਨੀ ਘੋਲ ਦਾ ਮੁੱਖ ਮੰਤਵ ਨਵੇਂ ਖੇਤੀ ਸੁਧਾਰ ਕਾਨੂੰਨਾਂ ਨੂੰ ਰੱਦ ਕਰਵਾ ਕੇ ਐੱਮਐੱਸਪੀ ਨੂੰ ਕਾਨੂੰਨੀ ਜਾਮਾ ਪਵਾਉਣਾ ਹੈ ਤੇ ਖੇਤੀ ਕਾਨੂੰਨਾਂ ਦੀ ਵਾਪਸੀ ਤੱਕ ਕਿਸਾਨ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਉਨਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜਦੋਂ ਤੱਕ ਤਿੰਨ ਕਾਲੇ ਕਾਨੂੰਨਾਂ ਨੂੰ ਖ਼ਾਰਜ ਕਰ ਕੇ ਐੱਮਐੱਸਪੀ ਨੂੰ ਪੂਰੇ ਦੇਸ਼ 'ਚ ਕਾਨੂੰਨੀ ਰੂਪ ਵਿੱਚ ਲਾਗੂ ਨਹੀਂ ਕੀਤਾ ਜਾਂਦਾ ਉਦੋਂ ਤੱਕ ਕਿਸਾਨ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਉਨ੍ਹਾਂ ਸਮੂਹ ਕਿਸਾਨਾਂ ਮਜ਼ਦੂਰਾਂ ਨੌਜਵਾਨਾਂ ਅਤੇ ਔਰਤਾਂ ਨੂੰ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਕਾਫ਼ਲੇ ਬੰਨ੍ਹ ਕੇ ਦਿੱਲੀ ਕਿਸਾਨ ਅੰਦੋਲਨ ਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਇਸ ਮੌਕ ਉਨ੍ਹਾਂ ਨਾਲ ਸੁਖਵਿੰਦਰ ਸਿੰਘ ਬਲਾਕ ਪ੍ਰਧਾਨ ਫ਼ਤਹਿਗਡ਼੍ਹ ਸਾਹਿਬ,ਹਰਦੀਪ ਸਿੰਘ ਬਲਾਕ ਪ੍ਰਧਾਨ ਨਾਭਾ,ਦਫ਼ਤਰ ਦੇ ਹੈੱਡ ਕਲਰਕ ਪਰਵਿੰਦਰ ਸਿੰਘ ਹਾਜ਼ਰ ਸਨ।