ਬਣੇਗੀ ਅਕਾਲੀ ਦਲ ਤੇ ਬਸਪਾ ਦੀ ਸਾਂਝੀ ਸਰਕਾਰ -ਸਰਪੰਚ ਜਸਵੀਰ ਕੌਰ ਹੇਰਾਂ

 ਅਜੀਤਵਾਲ ,ਬਲਵੀਰ ਸਿੰਘ ਬਾਠ   ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਗੱਠਜੋੜ ਨਾਲ ਦੋ ਹਜਾਰ ਬਾਈ ਦੀਆਂ ਆਉਂਦੀਆਂ ਵਿਧਾਨ ਸਭਾ ਚੋਣਾਂ ਵਿੱਚ ਅਕਾਲੀ ਦਲ ਅਤੇ ਬਸਪਾ ਵੱਡੀ ਜਿੱਤ ਪ੍ਰਾਪਤ ਕਰੇਗਾ ਅਤੇ ਪੰਜਾਬ ਵਿੱਚ ਨਿਰੋਲ ਸਾਂਝੀ ਸਰਕਾਰ ਬਣੂਗੀ  ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਰਪੰਚ ਜਸਬੀਰ ਕੌਰ ਕੋਕਰੀ ਹੇਰਾਂ ਨੇ ਜਨ ਸਕਤੀ  ਨਿਊਜ਼ ਨਾਲ ਗੱਲਬਾਤ ਕਰਦਿਆਂ ਪ੍ਰਗਟ ਕੀਤੇ  ਸਰਪੰਚ ਜਸਬੀਰ ਕੌਰ ਕੋਕਰੀ ਹੇਰਾਂ ਨੇ ਕਿਹਾ ਕਿ ਅੱਜ ਪੰਜਾਬ ਦੀ ਕੈਪਟਨ ਦੀ ਕਾਂਗਰਸ ਸਰਕਾਰ ਤੋਂ ਸਾਰੇ ਵਰਗਾਂ ਦੇ ਲੋਕ ਦੁਖੀ ਹਨ  ਜਿਸ ਦਾ ਖਮਿਆਜ਼ਾ ਪੰਜਾਬ ਦੇ ਵੋਟਰ ਕਾਂਗਰਸ ਨੂੰ ਦੋ ਹਜਾਰ ਬਾਈ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਹਰਾ ਕੇ ਦੇਣਗੇ  ਉਨ੍ਹਾਂ ਕਿਹਾ ਕਿ ਅੱਜ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਗੱਠਜੋੜ ਨੇ ਇਕ ਨਵਾਂ ਇਤਿਹਾਸ ਸਿਰਜ ਦਿੱਤਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਜਿਸ ਦੇ ਵਧੀਆ ਨਤੀਜੇ  ਆਉਣ ਦੇ ਆਸਾਰ ਹਨ ਕਿਉਂਕਿ ਅਕਾਲੀ ਦਲ ਵਿਕਾਸ ਦੇ ਮੁੱਦੇ ਤੇ ਚੋਣਾਂ ਲੜਨ ਜਾ ਰਿਹਾ ਹੈ ਇਸ ਤੋਂ ਇਲਾਵਾ ਪੰਜਾਬ ਦੇ ਹਰੇਕ ਵਰਗ ਨੂੰ ਸ਼ਹਿਰਾਂ ਅਤੇ ਪਿੰਡਾਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਮੁਹੱਈਆ ਸਿਰਫ ਅਕਾਲੀ ਦਲ ਦੀ ਸਰਕਾਰ ਵੇਲੇ ਹੀ ਹੋਈਆਂ ਹਨ  ਅਤੇ ਆਉਣ ਵਾਲੇ ਸਮੇਂ ਵਿੱਚ ਵੀ ਸਮਾਜ ਅਤੇ ਵਿਕਾਸ ਭਲਾਈ ਕਾਰਜਾਂ ਦੀਆਂ ਸਕੀਮਾਂ ਅਕਾਲੀ ਦਲ ਦੀ ਸਰਕਾਰ ਬਣਨ ਵੇਲੇ ਜਾਰੀ ਕੀਤੀਆਂ ਜਾਣਗੀਆਂ  ਉਨ੍ਹਾਂ ਪੰਜਾਬ ਦੇ ਵੋਟਰਾਂ ਨੂੰ ਅਪੀਲ ਕੀਤੀ ਕਿ ਆਓ ਅੱਜ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਗੱਠਜੋੜ ਦਾ ਸਾਥ ਦੇਈਏ ਅਤੇ ਆਉਣ ਵਾਲੇ ਸਮੇਂ ਵਿੱਚ ਅਕਾਲੀ ਦਲ ਅਤੇ ਬਸਪਾ ਦੀ ਸਾਂਝੀ ਸਰਕਾਰ ਸਿਰਜੀਏ