ਮਨਪ੍ਰੀਤ ਸਿੰਘ ਤਲਵੰਡੀ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਯੂਥ ਵਿੰਗ ਦੇ ਕਨਵੀਨਰ ਨਿਯੁਕਤ

ਯੂਥ ਵਿੱਚ ਭਾਰੀ ਖੁਸ਼ੀ -ਸੁਰਜੀਤ ਸਿੰਘ ਲੱਖਾ 

ਰਾਏਕੋਟ:- 

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ: ਸੁਖਦੇਵ ਸਿੰਘ ਢੀਂਡਸਾ  ਨੇ ਪਾਰਟੀ ਦੇ ਸਰਪ੍ਰਸਤ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨਾਲ ਸਲਾਹ ਮਸ਼ਵਰਾ ਕਰਕੇ ਸ : ਮਨਪ੍ਰੀਤ ਸਿੰਘ ਤਲਵੰਡੀ ਨੂੰ ਪਾਰਟੀ ਦੇ ਯੂਥ ਵਿੰਗ ਦਾ ਕਨਵੀਨਰ ਨਿਯੁਕਤ ਕੀਤਾ ਹੈ।  ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸ: ਮਨਪ੍ਰੀਤ ਸਿੰਘ ਤਲਵੰਡੀ ਪਿਛਲੇ ਲੰਮੇ ਸਮੇ ਤੋ ਬਤੌਰ ਯੂਥ ਲੀਡਰ ਨੌਜਵਾਨਾਂ ਦੇ ਹਿੱਤਾਂ ਅਤੇ ਉਨ੍ਹਾਂ ਦੇ ਬਿਹਤਰ ਭਵਿੱਖ ਲਈ ਕਾਰਜਸ਼ੀਲ ਹਨ।

ਸ: ਮਨਪ੍ਰੀਤ ਸਿੰਘ ਪੜ੍ਹੇ - ਲਿਖੇ ਨੌਜਵਾਨ ਹਨ। ਉਨ੍ਹਾਂ ਨੇ ਬੀ.ਟੈੱਕ, ਐੱਮ.ਬੀ. ਏ ਕੀਤੀ ਹੈ ਅਤੇ ਉਹ ਸਾਬਕਾ ਖਜ਼ਾਨਾ ਮੰਤਰੀ ਸ: ਪਰਮਿੰਦਰ ਸਿੰਘ ਢੀਡਸਾ  ਦੇ ਨਜ਼ਦੀਕੀ ਸਾਥੀ ਹਨ। 

ਪਾਰਟੀ ਵੱਲੋਂ ਸੌਪੀ ਗਈ ਇਸ ਨਵੀਂ ਜ਼ਿੰਮੇਵਾਰੀ ਲਈ ਸ: ਮਨਪ੍ਰੀਤ ਸਿੰਘ ਤਲਵੰਡੀ ਨੇ ਪਾਰਟੀ ਦੇ ਸਰਪ੍ਰਸਤ ਜਥੇਦਾਰ ਬ੍ਰਹਮਪੁਰਾ ਅਤੇ ਸ: ਢੀਂਡਸਾ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਇਸ ਜ਼ਿੰਮੇਵਾਰੀ  ਨੂੰ ਤਨਦੇਹੀ ਨਾਲ ਨਿਭਾਉਂਦੇ ਹੋਏ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਦਾ ਅਹਿਦ ਲਿਆ।

ਇਸ ਮੌਕੇ ਤੇ ਬੋਲਦਿਆਂ ਸ: ਮਨਪ੍ਰੀਤ ਸਿੰਘ ਤਲਵੰਡੀ ਨੇ ਦੱਸਿਆ ਕਿ ਉਹ ਬਿਨਾਂ ਕਿਸੇ ਸਿਆਸੀ ਪਿਛੋਕੜ ਮੱਧ-ਵਰਗੀ ਆਮ ਕਿਸਾਨ ਪਰਿਵਾਰ ਚੋਂ ਹਨ ਅਤੇ ਉਨ੍ਹਾਂ ਦਾ ਪਰਿਵਾਰ ਪਹਿਲਾਂ ਤੋਂ ਹੀ ਸ਼੍ਰੋਮਣੀ ਅਕਾਲੀ ਦਲ ਨਾਲ ਜੁੜਿਆ ਹੋਇਆ ਸੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਬਾਬਾ ਜੀ ਨੇ ਪਿੰਡ ਵਿਚ 27 ਸਾਲ ਸਰਪੰਚੀ ਕੀਤੀ। ਉਨ੍ਹਾਂ ਦੱਸਿਆ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੇ ਵਿਦਿਆਰਥੀ ਵਿੰਗ SOI, ਜਦੋਂ ਉਹ ਬਣਿਆ, ਦੇ ਮੁੱਢਲੇ ਮੈਂਬਰ 2006 ਵਿੱਚ ਇੰਜਨੀਅਰਿੰਗ ਦੇ ਵਿਦਿਆਰਥੀ ਹੋਣ ਦੇ ਨਾਲ-ਨਾਲ ਜ਼ਿਲ੍ਹੇ ਦੇ ਮੀਡੀਆ ਇੰਚਾਰਜ ਅਤੇ ਫਿਰ 2008 ਵਿੱਚ ਲੁਧਿਆਣਾ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਲ 2013 ਵਿੱਚ ਵਿਦਿਆਰਥੀ ਵਿੰਗ ਦੇ ਕੋਟੇ ਵਿੱਚੋਂ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਸੁਧਾਰ ਤੋਂ ਟਿਕਟ ਲੈਕੇ ਵੱਡੀ ਲੀਡ ਨਾਲ ਜਿੱਤ ਕੇ ਪਾਰਟੀ ਦੀ ਝੋਲੀ ਵਿੱਚ ਪਾਈ। ਇਸਤੋਂ ਇਲਾਵਾ ਉਹ ਜ਼ਿਲ੍ਹਾ ਯੋਜਨਾ ਬੋਰਡ ਲੁਧਿਆਣਾ ਦੇ ਮੈਂਬਰ ਅਤੇ ਕੋਰ ਕਮੇਟੀ ਯੂਥ ਅਕਾਲੀ ਦਲ ਦੇ ਮੈਂਬਰ ਵੀ ਰਹੇ ਹਨ। ਉਨ੍ਹਾਂ ਦੱਸਿਆ ਕਿ ਜਦੋਂ ਸ: ਢੀਂਡਸਾ ਸਾਹਿਬ ਨੇ ਪਾਰਟੀ ਬਣਾਈ ਤਾਂ ਸਾਡੀ ਟੀਮ ਨੇ ਪੰਥ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੁਹਿਰਦ ਹਿੱਤਾਂ ਲਈ ਸ: ਸੁਖਦੇਵ ਸਿੰਘ ਢੀਂਡਸਾ ਦੀ ਸੋਚ ਨੂੰ ਜੁਆਇਨ ਕੀਤਾ।

 ਇਸ ਨਿਯੁਕਤੀ ਨਾਲ ਯੂਥ ਆਗੂਆ ਵਿੱਚ ਭਾਰੀ ਖੁਸ਼ੀ ਪਾਈ ਗਈ ਹੈ ਅੱਜ ਉਨ੍ਹਾਂ ਨੂੰ ਵੱਖ ਵੱਖ ਆਗੂਆਂ ਨੇ ਵਧਾਈਆਂ ਦਿੱਤੀਆਂ।