You are here

ਬੀ ਕੇ ਯੂ ਉਗਰਾਹਾਂ ਦੇ ਸਰਗਰਮ ਵਰਕਰ ਰੂਪ ਸਿੰਘ ਗਹਿਲ ਦੀ ਸੰਖੇਪ ਬਿਮਾਰੀ ਨਾਲ ਹੋਈ ਮੌਤ

ਜਥੇਬੰਦੀ ਦੇ ਆਗੂਆਂ ਵਰਕਰਾਂ ਵੱਲੋਂ ਉਨ੍ਹਾਂ ਦੀ ਮ੍ਰਿਤਕ ਦੇਹ ਝੰਡਾ ਪਾ ਕੇ ਅੰਤਮ ਵਿਦਾਇਗੀ ਦਿੰਦਿਆਂ ਪਿੰਡ ਗਹਿਲ ਦੇ ਸ਼ਮਸ਼ਾਨਘਾਟ ਵਿਖੇ ਅੰਤਿਮ ਸਸਕਾਰ ਕਰ ਦਿੱਤਾ                               

ਜਥੇਬੰਦੀ ਦੇ ਸਰਗਰਮ ਵਰਕਰ ਦੇ ਕਿਸਾਨ ਅੰਦੋਲਨ ਵਿਚ ਪਾਏ ਯੋਗਦਾਨ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ.ਜੱਜ ਗਹਿਲ                                                             

ਮ੍ਰਿਤਕ ਦੇ ਪਰਿਵਾਰ ਨੂੰ 10 ਲੱਖ ਦੀ ਸਹਾਇਤਾ ਇਕ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਅਤੇ ਸਾਰਾ ਕਰਜ਼ਾ ਮੁਆਫ ਕਰਨ ਦੀ ਮੰਗ ਕੀਤੀ                            

ਮਹਿਲਕਲਾਂ/ਬਰਨਾਲਾ -3 ਜੁਲਾਈ-(ਗੁਰਸੇਵਕ ਸਿੰਘ ਸੋਹੀ)-ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਸਰਗਰਮ ਵਰਕਰ ਰੂਪ ਸਿੰਘ 70 ਸਾਲ ਵਾਸੀ ਗਹਿਲ ਦੀ ਸੰਖੇਪ ਬਿਮਾਰੀ ਕਾਰਨ ਮੌਤ ਹੋ ਗਈ ਜੋ ਕਿ ਪਿਛਲੇ ਸਮੇਂ ਤੋਂ ਲਗਾਤਾਰ ਕਿਸਾਨ ਅੰਦੋਲਨ ਵਿਚ ਸ਼ਮੂਲੀਅਤ ਕਰਦੇ ਆ ਰਹੇ ਸਨ ਉਨ੍ਹਾਂ ਦੀ ਮੌਤ ਤੋਂ ਬਾਅਦ ਅੱਜ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂਆਂ ਤੇ ਵਰਕਰਾਂ ਵੱਲੋਂ ਜਿੱਥੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ ਉਥੇ ਮਿ੍ਰਤਕ ਰੂਪ ਸਿੰਘ ਗਹਿਲ ਦੇ ਅੰਤਮ ਸੰਸਕਾਰ ਤੋਂ ਪਹਿਲਾਂ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਬਲਾਕ ਮਹਿਲ ਕਲਾਂ ਇਕਾਈ ਦੇ ਪ੍ਰਧਾਨ ਜੱਜ ਸਿੰਘ ਗਹਿਲ ਅਤੇ ਇਕਾਈ ਪ੍ਰਧਾਨ ਜੋਗਿੰਦਰ ਸਿੰਘ ਗਹਿਲ ਦੀ ਅਗਵਾਈ ਹੇਠ ਜਥੇਬੰਦੀ ਦੇ ਵਰਕਰਾਂ ਤੇ ਆਗੂਆਂ ਵੱਲੋਂ ਮ੍ਰਿਤਕ ਰੂਪ ਸਿੰਘ ਗਹਿਲ ਦੀ ਮ੍ਰਿਤਕ ਦੇਹ ਉੱਪਰ ਜਥੇਬੰਦੀ ਦਾ ਝੰਡਾ ਪਾ ਕੇ ਅੰਤਮ ਵਿਦਾਇਗੀ ਦਿੰਦਿਆਂ ਘਰ ਤੋਂ ਲੈ ਕੇ ਸ਼ਮਸ਼ਾਨਘਾਟ ਤਕ ਰੂਪ ਸਿੰਘ ਅਮਰ ਰਹੇ ਦੇ ਜੈਕਾਰਿਆਂ ਦੀ ਗੂੰਜ ਵਿਚ ਪਿੰਡ ਗਹਿਲ ਦੇ ਸ਼ਮਸ਼ਾਨਘਾਟ ਵਿਖੇ ਅੰਤਿਮ ਸਸਕਾਰ ਕਰ ਦਿੱਤਾ ਗਿਆ ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਬਲਾਕ ਪ੍ਰਧਾਨ ਜੱਜ ਸਿੰਘ ਗਹਿਲ ਇਕਾਈ ਪ੍ਰਧਾਨ ਜੋਗਿੰਦਰ ਸਿੰਘ ਨੇ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਦੇ ਸਰਗਰਮ ਵਰਕਰ ਰੂਪ ਸਿੰਘ ਗਹਿਲ ਨੇ ਹਮੇਸ਼ਾ ਹੀ ਜਥੇਬੰਦੀ ਨਾਲ ਜੁੜਕੇ ਜਥੇਬੰਦੀ ਦੀ ਮਜ਼ਬੂਤੀ ਲਈ ਕੰਮ ਕਰਦੇ ਰਹੇ ਉਨ੍ਹਾਂ ਕਿਹਾ ਕਿ ਕਿਸਾਨੀ ਅੰਦੋਲਨ ਵਿੱਚ ਲਗਾਤਾਰ ਉਨ੍ਹਾਂ ਵੱਲੋਂ ਜਥੇਬੰਦੀ ਦੇ ਕਾਫ਼ਲਿਆਂ ਰਾਹੀਂ ਦਿੱਲੀ ਅੰਦੋਲਨ ਵਿੱਚ ਸ਼ਮੂਲੀਅਤ ਕੀਤੀ ਜਾ ਰਹੀ ਸੀ ਉਨ੍ਹਾਂ ਕਿਹਾ ਕਿ ਜਥੇਬੰਦੀ ਨੇ ਜਦੋਂ ਵੀ ਉਨ੍ਹਾਂ ਦੀ ਕਿਸੇ ਕੰਮ ਲਈ ਡਿਊਟੀ ਲਗਾਈ ਉਨ੍ਹਾਂ ਨੇ ਉਸ ਡਿਊਟੀ ਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਇਆ ਉਨ੍ਹਾਂ ਕਿਹਾ ਕਿ ਉਹ ਪਿਛਲੇ ਦਿਨੀਂ ਦਿੱਲੀ ਕਿਸਾਨ ਅੰਦੋਲਨ ਤੋਂ ਪਿੰਡ ਪਰਤਣ ਤੋਂ ਬਾਅਦ ਉਹ ਬਿਮਾਰ ਚਲੇ ਆ ਰਹੇ ਸੀ ਉਨ੍ਹਾਂ ਨੂੰ ਇਲਾਜ ਲਈ ਮੁੱਲਾਂਪੁਰ ਲੁਧਿਆਣਾ ਦੇ ਇਕ ਨਿੱਜੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ ਉਹ ਲਗਾਤਾਰ ਘਰ ਅੰਦਰ ਹੀ ਸੰਖੇਪ ਬਿਮਾਰੀ ਨਾਲ ਕੌਣ ਚਲਾਣਾ ਕਰ ਗਏ ਉਨ੍ਹਾਂ ਦੇ ਕਿਸਾਨੀ ਅੰਦੋਲਨ ਵਿੱਚ ਪਾਏ ਯੋਗਦਾਨ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ ਉਨ੍ਹਾਂ ਕਿਹਾ ਕਿ ਅੱਜ ਉਨ੍ਹਾਂ ਦੇ ਅਕਾਲ ਚਲਾਣੇ ਨਾਲ ਜਿੱਥੇ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਉੱਥੇ ਜਥੇਬੰਦੀ ਨੂੰ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਉਨ੍ਹਾਂ ਪੰਜਾਬ ਸਰਕਾਰ ਪਾਸੋਂ ਮੰਗ ਕੀਤੀ ਕਿਸਾਨੀ ਅੰਦੋਲਨ ਵਿੱਚ ਯੋਗਦਾਨ ਪਾਉਣ ਵਾਲੀ ਜਥੇਬੰਦੀ ਦੇ ਸਰਗਰਮ ਵਰਕਰ ਮਿ੍ਰਤਕ ਰੂਪ ਸਿੰਘ ਦੇ ਪਰਿਵਾਰ ਨੂੰ 10 ਲੱਖ ਰੁਪਏ ਦੀ ਸਹਾਇਤਾ ਇੱਕ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਅਤੇ ਸਾਰਾ ਕਰਜ਼ਾ ਮੁਆਫ਼ ਕਰਨ ਦੀ ਮੰਗ ਕੀਤੀ ਇਸ ਮੌਕੇ ਸਮਾਜ ਸੇਵੀ ਤਰਸੇਮ ਸਿੰਘ ਗਹਿਲ ਸਾਬਕਾ ਪੰਚ ਰਜਿੰਦਰ ਸਿੰਘ ਹਾਕਮ ਸਿੰਘ ਮਨਜੀਤ ਸਿੰਘ ਬਲਦੇਵ ਸਿੰਘ ਜੈ ਸਿੰਘ ਗੁਰਦੇਵ ਸਿੰਘ ਤੋ ਇਲਾਵਾ ਪਰਿਵਾਰਕ  ਮੈਂਬਰ ਮੋਹਤਬਰ ਵਿਅਕਤੀ ਦੋਸਤ ਮਿੱਤਰ ਅਤੇ ਪਿੰਡ ਵਾਸੀ ਹਾਜ਼ਰ ਸਨ