ਡਾ ਕੇਸਰ ਖਾਨ ਸਰਪੰਚ ਮਾਂਗੇਵਾਲ ਨੇ ਲਗਵਾਈ ਕਰੋਨਾ ਵੈਕਸੀਨ

ਲੋਕਾਂ ਨੂੰ ਬਿਨਾ ਕਿਸੇ ਡਰ ਵੈਕਸੀਨ ਕਰਵਾਉਣ ਦੀ ਕੀਤੀ ਅਪੀਲ....

ਮਹਿਲ ਕਲਾ/ਬਰਨਾਲਾ -5 ਜੁਲਾਈ-(ਗੁਰਸੇਵਕ ਸਿੰਘ ਸੋਹੀ)- ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਰਨਾਲਾ ਦੇ ਸੀਨੀਅਰ ਆਗੂ ਡਾ. ਕੇਸਰ ਖਾਨ ਸਰਪੰੰਚ ਮਾਂਗੇਵਾਲ ਨੇ ਕੋਵਿਡ ਵੈਕਸੀਨ ਦੀ ਪਹਿਲੀ ਡੋਜ ਸਬ ਸੈਟਰ ਮਾਂਗੇਵਾਲ ਵਿਖੇ ਲਗਵਾਈ। ਇਸ ਵੇਲ਼ੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ ਕੇਸਰ ਖਾਨ ਸਰਪੰਚ ਮਾਂਗੇਵਾਲ ਨੇ ਦੱਸਿਆ ਕਿ ਸੋਸ਼ਲ ਮੀਡੀਆ ਅਤੇ ਹੋਰ ਜਨਤਕ ਥਾਵਾਂ ਤੇ ਕੋਵਿਡ ਵੈਕਸੀਨ ਨੂੰ ਲੈ ਕਿ ਅਫਵਾਹਾਂ ਉਡਾਈਆਂ ਜਾ ਰਹੀਆਂ ਹਨ, ਜੋ ਬਿਲਕੁਲ ਝੂਠ ਹਨ ਅਤੇ ਸਾਨੂੰ ਇਹੋ ਜਿਹੀਆਂ ਅਫਵਾਹਾਂ ਤੋਂ ਬਚਣਾ ਜਰੂਰੀ ਹੈ। ਸਾਨੂੰ ਅਪਣੀ ਅਤੇ ਅਪਣੇ ਪਰਿਵਾਰ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਵੈਕਸੀਨ ਜਰੂਰ ਲਗਵਾਉਣੀ ਚਾਹੀਦੀ ਹੈ। ਸਿਹਤ ਵਿਭਾਗ ਵੱਲੋਂ ਵੱਲੋਂ ਪਿੰਡ ਪਿੰਡ ਵਿੱਚ ਕੈਂਪ ਲਗਾ ਕੇ ਵੈਕਸੀਨ ਲਗਾਈਆਂ ਜਾ ਰਹੀਆਂ ਹਨ। ਸਾਨੂੰ ਵੀ ਇਹਨਾਂ ਕਰਮਚਾਰੀਆਂ ਦਾ ਸਾਥ ਦੇਣਾ ਚਾਹੀਦਾ ਹੈ, ਤਾਂ ਜੋ ਹਰ ਇੱਕ ਦੇ ਇਹ ਵੈਕਸੀਨ ਲਗਾਈ ਜਾ ਸਕੇ। ਉਹਨਾਂ ਕਿਹਾ ਕਿ ਹੁਣ ਪੰਜਾਬ ਸਰਕਾਰ ਵੱਲੋਂ 18 ਸਾਲ ਤੱਕ ਇਹ ਵੈਕਸੀਨ ਲਗਾਉਣੀ ਸ਼ੁਰੂ ਕਰ ਦਿੱਤੀ ਹੈ। ਸਾਨੂੰ ਸਾਰਿਆਂ ਨੂੰ ਅਪਣੀ ਜੁਮੇਵਾਰੀ ਸਮਝਦੇ ਹੋਏ ਵੈਕਸੀਨ ਲਗਵਾਉਣੀ ਚਾਹੀਦੀ ਹੈ। ਇਸ ਵੇਲੇ ਸਬ ਸੈਟਰ ਮਾਂਗੇਵਾਲ ਦੇ ਇੰਚਾਰਜ ਜਸਵੀਰ ਕੌਰ, ਨਿਰਭੈ ਸਿੰਘ ਅਤੇ ਉੱਘੇ ਸਮਾਜ ਸੇਵੀ ਸੇਠ ਚਰੰਜੀ ਲਾਲ ਅਤੇ ਕਲੱਬ ਆਗੂ ਸੁਖਵਿੰਦਰ ਸਿੰਘ ਸੋਨੀ ਵੀ ਹਾਜ਼ਰ ਸਨ।